Chandigarh News: ਗੈਂਗਸਟਰਾਂ ਦਾ ਨਾਂ ਵਰਤ ਕੇ ਫਿਰੌਤੀਆਂ ਮੰਗਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਅਜਿਹੇ ਅਨੇਕਾਂ ਕੇਸ ਸਾਹਮਣੇ ਆ ਚੁੱਕੇ ਹਨ। ਅਜਿਹੀ ਹੀ ਮਾਮਲਾ ਮੁਹਾਲੀ ਜ਼ਿਲ੍ਹੇ ਵਿੱਚ ਸਾਹਮਣੇ ਆਇਆ ਹੈ। ਪੁਲਿਸ ਨੇ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਦੱਸ ਕੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਕਰਨ ਕੁਮਾਰ ਵਾਸੀ ਪਿੰਡ ਭਾਂਖਰਪੁਰ ਦੇ ਰੂਪ ਵਿੱਚ ਹੋਈ ਹੈ।
ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਤੇ ਬਲਟਾਣਾ ਚੌਕੀ ਇੰਚਾਰਜ ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 16 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮ ਨੇ ਮੁਕੇਸ਼ ਕੁਮਾਰ ਅਗਰਵਾਲ ਵਾਸੀ ਬਲਟਾਣਾ ਨੂੰ ਫੋਨ ਕਰ ਧਮਕੀ ਦਿੰਦਿਆਂ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਤੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ।
ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਮੁੱਢਲੀ ਪੁੱਛਗਿਛ ਵਿੱਚ ਦੱਸਿਆ ਕਿ ਉਹ ਉੱਕਤ ਵਪਾਰੀ ਨੂੰ ਚਾਰ ਮਹੀਨੇ ਪਹਿਲਾਂ ਮਿਲਿਆ ਸੀ ਜਿਸ ਦੌਰਾਨ ਉਸ ਨੇ ਕਾਰੋਬਾਰ ਕਰਨ ਲਈ ਉਸ ਦਾ ਮੋਬਾਈਲ ਨੰਬਰ ਲੈ ਲਿਆ ਸੀ। ਫਿਰੌਤੀ ਦੀ ਮੰਗ ਕਰਨ ਲਈ ਹੀ ਨਵਾਂ ਸਿਮ ਲਿਆ ਸੀ ਜਿਸ ਦੇ ਰਾਹੀਂ ਉਹ ਇਸ ਵਪਾਰੀ ਤੋਂ ਪੈਸੇ ਦੀ ਮੰਗ ਕਰ ਰਿਹਾ ਸੀ।
ਥਾਣਾ ਮੁਖੀ ਨੇ ਦੱਸਿਆ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉੱਕਤ ਮੁਲਜ਼ਮ ਨੇ ਇਸ ਵਪਾਰੀ ਤੋਂ ਇਲਾਵਾ ਕਿਸੇ ਹੋਰ ਤੋਂ ਫਿਰੌਤੀ ਮੰਗੀ ਹੈ ਜਾਂ ਨਹੀਂ। ਇਸ ਤੋਂ ਇਲਾਵਾ ਉਸ ਦੇ ਨਾਲ ਇਸ ਵਿੱਚ ਕੰਮ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਦੇ ਲਾਰੈਂਸ ਬਿਸ਼ਨੋਈ ਜਾਂ ਹੋਰ ਕਿਸੇ ਵੀ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ