(Source: ECI/ABP News/ABP Majha)
Water Wasting: ਹੁਣ ਜੇਕਰ ਚੰਡੀਗੜ੍ਹ 'ਚ ਕੀਤੀ ਪਾਣੀ ਦੀ ਬਰਬਾਦੀ ਤਾਂ ਆਵੇਗੀ ਸ਼ਾਮਤ, ਲੱਗੇਗਾ 5000 ਦਾ ਜੁਰਮਾਨਾ
ਚੰਡੀਗੜ੍ਹ 'ਚ ਪਾਣੀ ਬਰਬਾਦ ਕਰਨਾ ਹੁਣ ਤੁਹਾਨੂੰ ਮਹਿੰਗਾ ਪੈ ਸਕਦਾ ਹੈ। ਚੰਡੀਗੜ੍ਹ ਨਗਰ ਨਿਗਮ ਨੇ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਪਾਣੀ ਦੀ ਬਰਬਾਦੀ ਕਰਦਾ ਹੈ ਤਾਂ ਉਸ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Chandigarh Municipal Corporation On Water Wasting: ਚੰਡੀਗੜ੍ਹ ਨਗਰ ਨਿਗਮ ਨੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਵੱਡਾ ਫੈਸਲਾ ਲਿਆ ਹੈ। ਹੁਣ ਚੰਡੀਗੜ੍ਹ ਨਗਰ ਨਿਗਮ ਪਾਣੀ ਦੀ ਬਰਬਾਦੀ ਕਰਨ ਵਾਲੇ ਨੂੰ 5000 ਰੁਪਏ ਜੁਰਮਾਨਾ ਲਗਾਏਗਾ। ਇਹ ਮੁਹਿੰਮ ਅੱਜ (15 ਅਪ੍ਰੈਲ) ਤੋਂ ਸ਼ੁਰੂ ਕੀਤੀ ਜਾਵੇਗੀ।
ਦੱਸ ਦਈਏ ਕਿ ਦੇਸ਼ ਦੇ ਕਈ ਹਿੱਸਿਆਂ 'ਚ ਗਰਮੀਆਂ ਸ਼ੁਰੂ ਹੁੰਦੇ ਹੀ ਪਾਣੀ ਦੀ ਕਿੱਲਤ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਣੀ ਨੂੰ ਬਰਬਾਦੀ ਤੋਂ ਬਚਾਉਣ ਲਈ ਅੱਜ ਤੋਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਹੁਣ ਜੇਕਰ ਕੋਈ ਚੰਡੀਗੜ੍ਹ ਵਿੱਚ ਪਾਣੀ ਦੀ ਬਰਬਾਦੀ ਕਰਦਾ ਹੈ ਤਾਂ ਉਸ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।
ਦੱਸ ਦੇਈਏ ਕਿ ਚੰਡੀਗੜ੍ਹ ਨਗਰ ਨਿਗਮ ਨੇ ਪਾਣੀ ਨੂੰ ਬਰਬਾਦੀ ਤੋਂ ਬਚਾਉਣ ਦੀ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ, ਜੋ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।
ਇਸ ਦੇ ਨਾਲ ਹੀ ਵਾਟਰ ਸਪਲਾਈ ਲਾਈਨ 'ਤੇ ਸਿੱਧੇ ਬੂਸਟਰ ਪੰਪ ਲਗਾਉਣ ਵਾਲਿਆਂ ਦਾ ਵੀ ਚਲਾਨ ਕੀਤਾ ਜਾਵੇਗਾ। ਜੇਕਰ ਕਿਸੇ ਦੀ ਛੱਤ 'ਤੇ ਬਣੀ ਟੈਂਕੀ 'ਚੋਂ ਪਾਣੀ ਨਿਕਲਦਾ ਦੇਖਿਆ ਗਿਆ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ 15 ਅਪ੍ਰੈਲ ਤੋਂ 30 ਜੂਨ ਤੱਕ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ 'ਚ ਸਵੇਰੇ 5:30 ਤੋਂ 8:30 ਵਜੇ ਤੱਕ ਜੇਕਰ ਕੋਈ ਲਾਅਨ 'ਚ ਪਾਣੀ ਪਾਉਂਦਾ ਪਾਇਆ ਗਿਆ ਜਾਂ ਕਾਰ ਧੋਂਦਾ ਦੇਖਿਆ ਗਿਆ ਤਾਂ ਉਸ ਨੂੰ ਪੰਜ ਹਜ਼ਾਰ ਜੁਰਮਾਨਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: CJI Nv Ramana On Punjab Tour: ਪੰਜਾਬ ਦੌਰੇ 'ਤੇ ਨਾਸ਼ਤਾ ਕਰਨ ਲਈ ਢਾਬੇ ਵੱਲ ਮੁੜੇ CJI, ਕਰਾਰੇ ਭਟੂਰੇ ਦੇਖ ਕੇ ਹੋਏ ਇੰਪ੍ਰੈਸ