ਪੜਚੋਲ ਕਰੋ
Advertisement
(Source: ECI/ABP News/ABP Majha)
ਚੰਡੀਗੜ੍ਹ ਯੂਨੀਵਰਸਿਟੀ MMS ਮਾਮਲੇ 'ਚ ਗ੍ਰਿਫਤਾਰ ਸੰਜੀਵ ਕੁਮਾਰ ਦੀ ਅੱਜ ਹੋਵੇਗੀ ਅਦਾਲਤ 'ਚ ਪੇਸ਼ੀ , ਫੋਰੈਂਸਿਕ ਲੈਬ 'ਚ ਭੇਜਿਆ ਦੋਸ਼ੀ ਜਵਾਨ ਦਾ ਮੋਬਾਈਲ
: ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ‘ਚ ਰਹਿਣ ਵਾਲੀਆਂ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਭਰ ’ਚ ਹਲਚਲ ਮਚੀ ਹੋਈ ਹੈ। ਇਸ ਮਾਮਲੇ ’ਚ ਗ੍ਰਿਫਤਾਰ ਸੰਜੀਵ ਕੁਮਾਰ ਨੂੰ ਪੰਜਾਬ ਪੁਲਿਸ ਜਹਾਜ਼ ਰਾਹੀਂ ਮੋਹਾਲੀ ਲੈ ਕੇ ਆਈ ਹੈ
ਚੰਡੀਗੜ੍ਹ : ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ‘ਚ ਰਹਿਣ ਵਾਲੀਆਂ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਭਰ ’ਚ ਹਲਚਲ ਮਚੀ ਹੋਈ ਹੈ। ਇਸ ਮਾਮਲੇ ’ਚ ਗ੍ਰਿਫਤਾਰ ਸੰਜੀਵ ਕੁਮਾਰ ਨੂੰ ਪੰਜਾਬ ਪੁਲਿਸ ਜਹਾਜ਼ ਰਾਹੀਂ ਮੋਹਾਲੀ ਲੈ ਕੇ ਆਈ ਹੈ। ਉਸ ਦਾ ਮੋਬਾਈਲ ਪੁਲੀਸ ਨੇ ਜਾਂਚ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ ਹੈ। ਮੁਲਜ਼ਮ ਨੂੰ ਖਰੜ ਸਥਿਤ ਸੀਆਈਏ ਸਟਾਫ਼ ਦੀ ਇਮਾਰਤ ਵਿੱਚ ਰੱਖਿਆ ਗਿਆ ਹੈ। ਦੇਰ ਰਾਤ ਤੱਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਗਈ ਹੈ।
ਦਰਅਸਲ 'ਚ ਵੀਡੀਓ ਬਣਾਉਣ ਵਾਲੀ ਕੁੜੀ ਚੰਡੀਗੜ੍ਹ ਯੂਨੀਵਰਸਿਟੀ ਦੀ ਐਮਬੀਏ ਦੀ ਵਿਦਿਆਰਥਣ ਹੈ। ਵਿਦਿਆਰਥਣ ਫੌਜੀ ਸੰਜੀਵ ਦੇ ਸੰਪਰਕ ਵਿੱਚ ਕਿਵੇਂ ਆਈ? ਇਸ ਸਬੰਧੀ ਪੁਲਿਸ ਨੇ ਕਈ ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ। ਸਵਾਲ ਇਹ ਵੀ ਹੈ ਕਿ ਸੰਜੀਵ ਵੱਲੋਂ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਦੀ ਅਸ਼ਲੀਲ ਵੀਡੀਓ ਬਣਵਾਉਣ ਦਾ ਮਕਸਦ ਕੀ ਸੀ।
ਆਖਿਰ ਕੁੜੀਆਂ ਦੀ ਅਜਿਹੀ ਵੀਡੀਓ ਨੂੰ ਕਿੱਥੋਂ -ਕਿੱਥੋਂ ਤੱਕ ਵਾਇਰਲ ਕੀਤਾ ਗਿਆ? ਇਹ ਸਾਰੇ ਸਵਾਲ ਉੱਚ ਅਧਿਕਾਰੀਆਂ ਨੇ ਐਤਵਾਰ ਦੇਰ ਰਾਤ ਤੱਕ ਸੰਜੀਵ ਨੂੰ ਹਿਰਾਸਤ ਵਿੱਚ ਲੈ ਕੇ ਕੀਤੇ। ਹੁਣ ਤੱਕ ਦੀ ਜਾਂਚ 'ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਫੌਜੀ ਸੰਜੀਵ ਵਿਦਿਆਰਥਣ ਨੂੰ ਉਸਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਹੋਰ ਲੜਕੀਆਂ ਦੀ ਵੀਡੀਓ ਬਣਾਉਣ ਲਈ ਬਲੈਕਮੇਲ ਕਰ ਰਿਹਾ ਸੀ। ਫੌਜੀ ਸੰਜੀਵ ਤੋਂ ਪੁੱਛਗਿੱਛ ਤੋਂ ਬਾਅਦ ਸਾਰੇ ਸਵਾਲਾਂ ਦੇ ਜਵਾਬ ਸਪੱਸ਼ਟ ਹੋਣਗੇ।
ਓਧਰ ਯੂਨੀਵਰਸਿਟੀ ਵੀਡੀਓ ਸਕੈਂਡਲ ਤੋਂ ਬਾਅਦ ਮੈਨੇਜਮੈਂਟ ਨੇ ਸੱਤ ਦਿਨਾਂ ਲਈ ਯੂਨੀਵਰਸਿਟੀ ਬੰਦ ਕਰ ਦਿੱਤੀ ਸੀ। ਇਸ ਦੇ ਨਾਲ ਹੀ ਸੱਤ ਦਿਨਾਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਸੋਮਵਾਰ ਤੋਂ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਹੋਸਟਲ ਵਿੱਚ ਵਾਪਸ ਆਉਣ ਲਈ ਸੁਨੇਹੇ ਭੇਜਣੇ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਪਹਿਲਾਂ ਯੂਨੀਵਰਸਿਟੀ ਨੇ ਸਾਰੀਆਂ ਸਟਰੀਮ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਨੂੰ ਬੁਲਾਇਆ ਹੈ। ਇਸ ਤੋਂ ਬਾਅਦ ਬਾਕੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੜਾਅਵਾਰ ਸੁਨੇਹੇ ਭੇਜ ਕੇ ਬੁਲਾਇਆ ਜਾਵੇਗਾ।
ਦੱਸ ਦਈਏ ਕਿ ਫੜਿਆ ਗਿਆ ਮੁਲਜ਼ਮ ਫੌਜੀ ਸੰਜੀਵ ਸਿੰਘ ਹੀ ਬਲੈਕਮੇਲਰ ਹੈ। ਮੁਲਜ਼ਮ ਸੰਜੀਵ ਫੌਜ ਦਾ ਜਵਾਨ ਹੈ ਅਤੇ ਇਸ ਵੇਲੇ ਅਰੁਨਾਚਲ ਪ੍ਰਦੇਸ਼ ਵਿੱਚ ਤਾਇਨਾਤ ਹੈ। ਇਸ ਤੋਂ ਪਹਿਲਾਂ ਇਸ ਮਾਮਲੇ 'ਚ ਪੰਜਾਬ ਪੁਲਿਸ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਿਸ ਵਿੱਚ ਵੀਡੀਓ ਬਣਾਉਣ ਵਾਲੀ ਕੁੜੀ ਵੀ ਸ਼ਾਮਲ ਹੈ। ਇਲਜ਼ਾਮ ਹੈ ਕਿ ਹੋਸਟਲ ਵਿੱਚ ਰਹਿਣ ਵਾਲੀ ਇੱਕ ਵਿਦਿਆਰਥਣਾਂਨੇ ਬਾਥਰੂਮ ਵਿੱਚ ਹੋਰ ਵਿਦਿਆਰਥਣਾਂ ਦੇ ਕਈ ਇਤਰਾਜ਼ਯੋਗ ਵੀਡੀਓ ਬਣਾਏ ਸਨ। ਜਿਸ ਤੋਂ ਬਾਅਦ ਯੂਨੀਵਰਸਿਟੂ 'ਚ ਖੂਬ ਹੰਗਾਮਾ ਵੀ ਹੋਇਆ ਸੀ।
ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਇੱਕ MBA ਵਿਦਿਆਰਥੀ 'ਤੇ ਗਰਲਜ਼ ਹੋਸਟਲ ਦੇ ਬਾਥਰੂਮ ਤੋਂ ਦੂਜੀਆਂ ਕੁੜੀਆਂ ਦੀ ਵੀਡੀਓ ਬਣਾਉਣ ਦਾ ਦੋਸ਼ ਹੈ। ਉਹ ਇਹ ਵੀਡੀਓ ਆਪਣੇ ਦੋ ਦੋਸਤਾਂ ਨਾਲ ਸ਼ੇਅਰ ਕਰਦੀ ਸੀ। ਇੱਕ ਦਿਨ ਜਦੋਂ ਪੰਜਾਬ ਦੇ ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ ਐਮਬੀਏ ਦੀ ਇੱਕ ਵਿਦਿਆਰਥਣ ਵੀਡੀਓ ਬਣਾ ਰਹੀ ਸੀ ਤਾਂ ਉਸ ਨੂੰ 6 ਕੁੜੀਆਂ ਨੇ ਦੇਖਿਆ। ਜਿਸ ਤੋਂ ਬਾਅਦ ਯੂਨੀਵਰਸਿਟੀ ਵਿੱਚ ਕਾਫੀ ਹੰਗਾਮਾ ਹੋਇਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement