Chandigarh News: ਸੋਹਣੇ ਸ਼ਹਿਰ ਚੰਡੀਗੜ੍ਹ ਦੀ ਆਬੋ-ਹਵਾ ਗੰਦੀ ਹੋ ਗਈ ਹੈ। ਪ੍ਰਦੂਸ਼ਨ ਕਰਕੇ ਲੋਕਾਂ ਲਈ ਸਾਹ ਲੈਣਾ ਵੀ ਔਖੀ ਹੁੰਦਾ ਜਾ ਰਿਹਾ ਹੈ। ਚੰਡੀਗੜ੍ਹ ਤੇ ਮੁਹਾਲੀ ਬੁਰੀ ਤਰ੍ਹਾਂ ਹਵਾ ਪ੍ਰਦੂਸ਼ਣ ਦੀ ਮਾਰ ਹੇਠ ਆ ਗਏ ਹਨ। ਇਨ੍ਹਾਂ ਸ਼ਹਿਰਾਂ ਦਾ ਹਵਾ ਗੁਣਵੱਤਾ ਦਾ ਸੂਚਕ ਅੰਕ ਕਾਫੀ ਹੇਠਾਂ ਆ ਗਿਆ ਹੈ। ਜੇਕਰ ਬਾਰਸ਼ ਨਾ ਹੋਈ ਤਾਂ ਅਗਲੇ ਦਿਨ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।
ਵਾਤਾਵਰਨ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-22 ਵਿੱਚ ਹਵਾ ਗੁਣਵੱਤਾ ਦੇ ਸੂਚਕ ਅੰਕ (ਏਕਿਊਆਈ) ਦਾ ਪੱਧਰ 179 ਤੇ ਸੈਕਟਰ-25 ਵਿੱਚ 116 ਦਰਜ ਕੀਤਾ ਗਿਆ ਜਦੋਂ ਕਿ ਚੰਡੀਗੜ੍ਹ ਦੇ ਮੁਹਾਲੀ ਦੇ ਨਾਲ ਲਗਦੇ ਸੈਕਟਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਹੋਰ ਸ਼ਹਿਰਾਂ ਦੇ ਮੁਕਾਬਲੇ ਬਹੁਤ ਵੱਧ ਦਰਜ ਕੀਤਾ ਗਿਆ ਹੈ।
ਇਸੇ ਤਰ੍ਹਾਂ ਸੈਕਟਰ-53 ’ਚ ਹਵਾ ਗੁਣਵੱਤਾ ਦੇ ਸੂਚਕ ਅੰਕ ਦਾ ਪੱਧਰ 240 ’ਤੇ ਪਹੁੰਚ ਗਿਆ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਏਕਿਊਆਈ ਲੈਵਲ 197 ਅਤੇ ਪੰਚਕੂਲਾ ਵਿੱਚ ਏਕਿਊਆਈ 158 ਦਰਜ ਕੀਤਾ ਗਿਆ। ਯਾਦ ਰਹੇ ਸਿਟੀ ਬਿਊਟੀਫੁੱਲ ’ਚ ਵਾਧੂ ਦਰੱਖਤ ਲੱਗੇ ਹੋਣ ਕਰਕੇ ਵਾਤਾਵਰਨ ਅਕਸਰ ਸਾਫ਼ ਰਹਿੰਦਾ ਹੈ ਪਰ ਦੀਵਾਲੀ ਤੋਂ ਬਾਅਦ ਤੋਂ ਹੀ ਸ਼ਹਿਰ ’ਚ ਹਵਾ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ।
ਵਾਤਾਵਰਣ ਵਿਗਿਆਨੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਦਾ ਵਧਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੋਹਣੇ ਸ਼ਹਿਰ ਨੂੰ ਹਵਾ ਪ੍ਰਦੂਸ਼ਣ ਤੋਂ ਉਸ ਸਮੇਂ ਰਾਹਤ ਮਿਲੇਗੀ ਜਦੋਂ ਸ਼ਹਿਰ ਵਿੱਚ ਮੀਂਹ ਪਵੇਗਾ ਪਰ ਹਾਲੇ ਸ਼ਹਿਰ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਦਿਖਾਈ ਨਹੀਂ ਦੇ ਰਹੀ ਹੈ।
ਦੱਸ ਦਈਏ ਕਕਿ ਸਿਟੀ ਬਿਊਟੀਫੁੱਲ ਵਿੱਚ ਪ੍ਰਦੂਸ਼ਣ ਵਧਣ ਦਾ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਨੂੰ ਸਾੜਨਾ ਦੱਸਿਆ ਜਾ ਰਿਹਾ ਹੈ। ਦੋਵਾਂ ਸੂਬਿਆਂ ਦੀ ਸਰਕਾਰਾਂ ਵੱਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਦਾ ਵਰਤਾਰਾ ਜਿਉਂ ਦਾ ਤਿਉਂ ਬਰਕਰਾਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।