ਚੰਡੀਗੜ੍ਹ ਪੁਲਿਸ ਵੱਲੋਂ ਲੱਖਾ ਸਿਧਾਣਾ, ਦੀਪ ਸਿੰਘ ਵਾਲਾ, ਜੱਸ ਬਾਜਵਾ ਤੇ ਸੋਨੀਆ ਮਾਨ ਖਿਲਾਫ ਕੇਸ ਦਰਜ
ਦੱਸ ਦਈਏ ਕਿ ਸ਼ਨੀਵਾਰ ਨੂੰ ਹਜ਼ਾਰਾਂ ਕਿਸਾਨ ਪੁਲਿਸ ਦੀਆਂ ਸਾਰੀਆਂ ਰੋਕਾਂ ਨੂੰ ਮਲੀਆਮੇਟ ਕਰਦਿਆਂ ਚੰਡੀਗੜ੍ਹ ਵਿੱਚ ਸੱਤ ਕਿਲੋਮੀਟਰ ਤੱਕ ਵੜ ਗਏ ਸੀ।ਪੁਲਿਸ ਨੇ ਸਖਤ ਪ੍ਰਬੰਧ ਕੀਤੇ ਸੀ ਪਰ ਕਿਸਾਨਾਂ ਨੇ ਇਨ੍ਹਾਂ ਨੂੰ ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਕਰ ਦਿੱਤਾ। ਕਾਫੀ ਸਮੇਂ ਮਗਰੋਂ ਪਹਿਲੀ ਵਾਰ ਚੰਡੀਗੜ੍ਹ ਪੁਲਿਸ ਕਿਸਾਨਾਂ ਦੇ ਹੜ੍ਹ ਸਾਹਮਣੇ ਬੇਵੱਸ ਨਜ਼ਰ ਆਈ।
ਚੰਡੀਗੜ੍ਹ: ਕਿਸਾਨਾਂ ਵੱਲੋਂ 26 ਜੂਨ ਨੂੰ ਚੰਡੀਗੜ੍ਹ ਵਿੱਚ ਕੀਤੇ ਮਾਰਚ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਨੌਜਵਾਨ ਲੀਡਰ ਲੱਖਾ ਸਿਧਾਣਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਉੱਪ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਖਿਲਾਫ ਕੇਸ ਦਰਜ ਕੀਤਾ ਹੈ।
ਚੰਡੀਗੜ੍ਹ ਪੁਲਿਸ ਨੇ ਸੈਕਟਰ 17 ਦੇ ਥਾਣੇ ਵਿੱਚ ਦੋਵਾਂ ਲੀਡਰਾਂ ਖਿਲਾਫ ਆਈਪੀਸੀ ਦੀਆਂ ਧਾਰਾਵਾਂ 186, 188, 332, 353, 147, 148 ਤੇ 149 ਤਹਿਤ ਕੇਸ ਦਾਇਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇੱਕ ਹੋਰ ਕੇਸ ਗਾਇਕ ਜੱਸ ਬਾਜਵਾ ਤੇ ਅਦਾਕਾਰ ਸੋਨੀਆ ਮਾਨ ਖਿਲਾਫ ਵੀ ਦਾਇਰ ਕੀਤਾ ਗਿਆ।
ਦੱਸ ਦਈਏ ਕਿ ਸ਼ਨੀਵਾਰ ਨੂੰ ਹਜ਼ਾਰਾਂ ਕਿਸਾਨ ਪੁਲਿਸ ਦੀਆਂ ਸਾਰੀਆਂ ਰੋਕਾਂ ਨੂੰ ਮਲੀਆਮੇਟ ਕਰਦਿਆਂ ਚੰਡੀਗੜ੍ਹ ਵਿੱਚ ਸੱਤ ਕਿਲੋਮੀਟਰ ਤੱਕ ਵੜ ਗਏ ਸੀ। ਪੁਲਿਸ ਨੇ ਸਖਤ ਪ੍ਰਬੰਧ ਕੀਤੇ ਸੀ ਪਰ ਕਿਸਾਨਾਂ ਨੇ ਇਨ੍ਹਾਂ ਨੂੰ ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਕਰ ਦਿੱਤਾ। ਕਾਫੀ ਸਮੇਂ ਮਗਰੋਂ ਪਹਿਲੀ ਵਾਰ ਚੰਡੀਗੜ੍ਹ ਪੁਲਿਸ ਕਿਸਾਨਾਂ ਦੇ ਹੜ੍ਹ ਸਾਹਮਣੇ ਬੇਵੱਸ ਨਜ਼ਰ ਆਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :