ਪੜਚੋਲ ਕਰੋ
ਚੰਡੀਗੜ੍ਹ ‘ਚ ਕਰਫਿਊ ਦੀ ਉਲੰਘਣ ਕਰਨ ਵਾਲੇ 667 ਦਬੋਚੇ
ਕੋਵਿਡ-19 ਦੀ ਕੜੀ ਨੂੰ ਤੋੜਨ ਲਈ ਭਾਰਤ ‘ਚ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਮਿਲ ਕੇ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਲੌਕਡਾਊਨ ਤੇ ਕਿਤੇ ਕਰਫਿਊ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ: ਕੋਵਿਡ-19 ਦੀ ਕੜੀ ਨੂੰ ਤੋੜਨ ਲਈ ਭਾਰਤ ‘ਚ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਮਿਲ ਕੇ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਲੌਕਡਾਊਨ ਤੇ ਕਿਤੇ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਹੁਣ ਤੱਕ 667 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਤੱਕ 232 ਵਾਹਨ ਜ਼ਬਤ ਕੀਤੇ ਹਨ। ਚੰਡੀਗੜ੍ਹ ਡੀਐਮ ਦੇ ਹੁਕਮ ਦਿੱਤਾ ਹੈ ਕਿ ਨਿਯਮਾਂ ਦੀ ਅਣਗਹਿਲੀ ਕਰਨ ਵਾਲਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਸੈਕਟਰ ਵਾਈਜ਼ ਕਰਫਿਊ ‘ਚ ਛੂਟ ਮਿਲੇਗੀ ਇਕੱਠੇ ਨਹੀਂ। ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਕਿਹਾ ਕਿ ਉਹ ਮੋਬਾਈਲ ਵੈਨ ਜਾਂ ਕਿਸੇ ਹੋਰ ਸਾਧਨ ਨਾਲ ਲੋਕਾਂ ਦੇ ਘਰਾਂ ‘ਚ ਜ਼ਰੂਰੀ ਚੀਜ਼ਾਂ ਪਹੁੰਚਾਉਣ ਦੀ ਕੋਸ਼ਿਸ ਕਰਨਗੇ। ਇਹ ਵੀ ਹੋ ਸਕਦਾ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ‘ਚ ਕਰਫਿਊ ਤੋਂ ਕੁਝ ਛੂਟ ਮਿਲੇ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















