Chandigarh Corona Guidelines: ਚੰਡੀਗੜ੍ਹ ‘ਚ ਕੋਵਿਡ ਦੇ ਵਧਦੇ ਕੇਸਾਂ ਨੂੰ ਲੈ ਕੇ ਗਾਈਡਲਾਈਨਸ ਜਾਰੀ, ਸੁਖਨਾ ਝੀਲ ਹਰ ਐਤਵਾਰ ਰਹੇਗੀ ਬੰਦ, ਜਾਣੋ ਕੀ ਹਨ ਨਿਯਮ
ਦੇਸ਼ 'ਚ ਕੋਰੋਨਾ ਅਤੇ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਐਤਵਾਰ ਨਵੇਂ ਕੋਰੋਨਾ ਗਾਈਡਲਾਈਨਸ ਜਾਰੀ ਕਰ ਫੋਲੋ ਕਰਨ ਦੇ ਹੁਕਮ ਦਿੱਤੇ ਹਨ।
Chandigarh Administration: ਪੰਜਾਬ ਅਤੇ ਹਰਿਆਣਾ ਦੇ ਸਖ਼ਤ ਕਦਮਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਐਤਵਾਰ ਨੂੰ ਹੁਕਮ ਦਿੱਤਾ ਹੈ ਕਿ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਵਿਆਹ ਵਾਲੇ ਸਥਾਨ, ਰੈਸਟੋਰੈਂਟ ਅਤੇ ਹੋਰ ਖਾਣ-ਪੀਣ ਵਾਲੀਆਂ ਥਾਵਾਂ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੀਆਂ। ਇਨ੍ਹਾਂ ਥਾਵਾਂ 'ਤੇ ਕੁੱਲ ਸੀਟਾਂ ਦਾ ਸਿਰਫ਼ 50 ਫ਼ੀਸਦੀ ਹੀ ਵਰਤਿਆ ਜਾ ਸਕਦਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਕ ਇਹ ਦਿਸ਼ਾ-ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ। ਹੁਕਮਾਂ ਦੀ ਉਲੰਘਣਾ ਕਰਨ 'ਤੇ ਭਾਰਤੀ ਦੰਡ ਸੰਹਿਤਾ ਦੇ ਆਫ਼ਤ ਪ੍ਰਬੰਧਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।
Restaurants including hotels, coffee shops, eating places, marriage palaces and banquet halls in Chandigarh will now open with 50% capacity. Only those who have taken both doses of vaccine will be allowed entry, reads an official order of SDMA, UT Chandigarh pic.twitter.com/UIkoYCyzKo
— ANI (@ANI) January 2, 2022
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰੈਸਟੋਰੈਂਟ, ਹੋਟਲ, ਕੈਫੇ, ਕੌਫੀ ਸ਼ੌਪ, ਖਾਣ-ਪੀਣ ਦੀਆਂ ਦੁਕਾਨਾਂ, ਵਿਆਹ ਸਮਾਗਮ ਸਥਾਨ ਅਤੇ ਬੈਂਕੁਏਟ ਹਾਲ ਆਦਿ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਇੱਕ ਵੱਖਰੇ ਹੁਕਮ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਕਿ ਸੁਖਨਾ ਝੀਲ ਵਿੱਚ ਬੋਟਿੰਗ ਸਮੇਤ ਸਾਰੀਆਂ ਗਤੀਵਿਧੀਆਂ ਸੋਮਵਾਰ ਤੋਂ ਸ਼ਨੀਵਾਰ ਤੱਕ ਬੰਦ ਰਹਿਣਗੀਆਂ।
ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਨਹੀਂ ਲਈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਇਸ ਤੋਂ ਇਲਾਵਾ ਇੱਕ ਹੋਰ ਹੁਕਮ ਵਿਚ ਪ੍ਰਸ਼ਾਸਨ ਨੇ ਕਿਹਾ ਕਿ ਸੁਖਨਾ ਝੀਲ ਐਤਵਾਰ ਨੂੰ ਬੰਦ ਰਹੇਗੀ। ਸੁਖਨਾ ਝੀਲ ਵਿੱਚ ਬੋਟਿੰਗ ਸੋਮਵਾਰ ਤੋਂ ਸ਼ਨੀਵਾਰ ਸਵੇਰੇ 5 ਵਜੇ ਤੋਂ ਸਵੇਰੇ 9 ਵਜੇ ਅਤੇ ਸ਼ਾਮ 6 ਤੋਂ ਰਾਤ 8 ਵਜੇ ਤੱਕ ਬੰਦ ਰਹੇਗੀ। ਇਸ ਦੌਰਾਨ ਸਵੇਰ ਅਤੇ ਸ਼ਾਮ ਦੀ ਸੈਰ ਕਰਨ ਵਾਲੇ ਸੈਲਾਨੀਆਂ ਨੂੰ ਉਚਿਤ ਪ੍ਰੋਟੋਕੋਲ ਨਾਲ ਇਜਾਜ਼ਤ ਦਿੱਤੀ ਜਾਵੇਗੀ। ਇਹ ਹੁਕਮ 3 ਜਨਵਰੀ ਤੋਂ ਲਾਗੂ ਹੋਵੇਗਾ।
ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਲੋਕ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕਰਦੇ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਸਖ਼ਤੀ ਕੀਤੀ ਜਾਵੇਗੀ। ਦੱਸ ਦਈਏ ਕਿ ਹਜ਼ਾਰਾਂ ਲੋਕ ਚੰਡੀਗੜ੍ਹ ਘੁੰਮਣ ਆਉਂਦੇ ਹਨ। ਅੱਜਕੱਲ੍ਹ ਚੰਡੀਗੜ੍ਹ ਬਰਡ ਪਾਰਕ, ਸੁਖਨਾ ਝੀਲ ਅਤੇ ਰੌਕ ਗਾਰਡਨ ਵਰਗੀਆਂ ਸੈਰ-ਸਪਾਟੇ ਵਾਲੀਆਂ ਥਾਵਾਂ ਸੈਰ-ਸਪਾਟੇ ਲਈ ਹੌਟ ਸਪੌਟ ਬਣਿਆ ਹੋਇਆ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋਣ ਤੋਂ ਬਾਅਦ ਵੀ ਲੋਕ ਗੰਭੀਰ ਨਹੀਂ ਹਨ।
ਚੰਡੀਗੜ੍ਹ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਪਾਬੰਦੀਆਂ ਲੱਗ ਗਈਆਂ ਹਨ। ਕਿਉਂਕਿ ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੇ 'ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਇਨਫੈਕਸ਼ਨ ਨੂੰ ਰੋਕਣ ਲਈ ਸਾਵਧਾਨੀ ਦੇ ਤੌਰ 'ਤੇ ਸਖ਼ਤ ਕਦਮ ਚੁੱਕਣੇ ਪੈ ਰਹੇ ਹਨ।
ਇਹ ਵੀ ਪੜ੍ਹੋ: Delhi Protest: ਦਿੱਲੀ ਵਾਸੀ ਹੋ ਜਾਓ ਸਾਵਧਾਨ! ਜ਼ਰਾ ਸੰਭਲ ਕੇ ਨਿਕਲਣਾ ਘਰੋਂ ਬਾਹਰ, ਕਿਉਂਕਿ ਸੜਕਾਂ 'ਤੇ ਉਤਰ ਪ੍ਰਦਰਸ਼ਨ ਕਰੇਗੀ ਭਾਜਪਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin