(Source: ECI/ABP News/ABP Majha)
Chandigarh School Holidays: ਠੰਡ ਕਰਕੇ ਚੰਡੀਗੜ੍ਹ ਦੇ ਸਕੂਲਾਂ 'ਚ ਵਧੀਆਂ ਛੁੱਟੀਆਂ, 21 ਜਨਵਰੀ ਤੱਕ 8ਵੀਂ ਕਲਾਸ ਤੱਕ ਛੁੱਟੀਆਂ
Chandigarh News: ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ 14 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਜਦੋਂ ਕਿ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਸਵੇਰੇ 9 ਵਜੇ ਤੋਂ ਚੱਲ ਰਹੀਆਂ ਸਨ।
Chandigarh School Winter Holidays: ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਠਵੀਂ ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਪਿਛਲੀਆਂ ਹਦਾਇਤਾਂ ਅਨੁਸਾਰ ਚੱਲਣਗੇ। ਸਕੂਲ ਨੌਂ ਵਜੇ ਖੁੱਲ੍ਹੇਗਾ। ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਇਹ ਵੀ ਪੜ੍ਹੋ: ਅਫਸਾਨਾ ਖਾਨ ਦੀ ਸਿਹਤ ਵਿਗੜੀ, ਜ਼ੀਰਕਪੁਰ ਦੇ ਹਸਪਤਾਲ 'ਚ ਭਰਤੀ
ਸਿੱਖਿਆ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਫੈਸਲਾ ਲਿਆ ਹੈ। ਫਿਲਹਾਲ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਅੱਠਵੀਂ ਜਮਾਤ ਤੱਕ ਦੇ ਅਧਿਆਪਕਾਂ ਦੀ ਡਿਊਟੀ ਚਾਈਲਡ ਮੈਪਿੰਗ ਵਿੱਚ ਲਗਾਈ ਗਈ ਹੈ, ਤਾਂ ਜੋ ਸਰਵੇ ਦਾ ਕੰਮ ਛੁੱਟੀਆਂ ਦੌਰਾਨ ਹੀ ਪੂਰਾ ਕੀਤਾ ਜਾ ਸਕੇ। ਸਿੱਖਿਆ ਵਿਭਾਗ ਨੇ ਇਹ ਹਦਾਇਤਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਜਾਰੀ ਕੀਤੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਪੇਸ਼ਾਵਰ 'ਚ ਪੁਲਿਸ ਟੀਮ 'ਤੇ ਅੱਤਵਾਦੀ ਹਮਲਾ, DSP ਸਣੇ 3 ਪੁਲਿਸ ਮੁਲਾਜ਼ਮਾਂ ਦੀ ਮੌਤ
ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਕੀਤਾ ਗਿਆ ਦਰਜ
ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ 14 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਸ਼ਨੀਵਾਰ ਸਵੇਰੇ ਅਤੇ ਰਾਤ ਨੂੰ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦਿਨ ਵੇਲੇ ਮੌਸਮ ਸਾਫ਼ ਰਹਿਣ ਅਤੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸ਼ੁੱਕਰਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ ਅਤੇ ਘੱਟੋ-ਘੱਟ ਤਾਪਮਾਨ ਆਮ ਸੀਮਾਵਾਂ ਦੇ ਨੇੜੇ ਰਿਹਾ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।