ਚੰਡੀਗੜ੍ਹ: ਬੁੱਧਵਾਰ ਨੂੰ ਚੰਡੀਗੜ੍ਹ ਵਿਚ ਲੌਕਡਾਊਨ ਲੱਗਿਆ ਗਿਆ ਹੈ। ਦੱਸ ਦਈਏ ਕਿ ਅੱਜ ਰਾਤ ਤੋਂ ਰਾਜਧਾਨੀ 'ਚ ਲੌਕਡਾਊਨ ਲਾਗੂ ਹੋਏਗਾ। ਰਾਮ ਨਵਮੀ ਕਾਰਨ ਲੌਕਡਾਊਨ ਲਾਗੂ ਕੀਤਾ ਗਿਆ। ਮੁਹਾਲੀ ਵਿੱਚ ਵੀ ਭਲਕੇ ਲੌਕਡਾਊਨ ਰਹੇਗਾ। ਚੰਡੀਗੜ੍ਹ ਵਿੱਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਵੀਕੈਂਡ ਲੌਕਡਾਊਨ ਤੋਂ ਬਾਅਦ ਬੁੱਧਵਾਰ ਨੂੰ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿੱਚ ਲੌਕਡਾਊਨ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਰਮਨਵਮੀ ਮੌਕੇ 'ਤੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਸ਼ਰਧਾਲੂਆਂ ਦੀ ਵੱਡੀ ਭੀੜ ਇਕੱਠੀ ਹੋਵੇਗੀ। ਇਸ ਸਥਿਤੀ ਵਿੱਚ ਕੋਰੋਨਾ ਫੈਲ ਸਕਦਾ ਹੈ। ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।


ਇਸ 'ਤੇ ਪੰਜਾਬ ਦੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਮੁਹਾਲੀ 'ਚ ਲੌਕਡਾਊਨ ਨੂੰ ਮਨਜ਼ੂਰੀ ਦਿੱਤੀ।


ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਦੀ ਜਮ੍ਹਾਖੋਰੀ, ਰੇਡ ਮਾਰ ਕੇ ਬਰਾਮਦ ਕੀਤੀਆਂ 2200 ਸ਼ੀਸ਼ੀਆਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904