ਚੰਡੀਗੜ੍ਹ: ਚੰਡੀਗੜ੍ਹ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਸਰਕਾਰ ਨੇ ਇੱਥੇ ਵੀਕਐਂਡ ਕਰਫ਼ਿਊ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਹਰਿਆਣਾ ਅਤੇ ਪੰਜਾਬ ਦੋਵਾਂ ਤੋਂ ਮੁਹਾਲੀ ਅਤੇ ਪੰਚਕੂਲਾ ਨੂੰ ਵੀ ਵੀਕਐਂਡ ਕਰਫ਼ਿਊ ਵਿੱਚ ਸ਼ਾਮਲ ਕਰਨ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਦੋਵਾਂ ਸਰਕਾਰਾਂ ਨੇ ਮਨਜ਼ੂਰ ਕਰ ਲਿਆ ਹੈ।

ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਪ੍ਰਸ਼ਾਸਨ ਸ਼ਹਿਰ ਵਿੱਚ ਸ਼ੁੱਕਰਵਾਰ ਸ਼ਾਮ 7 ਵਜੇਂ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਕਰਫ਼ਿਊ ਲਾਉਣ 'ਤੇ ਵਿਚਾਰ ਕਰ ਰਿਹਾ ਹੈ। ਪਰ ਇਹ ਤਾਂ ਹੀ ਸਫ਼ਲ ਹੋ ਸਕਦਾ ਹੈ ਜਦੋਂ ਪੰਜਾਬ ਅਤੇ ਹਰਿਆਣਾ ਮੁਹਾਲੀ ਅਤੇ ਪੰਚਕੂਲਾ ਵਿੱਚ ਵੀ ਵੀਕਐਂਡ ਕਰਫ਼ਿਊ 'ਤੇ ਆਪਣੀ ਸਹਿਮਤੀ ਜਤਾਉਣ। ਹੁਣ ਖ਼ਬਰ ਆ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਹੈ।

ਇਸ ਤੋਂ ਪਹਿਲਾਂ ਡਾਕਟਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਸੀ ਕਿ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖ ਦੇ ਹੋਏ ਸ਼ਨੀਵਾਰ ਅਤੇ ਐਤਵਾਰ ਨੂੰ ਕਰਫ਼ਿਊ ਦਾ ਫ਼ੈਸਲਾ ਲਿਆ ਜਾਵੇ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904