ਪੜਚੋਲ ਕਰੋ

Chandigarh News: ਚੰਡੀਗੜ੍ਹ ਵਾਸੀਆਂ ਨੂੰ ਇੱਕ ਹੋਰ ਝਟਕਾ! ਪਾਣੀ ਤੋਂ ਬਾਅਦ ਬਿਜਲੀ ਵੀ ਹੋਏਗੀ ਮਹਿੰਗੀ

ਪਾਣੀ ਦੀਆਂ ਦਰਾਂ ਮਗਰੋਂ ਹੁਣ ਬਿਜਲੀ ਦੀਆਂ ਦਰਾਂ ਵੀ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਯੂਟੀ ਪ੍ਰਸ਼ਾਸਨ ਨੇ ਵਿੱਤੀ ਵਰ੍ਹੇ 2023-24 ਲਈ ਬਿਜਲੀ ਦਰਾਂ ਵਿੱਚ ਔਸਤਨ 10.25 ਫ਼ੀਸਦ ਦਾ ਵਾਧਾ ਕਰਨ ਲਈ ਜੇਈਆਰਸੀ ਨੂੰ ਸਿਫ਼ਾਰਸ਼ ਕਰ ਦਿੱਤੀ ਹੈ। 

Chandigarh News: ਚੰਡੀਗੜ੍ਹ ਵਾਸੀਆਂ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ। ਪਾਣੀ ਦੀਆਂ ਦਰਾਂ ਮਗਰੋਂ ਹੁਣ ਬਿਜਲੀ ਦੀਆਂ ਦਰਾਂ ਵੀ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਯੂਟੀ ਪ੍ਰਸ਼ਾਸਨ ਨੇ ਵਿੱਤੀ ਵਰ੍ਹੇ 2023-24 ਲਈ ਬਿਜਲੀ ਦਰਾਂ ਵਿੱਚ ਔਸਤਨ 10.25 ਫ਼ੀਸਦ ਦਾ ਵਾਧਾ ਕਰਨ ਲਈ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੂੰ ਸਿਫ਼ਾਰਸ਼ ਕਰ ਦਿੱਤੀ ਹੈ। 

ਯੂਟੀ ਦੇ ਇੰਜਨੀਅਰਿੰਗ ਵਿਭਾਗ ਨੇ ਜੇਈਆਰਸੀ ਕੋਲ 10.25 ਫ਼ੀਸਦ ਵਾਧੂ ਦਰਾਂ ਲਈ ਪ੍ਰੋਪਜਲ ਭੇਜ ਦਿੱਤੀ ਹੈ। ਇਸ ਵਿੱਚ ਇੱਕ ਅਪਰੈਲ 2023 ਤੋਂ ਇਹ ਦਰਾਂ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜੇਈਆਰਸੀ ਯੂਟੀ ਪ੍ਰਸ਼ਾਸਨ ਵੱਲੋਂ ਭੇਜੀ ਪ੍ਰਪੋਜਲ ’ਤੇ ਵਿਚਾਰ ਕਰਨ ਤੋਂ ਬਾਅਦ ਆਖ਼ਰੀ ਫ਼ੈਸਲਾ ਲਵੇਗਾ।

ਯੂਟੀ ਪ੍ਰਸ਼ਾਸਨ ਵੱਲੋਂ ਤੈਅ ਕੀਤੀ ਗਈ ਨਵੀਆਂ ਦਰ੍ਹਾਂ ਵਿੱਚ ਘਰੇਲੂ ਸ਼੍ਰੇਣੀ ਵਿੱਚ ਪਹਿਲੇ 150 ਯੂਨਿਟਾਂ ਦੀ ਕੀਮਤ 2.75 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 3 ਰੁਪਏ ਪ੍ਰਤੀ ਯੂਨਿਤ। 151 ਤੋਂ 400 ਯੂਨਿਟ ਤੱਕ ਦੀ ਕੀਮਤ 4.25 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 4.50 ਰੁਪਏ ਪ੍ਰਤੀ ਯੂਨਿਟ ਕਰਨ ਦੀ ਸਿਫ਼ਾਰਸ਼ ਕੀਤੀ ਹੈ। 

ਇਸੇ ਤਰ੍ਹਾਂ 400 ਯੂਨਿਟ ਤੋਂ ਵੱਧ ਵਾਲਿਆਂ ਲਈ 4.65 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 5 ਰੁਪਏ ਪ੍ਰਤੀ ਯੂਨਿਟ ਦਰ ਤੈਅ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਘਰੇਲੂ ਸ਼੍ਰੇਣੀ ਵਿੱਚ ਹਾਈ ਟੈਨਸ਼ਨ ਵਾਲਿਆਂ ਲਈ 4.30 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 4.80 ਰੁਪਏ ਪ੍ਰਤੀ ਯੂਨਿਟ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਯੂਟੀ ਪ੍ਰਸ਼ਾਸਨ ਨੇ ਫਿਕਸਡ ਚਾਰਜਿਸ ਨੂੰ ਵੀ 15 ਰੁਪਏ ਪ੍ਰਤੀ ਕਿਲੋਵਾਟ ਮਹੀਨੇ ਨੂੰ ਵਧਾ ਕੇ 25 ਰੁਪਏ ਪ੍ਰਤੀ ਕਿਲੋਵਾਟ ਮਹੀਨਾ ਕਰਨ ਦੀ ਤਜਵੀਜ਼ ਰੱਖੀ ਹੈ।

ਯੂਟੀ ਨੇ ਵਪਾਰਕ (ਲੋਅ ਟੈਨਸ਼ਨ) ਲਈ ਪਹਿਲੇ 150 ਯੂਨਿਟ ਤੱਕ 4.50 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 4.75 ਰੁਪਏ, 151 ਤੋਂ 400 ਯੂਨਿਟ ਤੱਕ 4.70 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 5 ਰੁਪਏ, 400 ਯੂਨਿਟ ਤੋਂ ਵੱਧ ਵਾਲਿਆਂ ਲਈ 5 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 5.50 ਰੁਪਏ ਪ੍ਰਤੀ ਯੂਨਿਟ ਕਰਨ ਦੀ ਤਜਵੀਜ ਹੈ। 

ਇਸੇ ਤਰ੍ਹਾਂ ਵਪਾਰਕ ’ਚ ਥ੍ਰੀ ਫੇਜ਼ ਵਾਲੇ ਕੁਨੈਕਸ਼ਨਾਂ ਨੂੰ ਪਹਿਲੇ 150 ਯੂਨਿਟ ਤੱਕ 4.5 ਰੁਪਏ ਤੋਂ ਵਧਾ ਕੇ 4.75 ਰੁਪਏ, 151 ਤੋਂ 400 ਯੂਨਿਟ ਤੱਕ ਲਈ 4.70 ਰੁਪਏ ਤੋਂ 5 ਰੁਪਏ ਪ੍ਰਤੀ ਯੂਨਿਟ ਅਤੇ 400 ਯੂਨਿਟ ਤੋਂ ਵੱਧ ਵਾਲਿਆਂ ਲਈ 5 ਰੁਪਏ ਤੋਂ ਵਧਾ ਕੇ 5.50 ਰੁਪਏ ਪ੍ਰਤੀ ਯੂਨਿਟ ਕਰਨ ਦੀ ਤਜਵੀਜ਼ ਰੱਖੀ ਹੈ। ਵਪਾਰਕ ਕੁਨੈਕਸ਼ਨਾਂ ’ਤੇ ਲੱਗਣ ਵਾਲੇ ਫਿਕਸਡ ਚਾਰਜਿਸ ਨੂੰ 25 ਰੁਪਏ ਪ੍ਰਤੀ ਕਿਲੋਵਾਟ ਮਹੀਨੇ ਤੋਂ ਵਧਾ ਕੇ 40 ਰੁਪਏ ਪ੍ਰਤੀ ਕਿਲੋਵਾਟ ਮਹੀਨਾ ਕਰਨ ਦੀ ਪੇਸ਼ਕਸ਼ ਕੀਤੀ ਹੈ।

ਯੂਟੀ ਨੇ ਵੱਡੀ ਸਨਅਤ ਲਈ 4.50 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 4.60 ਰੁਪਏ ਪ੍ਰਤੀ ਯੂਨਿਟ, ਮੀਡੀਅਮ ਸਨਅਤ ਲਈ 4.20 ਰੁਪਏ ਤੋਂ ਵਧਾ ਕੇ 4.40 ਰੁਪਏ ਪ੍ਰਤੀ ਯੂਨਿਟ ਅਤੇ ਛੋਟੀ ਸਨਅਤ ਲਈ 4.30 ਰੁਪਏ ਤੋਂ ਵਧਾ ਕੇ 4.50 ਰੁਪਏ ਪ੍ਰਤੀ ਯੂਨਿਟ ਕਰਨ ਦੀ ਪੇਸ਼ਕਸ਼ ਕੀਤੀ ਹੈ। ਇਸੇ ਤਰ੍ਹਾਂ ਯੂਟੀ ਨੇ ਖੇਤੀਬਾੜੀ ਖੇਤਰ ਲਈ ਬਿਜਲੀ ਦਰਾਂ 2.60 ਰੁਪਏ ਪ੍ਰਤੀ ਯੂਨਿਟ ਤੋਂ ਵਧਾ ਕੇ 2.80 ਰੁਪਏ ਪ੍ਰਤੀ ਯੂਨਿਟ ਕਰਨ ਦੀ ਪੇਸ਼ਕਸ਼ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget