ਚੰਡੀਗੜ੍ਹ: ਚੰਡੀਗੜ੍ਹ (Chandigarh) ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ (Night Curfew) ਹੋਏਗਾ।ਕੋਰੋਨਾ ਵਾਇਰਸ ਦੇ ਕਹਿਰ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਇਹ ਫੈਸਲਾ ਲਿਆ ਹੈ।ਇਸ ਦੌਰਾਨ ਸ਼ਹਿਰ ਵਿੱਚ ਗੈਰ-ਜ਼ਰੂਰੀ ਆਵਾਜਾਈ (unnecessary Travel) ਵੀ ਠੱਪ ਰਹੇਗੀ।ਕਿਸੇ ਤਰ੍ਹਾਂ ਦੇ ਇਕੱਠ (Social Gathering) ਤੇ ਵੀ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਸੁਖਨਾ ਝੀਲ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਕੀਤਾ ਗਿਆ ਹੈ।ਕੋਰੋਨਾ ਮਹਾਮਾਰੀ ਕਾਰਨ ਹੁਣ ਚੰਡੀਗੜ੍ਹ ਵਿੱਚ ਹੋਰ ਵੀਕੈਂਡ ਲੌਕਡਾਊਨ ਨਹੀਂ ਹੋਏਗਾ।ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅੱਜ ਇੱਕ ਅਹਿਮ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਹੈ।ਪਿਛਲੇ ਹਫ਼ਤੇ ਵੀਕੈਂਡ ਲੌਕਡਾਊਨ ਲਗਾਇਆ ਗਿਆ ਸੀ ਪਰ ਇਸ ਤੋਂ ਵਪਾਰੀ ਵਧੇਰੇ ਖੁਸ਼ ਨਹੀਂ ਸੀ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਇੱਕ ਸੰਬੋਧਨ ਵਿੱਚ ਕਿਹਾ ਸੀ ਕਿ ਰਾਜ ਸਰਕਾਰਾਂ ਨੂੰ ਲੌਕਡਾਊਨ ਆਖਰੀ ਬਦਲ ਵਜੋਂ ਵੇਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਸੀ ਕਿ ਸੂਬਾ ਸਰਕਾਰਾਂ ਕੋਸ਼ਿਸ਼ ਕਰਨ ਕਿ ਉਹਨਾਂ ਨੂੰ ਲੌਕਡਾਊਨ ਨਾ ਲਾਉਣਾ ਪਵੇ ਅਤੇ ਸਭ ਨੂੰ ਮਿਲ ਕੇ ਇਸ ਮਹਾਮਾਰੀ ਤੇ ਕਾਬੂ ਪਾਉਣਾ ਚਾਹੀਦਾ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :