Punjabi Breaking News Live 16 September 2024: ਪੰਚਾਇਤੀ ਚੋਣਾਂ ਬਾਰੇ ਮਾਨ ਸਰਕਾਰ ਦੀ ਸਭ ਤੋਂ ਵੱਡੀ ਅਪਡੇਟ ਆਈ ਸਾਹਮਣੇ, ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿ ਕੇ ਕਸੂਤੇ ਫਸੇ ਰਵਨੀਤ ਬਿੱਟੂ, ਚੰਡੀਗੜ੍ਹ 'ਚ ਗ੍ਰਨੇਡ ਹਮਲਾ ਕਰਨ ਵਾਲੇ ਮੁਲਜ਼ਮਾਂ ਨਾਲ ਹੋਇਆ ਵੱਡਾ ਧੋਖਾ
Punjabi Breaking News Live: ਪੰਚਾਇਤੀ ਚੋਣਾਂ ਬਾਰੇ ਮਾਨ ਸਰਕਾਰ ਦੀ ਵੱਡੀ ਅਪਡੇਟ ਆਈ ਸਾਹਮਣੇ, ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿ ਕੇ ਕਸੂਤੇ ਫਸੇ ਰਵਨੀਤ ਬਿੱਟੂ, ਚੰਡੀਗੜ੍ਹ 'ਚ ਗ੍ਰਨੇਡ ਹਮਲਾ ਕਰਨ ਵਾਲੇ ਮੁਲਜ਼ਮਾਂ ਨਾਲ ਹੋਇਆ ਵੱਡਾ ਧੋਖਾ
Panchayat Elections in Punjab: ਪੰਜਾਬ ਮੁੜ ਇਲੈਕਸ਼ਨ ਮੋਡ ਵਿੱਚ ਹੈ। ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਪੰਜਾਬ ਸਰਕਾਰ ਅਕਤੂਬਰ ਵਿੱਚ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਵੀ ਹਿੱਲਜੁਲ ਸ਼ੁਰੂ ਹੋ ਗਈ ਹੈ। ਇਸ ਕਰਕੇ ਝੋਨਾ ਵੱਢਣ ਤੋਂ ਪਹਿਲਾਂ ਹੀ ਪਿੰਡਾਂ ਦਾ ਮਾਹੌਲ ਬਖਣ ਲੱਗਾ ਹੈ।
ਸੂਤਰਾਂ ਮੁਤਾਬਕ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਪੰਚਾਇਤੀ ਚੋਣਾਂ ਕਿਸੇ ਵੇਲੇ ਵੀ ਸੰਭਵ ਹਨ। ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਉਂਝ, ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ ’ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ ਬਾਕੀ ਹੈ।
Navdeep Singh Suicide : ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ 2017 ਦੇ ਨੀਟ ਟਾਪਰ ਡਾਕਟਰ ਨਵਦੀਪ ਸਿੰਘ (25) ਨੇ ਐਤਵਾਰ ਨੂੰ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀ ਲਾਸ਼ ਦਿੱਲੀ ਵਿਚ ਪਾਰਸੀ ਅੰਜੁਮਨ ਧਰਮਸ਼ਾਲਾ ਦੇ ਇਕ ਕਮਰੇ ਵਿਚ ਲਟਕਦੀ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਵਿੱਚ ਰੇਡੀਓਲੋਜੀ ਵਿਭਾਗ ਤੋਂ ਐਮਡੀ ਕਰ ਰਹੇ ਸਨ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਨਵਦੀਪ ਦਾ ਪੂਰਾ ਪਰਿਵਾਰ ਦਿੱਲੀ ਪਹੁੰਚ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਨਵਦੀਪ ਨੇ ਖੁਦਕੁਸ਼ੀ ਕਿਉਂ ਕੀਤੀ ਹੈ।
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸੁਸਤ ਹੋ ਗਿਆ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਅਗਲੇ ਚਾਰ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਵੇਗਾ। ਜਦੋਂਕਿ ਅੱਜ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ, ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਲਗਭਗ ਆਮ ਦੇ ਬਰਾਬਰ ਹੋ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.7 ਡਿਗਰੀ ਦਰਜ ਕੀਤਾ ਗਿਆ।
ਪਿਛੋਕੜ
Punjabi Breaking News Live 16 September 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਜਾਣਕਾਰੀ ਹੱਥ ਲੱਗੀ ਹੈ ਕਿ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਾਏਗੀ। ਪਹਿਲੇ ਪੜਾਅ 'ਚ ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ ਅਤੇ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਇਹ ਚੋਣ ਕਿਸੇ ਵੇਲੇ ਵੀ ਸੰਭਵ ਹੈ। ਪੰਜਾਬ ਸਰਕਾਰ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੱਖਰੇ ਤੌਰ 'ਤੇ ਕਰਾਏਗੀ। ਪੰਚਾਇਤੀ ਚੋਣਾਂ ਮਗਰੋਂ ਹੀ ਨਗਰ ਨਿਗਮਾਂ ਆਦਿ ਦੀਆਂ ਚੋਣਾਂ ਲਈ ਰਾਹ ਪੱਧਰਾ ਹੋਣਾ ਹੈ। ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ ਜਿਨ੍ਹਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾਣਾ ਬਾਕੀ ਹੈ।
Ravneet Bittu on Rahul Gandhi: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੀ ਗਈ ਘਿਣਾਉਣੀ ਅਤੇ ਗੈਰ-ਸੰਵਿਧਾਨਕ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ, ਜਿਸ ਵਿੱਚ ਬਿੱਟੂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ‘ਅੱਤਵਾਦੀ’ ਕਰਾਰ ਦਿੱਤਾ ਹੈ। ਅਜਿਹਾ ਬਿਆਨ ਨਾ ਸਿਰਫ਼ ਇੱਕ ਸਾਥੀ ਸੰਸਦ ਮੈਂਬਰ ਪ੍ਰਤੀ ਸਤਿਕਾਰ ਦੀ ਪੂਰੀ ਘਾਟ ਨੂੰ ਦਰਸਾਉਂਦਾ ਹੈ, ਸਗੋਂ ਭਾਰਤੀ ਸੰਵਿਧਾਨ ਦੇ ਮੂਲ ਸਿਧਾਂਤਾਂ ਪ੍ਰਤੀ ਚਿੰਤਾਜਨਕ ਅਗਿਆਨਤਾ ਨੂੰ ਵੀ ਉਜਾਗਰ ਕਰਦਾ ਹੈ।
Chandigarh grenade attack: ਚੰਡੀਗੜ੍ਹ ਦੇ ਪੌਸ਼ ਸੈਕਟਰਾਂ 'ਚੋਂ ਇਕ ਸੈਕਟਰ-10 ਸਥਿਤ ਘਰ 'ਤੇ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਉਹ ਗੁਰਦਾਸਪੁਰ ਦੇ ਪਿੰਡ ਰਾਇਮਲ ਨੇੜੇ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਬਲਟਾ ਦਾ ਰਹਿਣ ਵਾਲਾ ਹੈ।
- - - - - - - - - Advertisement - - - - - - - - -