Chandigarh Municipal Result 2021: ਅੱਜ ਆਉਣਗੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ, ਆਪ ਪਹਿਲੀ ਵਾਰ ਅਜ਼ਮਾ ਰਹੀ ਆਪਣੀ ਕਿਸਮਤ
Chandigarh Municipal Corporation Election Result: ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਦੁਪਹਿਰ ਤੱਕ ਐਲਾਨੇ ਜਾਣਗੇ। ਇੱਥੇ ਮੁਕਾਬਲਾ ਚਾਰੇ ਪਾਸੇ ਹੈ। ਇੱਥੇ 24 ਦਸੰਬਰ ਨੂੰ ਵੋਟਿੰਗ ਹੋਈ ਸੀ।
Chandigarh Municipal Corporation Election Results 2021: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਅੱਜ ਵੋਟਾਂ ਦੀ ਗਿਣਤੀ ਹੋਣੀ ਹੈ। ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ। ਵੋਟਾਂ ਦੀ ਗਿਣਤੀ ਸ਼ਹਿਰ ਦੇ 9 ਨਿਰਧਾਰਤ ਕੇਂਦਰਾਂ 'ਤੇ ਹੋਵੇਗੀ ਅਤੇ ਅੰਤਿਮ ਨਤੀਜਾ ਦੁਪਹਿਰ ਤੱਕ ਐਲਾਨੇ ਜਾਣ ਦੀ ਉਮੀਦ ਹੈ। ਚੰਡੀਗੜ੍ਹ ਨਗਰ ਨਿਗਮ ਲਈ ਸ਼ੁੱਕਰਵਾਰ ਨੂੰ ਵੋਟਿੰਗ ਹੋਈ। ਕੁੱਲ 60 ਫੀਸਦੀ ਵੋਟਿੰਗ ਦਰਜ ਕੀਤੀ ਗਈ। ਤਿੰਨ ਲੱਖ ਔਰਤਾਂ ਸਮੇਤ ਲਗਪਗ 6.3 ਲੱਖ ਵੋਟਰ ਆਪਣੀ ਵੋਟ ਪਾਉਣ ਦੇ ਯੋਗ ਸੀ। ਵਾਰਡਾਂ ਦੀ ਗਿਣਤੀ 2016 ਵਿੱਚ 26 ਤੋਂ ਵੱਧ ਕੇ ਹੁਣ 35 ਹੋ ਗਈ ਹੈ।
ਮੌਜੂਦਾ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਨਗਰ ਨਿਗਮ ਵਿੱਚ ਬਹੁਮਤ ਹੈ। ਪਿਛਲੀਆਂ ਮਿਉਂਸਪਲ ਚੋਣਾਂ ਵਿੱਚ ਭਾਜਪਾ ਨੇ 20 ਅਤੇ ਉਸਦੇ ਸਾਬਕਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਇੱਕ ਸੀਟ ਜਿੱਤੀ ਸੀ। ਕਾਂਗਰਸ ਸਿਰਫ਼ ਚਾਰ ਸੀਟਾਂ ਹੀ ਜਿੱਤਣ ਵਿਚ ਕਾਮਯਾਬ ਰਹੀ।
ਸੱਤਾਧਾਰੀ ਭਾਰਤੀ ਜਨਤਾ ਪਾਰਟੀ, ਮੁੱਖ ਵਿਰੋਧੀ ਪਾਰਟੀ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸਮੇਤ ਸਾਰੀਆਂ 35 ਸੀਟਾਂ 'ਤੇ 203 ਉਮੀਦਵਾਰ ਮੈਦਾਨ 'ਚ ਹਨ। ਕੁਝ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਨਤੀਜੇ ਗੁਆਂਢੀ ਸੂਬਿਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੇ ਮੂੜ ਨੂੰ ਵੀ ਦਰਸਾਉਗੇ, ਜਿੱਥੇ ਛੇਤੀ ਹੀ ਚੋਣਾਂ ਹੋਣੀਆਂ ਹਨ।
ਇਸ ਵਾਰ 'AAP' ਵੀ ਚੋਣ ਮੈਦਾਨ 'ਚ
ਮੁੱਖ ਤੌਰ 'ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਹੀ ਮੁਕਾਬਲਾ ਹੁੰਦਾ ਰਿਹਾ ਹੈ ਪਰ ਇਸ ਵਾਰ ਆਮ ਆਦਮੀ ਪਾਰਟੀ ਵੀ ਮੈਦਾਨ 'ਚ ਹੈ।
ਇਹ ਵੀ ਪੜ੍ਹੋ: Punjab Election 2022: ਜਾਣੋ ਆਖਰ ਕੌਣ ਹਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin