ਪੜਚੋਲ ਕਰੋ
Advertisement
ਚੰਡੀਗੜ੍ਹ ਪੁਲਿਸ ਨੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੱਟਿਆ ਚਲਾਨ , AAP ਦੇ ਰੋਸ ਮਾਰਚ ਦੌਰਾਨ ਬਿਨਾਂ ਹੈਲਮੇਟ ਤੋਂ ਚਲਾ ਰਹੇ ਸੀ ਬਾਈਕ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਚਲਾਨ ਕੱਟ ਦਿੱਤਾ ਹੈ। ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਤੱਕ ਕੱਢੇ ਗਏ ਰੋਸ ਮਾਰਚ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸਨ ,
ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਚਲਾਨ ਕੱਟ ਦਿੱਤਾ ਹੈ। ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਤੱਕ ਕੱਢੇ ਗਏ ਰੋਸ ਮਾਰਚ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸਨ , ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਗਿਆ ਹੈ।
ਦਰਅਸਲ 'ਚ ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ 22 ਸਤੰਬਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਸੀ।ਇਸ ਦੌਰਾਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਬਿਨਾਂ ਹੈਲਮੇਟ ਤੋਂ ਮੋਟਰਸਾਈਕਲ ਚਲਾਇਆ ਸੀ। ਇਸ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ 'ਤੇ ਵਿਧਾਇਕ ਗੋਗੀ ਦੇ ਚਲਾਨ ਦੀ ਮੰਗ ਕਰ ਰਹੇ ਸਨ ,ਕਿਉਂਕਿ ਵਿਧਾਇਕ ਨੇ ਰੋਸ ਮਾਰਚ ਦੌਰਾਨ ਬਾਈਕ ਚਲਾਉਂਦੇ ਸਮੇਂ ਹੈਲਮੇਟ ਨਾ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ।
ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਬਿਨਾਂ ਹੈਲਮੇਟ ਦੇ MLA ਗੁਰਪ੍ਰੀਤ ਗੋਗੀ ਵੱਲੋਂ ਚਲਾਈ ਗਈ ਬਾਈਕ ਦਾ ਚਲਾਨ ਕੀਤਾ ਹੈ। ਦੇਰ ਸ਼ਾਮ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਚਲਾਨ ਨੰਬਰ 20852069 ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਪਹਿਲੀ ਵਾਰ ਨਹੀਂ ਹੈ ,ਜਦੋਂ ਕਿਸੇ ਨੇਤਾ ਨੇ ਚੰਡੀਗੜ੍ਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਚੰਡੀਗੜ੍ਹ ਪੁਲਿਸਹਮੇਸ਼ਾਂ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਖਤੀ ਕਰਦੀ ਹੈ।
ਦੱਸ ਦੇਈਏ ਕਿ ਅਪਰੇਸ਼ਨ ਲੋਟਸ ਖਿਲਾਫ਼ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਸੀ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਪੈਦਲ ਮਾਰਚ ਕੱਢਿਆ ਗਿਆ ਸੀ। ਇਸ ਮਾਰਚ ਦੌਰਾਨ ਵਿਧਾਇਕ ਗੋਗੀ ਬਿਨਾਂ ਹੈਲਮੇਟ ਦੇ ਸਾਈਕਲ ਚਲਾ ਰਹੇ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement