ਚੰਡੀਗੜ੍ਹ: ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ MMS ਕਾਂਡ ਮਾਮਲੇ ਤੋਂ ਬਾਅਦ ਵਿਦਿਆਰਥੀਆਂ ਨੇ ਯੂਨੀਵਰਸਿਟੀ ਆਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਕਰਕੇ ਬਿਨ੍ਹਾਂ ਪਛਾਣ ਪੱਤਰ ਵਾਲੇ ਕਿਸੇ ਵੀ ਵਿਦਿਆਰਥੀ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਹੈ। ਯੂਨੀਵਰਸਿਟੀ ਦੇ ਬਾਹਰ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਵੱਲੋਂ ਮੀਡਿਆ ਨੂੰ ਵੀ ਅੰਦਰ ਜਾਣ ਤੋਂ ਤੇ ਵਿਦਿਆਰਥੀਆਂ ਨਾਲ ਗੱਲ ਕਰਨ ਤੋਂ ਰੋਕਿਆ ਜਾ ਰਿਹਾ ਹੈ।
ਯੂਨੀਵਰਸਿਟੀ ਪਹੁੰਚੇ ਵਿਦਿਆਰਥੀਆਂ ਨੇ ਦੱਸਿਆ ਕਿ ਇਸ ਸਾਰੀ ਘਟਨਾ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ 'ਚ ਡਰ ਦਾ ਮਾਹੌਲ ਹੈ, ਖਾਸ ਕਰਕੇ ਲੜਕੀਆਂ ਨੂੰ ਮਾਪਿਆਂ ਵੱਲੋਂ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਇਲਾਵਾ ਕੁਝ ਵਿਦਿਆਰਥੀਆਂ ਦੇ ਮਾਪਿਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਵੀ ਇਸ ਮੁੱਦੇ 'ਤੇ ਗੱਲਬਾਤ ਕੀਤੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਫਿਲਹਾਲ ਯੂਨੀਵਰਸਿਟੀ 'ਚ ਤੀਜੇ ਈਅਰ ਤੇ ਚੌਥੇ ਈਅਰ ਦੇ ਵਿਦਿਆਰਥੀਆਂ ਨੂੰ ਹੀ ਬੁਲਾਇਆ ਗਿਆ ਹੈ, ਪਹਿਲੇ ਤੇ ਦੂਜੇ ਈਅਰ ਦੇ ਵਿਦਿਆਰਥੀਆਂ ਨੂੰ ਅਜੇ ਇੱਕ ਹਫਤੇ ਦੀ ਛੁੱਟੀ ਦਿੱਤੀ ਗਈ ਹੈ।

ਓਧਰ ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮ ਫੌਜੀ ਸੰਜੀਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਫੜਿਆ ਗਿਆ ਮੁਲਜ਼ਮ ਫੌਜੀ ਸੰਜੀਵ ਸਿੰਘ ਹੀ ਬਲੈਕਮੇਲਰ ਹੈ। ਮੁਲਜ਼ਮ ਸੰਜੀਵ ਫੌਜ ਦਾ ਜਵਾਨ ਹੈ ਅਤੇ ਇਸ ਵੇਲੇ ਅਰੁਨਾਚਲ ਪ੍ਰਦੇਸ਼ ਵਿੱਚ ਤਾਇਨਾਤ ਹੈ। ਇਸ ਤੋਂ ਪਹਿਲਾਂ ਇਸ ਮਾਮਲੇ 'ਚ ਪੰਜਾਬ ਪੁਲਿਸ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਿਸ ਵਿੱਚ ਵੀਡੀਓ ਬਣਾਉਣ ਵਾਲੀ ਕੁੜੀ ਵੀ ਸ਼ਾਮਲ ਹੈ। ਇਲਜ਼ਾਮ ਹੈ ਕਿ ਹੋਸਟਲ ਵਿੱਚ ਰਹਿਣ ਵਾਲੀ ਇੱਕ ਵਿਦਿਆਰਥਣਾਂਨੇ ਬਾਥਰੂਮ ਵਿੱਚ ਹੋਰ ਵਿਦਿਆਰਥਣਾਂ ਦੇ ਕਈ ਇਤਰਾਜ਼ਯੋਗ ਵੀਡੀਓ ਬਣਾਏ ਸਨ। ਜਿਸ ਤੋਂ ਬਾਅਦ ਯੂਨੀਵਰਸਿਟੂ 'ਚ ਖੂਬ ਹੰਗਾਮਾ ਵੀ ਹੋਇਆ ਸੀ।
ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਇੱਕ MBA ਵਿਦਿਆਰਥੀ 'ਤੇ ਗਰਲਜ਼ ਹੋਸਟਲ ਦੇ ਬਾਥਰੂਮ ਤੋਂ ਦੂਜੀਆਂ ਕੁੜੀਆਂ ਦੀ ਵੀਡੀਓ ਬਣਾਉਣ ਦਾ ਦੋਸ਼ ਹੈ। ਉਹ ਇਹ ਵੀਡੀਓ ਆਪਣੇ ਦੋ ਦੋਸਤਾਂ ਨਾਲ ਸ਼ੇਅਰ ਕਰਦੀ ਸੀ। ਇੱਕ ਦਿਨ ਜਦੋਂ ਪੰਜਾਬ ਦੇ ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ ਐਮਬੀਏ ਦੀ ਇੱਕ ਵਿਦਿਆਰਥਣ ਵੀਡੀਓ ਬਣਾ ਰਹੀ ਸੀ ਤਾਂ ਉਸ ਨੂੰ 6 ਕੁੜੀਆਂ ਨੇ ਦੇਖਿਆ। ਜਿਸ ਤੋਂ ਬਾਅਦ ਯੂਨੀਵਰਸਿਟੀ ਵਿੱਚ ਕਾਫੀ ਹੰਗਾਮਾ ਹੋਇਆ।