ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਦਿਨ ਆ ਗਿਆ ਹੈ। ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਲੋਕਤੰਤਰ ਦਾ ਮਹਾਨ ਤਿਉਹਾਰ ਮਨਾਇਆ ਜਾਵੇਗਾ। ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਦੇ 694 ਪੋਲਿੰਗ ਸਟੇਸ਼ਨਾਂ 'ਤੇ ਵੋਟਰ ਆਪਣੀ ਵੋਟ ਦਾ ਭੁਗਤਾਨ ਆਪਣੇ ਪਸੰਦੀਦਾ ਉਮੀਦਵਾਰ ਲਈ ਕਰਨਗੇ।


ਦੱਸ ਦਈਏ ਕਿ ਇਸ ਵਾਰ ਕੁੱਲ 633481 ਵੋਟਰ 35 ਵਾਰਡਾਂ ਵਿੱਚ ਕਿਸਮਤ ਅਜ਼ਮਾ ਰਹੇ 203 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਵਿੱਚ 332181 ਪੁਰਸ਼ ਵੋਟਰ ਅਤੇ 301280 ਮਹਿਲਾ ਵੋਟਰ ਸ਼ਾਮਲ ਹਨ। ਇਸ ਦੇ ਨਾਲ ਹੀ 20 ਟਰਾਂਸਜੈਂਡਰ ਵੋਟਰ ਵੀ ਇਨ੍ਹਾਂ ਚੋਣਾਂ 'ਚ ਵੋਟ ​ਪਾਉਣਗੇ।


ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਵੋਟਾਂ ਪੈਣ ਤੋਂ ਬਾਅਦ 27 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ 3700 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।


ਚੋਣਾਂ ਦੇ ਮੱਦੇਨਜ਼ਰ 215 ਸੰਵੇਦਨਸ਼ੀਲ ਬੂਥਾਂ 'ਤੇ ਵਾਧੂ ਪੁਲਿਸ ਬਲ ਮੌਜੂਦ ਰਹੇਗਾ। ਧਨਾਸ, ਫੈਦਾਣ, ਮੌਲੀਜਾਗਰਣ, ਇੰਦਰਾ ਕਲੋਨੀ ਆਦਿ ਖੇਤਰਾਂ ਵਿੱਚ ਜ਼ਿਆਦਾਤਰ ਬੂਥ ਸੰਵੇਦਨਸ਼ੀਲ ਹਨ। ਇੱਕ ਬੂਥ ’ਤੇ ਔਸਤਨ ਪੰਜ ਪੁਲਿਸ ਮੁਲਾਜ਼ਮ ਡਿਊਟੀ ’ਤੇ ਲਗਾਏ ਗਏ ਹਨ। ਚੋਣਾਂ 'ਤੇ ਨਜ਼ਰ ਰੱਖਣ ਲਈ ਵੱਖ-ਵੱਖ ਸੂਬਿਆਂ ਤੋਂ ਪੰਜ ਚੋਣ ਨਿਗਰਾਨ ਵਿਸ਼ੇਸ਼ ਤੌਰ 'ਤੇ ਬੁਲਾਏ ਗਏ ਹਨ।


ਕੋਰੋਨਾ ਇਨਫੈਕਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬੂਥਾਂ 'ਤੇ ਨਾ ਸਿਰਫ ਭੀੜ ਘੱਟ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਗੋਂ ਕੋਰੋਨਾ ਤੋਂ ਬਚਾਅ ਦੇ ਮਾਪਦੰਡਾਂ ਦੀ ਵੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪੋਲਿੰਗ ਬੂਥਾਂ 'ਤੇ ਵੋਟਿੰਗ ਲਈ ਸਾਰੇ ਪ੍ਰਬੰਧ ਕਰ ਲਏ ਹਨ। ਕੁੱਲ 694 ਬੂਥਾਂ ਲਈ ਈਵੀਐਮਜ਼ ਰਿਟਰਨਿੰਗ ਅਫ਼ਸਰਾਂ ਨੂੰ ਸੌਂਪੀਆਂ ਗਈਆਂ। ਹਰੇਕ ਬੂਥ 'ਤੇ ਇੱਕ ਈਵੀਐਮ ਭੇਜੀ ਗਈ ਹੈ। ਈਵੀਐਮ ਨਾਲ ਛੇੜਛਾੜ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।


ਇਸ ਦੇ ਨਾਲ ਹੀ ਵੀਰਵਾਰ ਸ਼ਾਮ ਨੂੰ ਈਵੀਐਮ ਮਸ਼ੀਨਾਂ ਨੂੰ ਕੇਂਦਰ ਵਿੱਚ ਲਿਜਾਣ ਦੇ ਨਾਲ-ਨਾਲ ਪੁਲਿਸ ਨੇ ਉਨ੍ਹਾਂ ਦੀ ਜਾਂਚ ਵੀ ਕੀਤੀ। ਸੰਵੇਦਨਸ਼ੀਲ ਕੇਂਦਰਾਂ 'ਤੇ ਵਿਸ਼ੇਸ਼ ਨਜ਼ਰ ਰੱਖਦਿਆਂ ਪੁਲਿਸ ਨੇ ਕਈ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਉਣ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ | ਇਸ ਤੋਂ ਇਲਾਵਾ ਪੁਲਿਸ ਵੱਲੋਂ ਸਾਦੀ ਵਰਦੀ ਵਿੱਚ ਸੀਆਈਡੀ ਰਾਹੀਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ।



ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਨੇ ਦਿੱਤਾ ਚੀਨ ਨੂੰ ਝਟਕਾ, Uyghur Muslim Forced Labour 'ਤੇ ਕੀਤੇ ਦਸਤਖ਼ਤ, ਜਾਣੋ ਇਸ ਬਾਰੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904