Chandigarh Mayor Election 2024: SC ਨੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ, CM ਮਾਨ ਨੇ ਦਿੱਤੀਆਂ ਮੁਬਾਰਕਾਂ
Chandigarh Mayor Election 2024: 30 ਜਨਵਰੀ ਨੂੰ ਹੋਈਆਂ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਜਪਾ ਦੇ ਮਨੋਜ ਸੋਨਕਰ ਨੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਕੁਲਦੀਪ ਕੁਮਾਰ ਨੇ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਹੋਇਆਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ।
Who Is Kuldeep Kumar: ਚੰਡੀਗੜ੍ਹ ਮੇਅਰ ਚੋਣ 'ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ 'ਆਪ' ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਹੈ।
ਉੱਥੇ ਹੀ ਭਗਵੰਤ ਮਾਨ ਨੇ ਟਵੀਟ ਕਰਕੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਬਣਨ 'ਤੇ ਵਧਾਈ ਦਿੱਤੀ ਹੈ, ਉਨ੍ਹਾਂ ਕਿਹਾ ਕਿ ਆਖ਼ਿਰ ਸੱਚਾਈ ਜਿੱਤ ਹੋਈ ਹੈ...ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ, CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ 'ਆਪ' ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ... ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ... ਲੋਕਤੰਤਰ ਦੀ ਇਸ ਵੱਡੀ ਜਿੱਤ 'ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ...।
ਆਖ਼ਿਰ ਸੱਚਾਈ ਦੀ ਹੋਈ ਜਿੱਤ...
— Bhagwant Mann (@BhagwantMann) February 20, 2024
ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ... CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ 'ਆਪ' ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ...
ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ…
ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 30 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਭਾਜਪਾ ਦੇ ਮਨੋਜ ਸੋਨਕਰ ਨੇ ਆਪ-ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਇਆ ਸੀ। ਸੋਨਕਰ ਨੂੰ 16 ਵੋਟਾਂ ਮਿਲੀਆਂ। ਮਨੋਜ ਕੁਮਾਰ ਨੂੰ 12 ਵੋਟਾਂ ਮਿਲੀਆਂ। ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ।
ਇਸ ਤੋਂ ਬਾਅਦ ‘ਆਪ’ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ। ਹਾਲਾਂਕਿ, ਇੱਥੇ ਕੋਈ ਅੰਤਰਿਮ ਰਾਹਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਦੀ ਪਟੀਸ਼ਨ 'ਤੇ ਪਹਿਲੀ ਵਾਰ 7 ਫਰਵਰੀ ਨੂੰ ਸੁਣਵਾਈ ਹੋਈ। ਇਸ ਦੌਰਾਨ ਸੀਜੇਆਈ ਡੀਵਾਈ ਚੰਦਰਚੂੜ ਨੇ ਵੀਡੀਓ ਦੇਖ ਕੇ ਤਿੱਖੀ ਟਿੱਪਣੀ ਕੀਤੀ ਸੀ।
ਇਹ ਵੀ ਪੜ੍ਹੋ: Farmers Protest: BKU ਅਤੇ SKM ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਪ੍ਰਦਰਸ਼ਨਕਾਰੀਆਂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਇਸ ਤੋਂ ਬਾਅਦ ਸੁਪਰੀਮ ਕੋਰਟ ਵਿੱਚ 19 ਫਰਵਰੀ ਨੂੰ ਮੁੜ ਸੁਣਵਾਈ ਹੋਈ। ਇਸ ਦੌਰਾਨ ਅਨਿਲ ਮਸੀਹ ਵੀ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਚੰਦਰਚੂੜ ਨੇ ਤਿੱਖੇ ਸਵਾਲ ਕੀਤੇ। ਇਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣ ਦੇ ਨਤੀਜੇ ਰੱਦ ਕਰ ਦਿੱਤੇ ਹਨ।
ਅਦਾਲਤ ਨੇ ਕਿਹਾ ਕਿ ਕੁਲਦੀਪ ਕੁਮਾਰ ਨੂੰ ਮਿਲੀਆਂ 8 ਵੋਟਾਂ ਗ਼ਲਤ ਤਰੀਕੇ ਨਾਲ ਅਯੋਗ ਕਰਾਰ ਦਿੱਤੀਆਂ ਗਈਆਂ ਹਨ। ਅਨਿਲ ਮਸੀਹ, ਜੋ ਕਿ ਪ੍ਰੀਜ਼ਾਈਡਿੰਗ ਅਫ਼ਸਰ ਸਨ, ਨੂੰ ਉਨ੍ਹਾਂ ਦੀ ਇਸ ਹਰਕਤ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਮਸੀਹ ਨੂੰ 3 ਹਫ਼ਤਿਆਂ ਵਿੱਚ ਜਵਾਬ ਦੇਣਾ ਹੋਵੇਗਾ।
ਇਹ ਵੀ ਪੜ੍ਹੋ: Sonia Gandhi: ਸੋਨੀਆ ਗਾਂਧੀ ਨੇ ਨਿਰਵਿਰੋਧ ਰਾਜ ਸਭਾ ਚੋਣਾਂ 'ਚ ਜਿੱਤ ਕੀਤੀ ਹਾਸਲ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।