Chandigarh University MMS Case : ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ MMS ਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਖਰੜ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਪੁਲਿਸ ਨੇ ਮੁਲਜ਼ਮ ਰੰਕਜ ਵਰਮਾ ਨੂੰ ਸ਼ਿਮਲੇ ਤੋਂ ਗ੍ਰਿਫ਼ਤਾਰ ਕੀਤਾ ਸੀ। ਖਰੜ ਅਦਾਲਤ ਨੇ ਪਿਛਲੀ ਸੁਣਵਾਈ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਪੁਲੀਸ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ।



ਇਸ ਦੇ ਇਲਾਵਾ ਗ੍ਰਿਫ਼ਤਾਰ ਮੁਲਜ਼ਮ ਫੌਜੀ ਸੰਜੀਵ ਸਿੰਘ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਦਾ ਰਿਮਾਂਡ 3 ਦਿਨਾਂ ਲਈ ਵਧਾ ਦਿੱਤਾ ਗਿਆ ਹੈ।  ਮੁਲਜ਼ਮ ਸੰਜੀਵ ਫੌਜ ਦਾ ਜਵਾਨ ਹੈ ਅਤੇ ਇਸ ਵੇਲੇ ਅਰੁਨਾਚਲ ਪ੍ਰਦੇਸ਼ ਵਿੱਚ ਤਾਇਨਾਤ ਹੈ ਅਤੇ ਉਸਨੂੰ  24 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ 'ਚ ਹੁਣ ਤੱਕ ਕਿਸੇ ਵੀ ਦੋਸ਼ੀ ਦੇ ਫ਼ੋਨ ਤੋਂ ਯੂਨੀਵਰਸਿਟੀ ਦੇ ਕਿਸੇ ਹੋਰ ਵਿਦਿਆਰਥੀ ਦੀ ਇਤਰਾਜ਼ਯੋਗ ਵੀਡੀਓ ਨਾ ਮਿਲਣ ਦੀ ਗੱਲ ਕਹੀ ਗਈ ਹੈ।



 


ਇਸ ਤੋਂ ਪਹਿਲਾਂ ਇਸ ਮਾਮਲੇ 'ਚ ਪੰਜਾਬ ਪੁਲਿਸ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਿਸ ਵਿੱਚ ਵੀਡੀਓ ਬਣਾਉਣ ਵਾਲੀ ਕੁੜੀ ਵੀ ਸ਼ਾਮਲ ਹੈ। ਇਲਜ਼ਾਮ ਹੈ ਕਿ ਹੋਸਟਲ ਵਿੱਚ ਰਹਿਣ ਵਾਲੀ ਇੱਕ ਵਿਦਿਆਰਥਣਾਂਨੇ ਬਾਥਰੂਮ ਵਿੱਚ ਹੋਰ ਵਿਦਿਆਰਥਣਾਂ ਦੇ ਕਈ ਇਤਰਾਜ਼ਯੋਗ ਵੀਡੀਓ ਬਣਾਏ ਸਨ। ਜਿਸ ਤੋਂ ਬਾਅਦ ਯੂਨੀਵਰਸਿਟੂ 'ਚ ਖੂਬ ਹੰਗਾਮਾ ਵੀ ਹੋਇਆ ਸੀ।


 

 ਜਾਣੋ ਪੂਰਾ ਮਾਮਲਾ


ਦੱਸ ਦੇਈਏ ਕਿ ਇੱਕ MBA ਵਿਦਿਆਰਥੀ 'ਤੇ ਗਰਲਜ਼ ਹੋਸਟਲ ਦੇ ਬਾਥਰੂਮ ਤੋਂ ਦੂਜੀਆਂ ਕੁੜੀਆਂ ਦੀ ਵੀਡੀਓ ਬਣਾਉਣ ਦਾ ਦੋਸ਼ ਹੈ। ਉਹ ਇਹ ਵੀਡੀਓ ਆਪਣੇ ਦੋ ਦੋਸਤਾਂ ਨਾਲ ਸ਼ੇਅਰ ਕਰਦੀ ਸੀ। ਇੱਕ ਦਿਨ ਜਦੋਂ ਪੰਜਾਬ ਦੇ ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ ਐਮਬੀਏ ਦੀ ਇੱਕ ਵਿਦਿਆਰਥਣ ਵੀਡੀਓ ਬਣਾ ਰਹੀ ਸੀ ਤਾਂ ਉਸ ਨੂੰ 6 ਕੁੜੀਆਂ ਨੇ ਦੇਖਿਆ। ਜਿਸ ਤੋਂ ਬਾਅਦ ਯੂਨੀਵਰਸਿਟੀ ਵਿੱਚ ਕਾਫੀ ਹੰਗਾਮਾ ਹੋਇਆ।

 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।