ਚੰਡੀਗੜ੍ਹ ਯੂਨੀਵਰਸਿਟੀ MMS ਸਕੈਂਡਲ: ਰਾਸ਼ਟਰੀ ਮਹਿਲਾ ਕਮਿਸ਼ਨ ਨੇ DGP ਪੰਜਾਬ ਨੂੰ ਲਿਖੀ ਚਿੱਠੀ; SSP ਮੁਹਾਲੀ ਦਾ ਵੱਡਾ ਦਾਅਵਾ
ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਨਹਾਉਂਦੀਆਂ ਕੁੜੀਆਂ ਦੀ ਵਾਇਰਲ ਹੋਈ ਵੀਡੀਓ ਨਾਲ ਸਬੰਧਤ ਘਟਨਾ ਦਾ ਹੁਣ ਕੌਮੀ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਜਲਦੀ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
Chandigarh University MMS Case: ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਨਹਾਉਂਦੀਆਂ ਕੁੜੀਆਂ ਦੀ ਵਾਇਰਲ ਹੋਈ ਵੀਡੀਓ ਨਾਲ ਸਬੰਧਤ ਘਟਨਾ ਦਾ ਹੁਣ ਕੌਮੀ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਜਲਦੀ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਕੌਮੀ ਮਹਿਲਾ ਕਮਿਸ਼ਨ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਵੀ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ। ਕੌਮੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਰਾਜ ਮਹਿਲਾ ਕਮਿਸ਼ਨ ਨੂੰ ਵੀ ਕਿਹਾ ਹੈ ਕਿ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਕੀਤੀ ਜਾਵੇ ਅਤੇ ਜਾਂਚ ਨਿਰਪੱਖ ਢੰਗ ਨਾਲ ਅੱਗੇ ਵਧੇ।
ਕੀ ਹੈ ਸਾਰਾ ਮਾਮਲਾ
ਮੁਹਾਲੀ 'ਚ ਰਾਤ 2 ਵਜੇ ਚੰਡੀਗੜ੍ਹ ਯੂਨੀਵਰਸਿਟੀ 'ਚ ਉਸ ਸਮੇਂ ਹੰਗਾਮਾ ਸ਼ੁਰੂ ਹੋ ਗਿਆ ਜਦੋਂ ਹੋਸਟਲ ਦੀਆਂ 5 ਤੋਂ 6 ਵਿਦਿਆਰਥਣਾਂ ਦੇ ਨਹਾਉਂਦੇ ਸਮੇਂ ਦੀ ਵੀਡੀਓ ਵਾਇਰਲ ਹੋ ਗਈ। ਇਕ ਲੜਕੀ 'ਤੇ ਵੀਡੀਓ ਵਾਇਰਲ ਕਰਨ ਦਾ ਵੀ ਦੋਸ਼ ਹੈ। ਦੱਸਿਆ ਗਿਆ ਕਿ ਲੜਕੀ ਨੇ ਵੀਡੀਓ ਬਣਾ ਕੇ ਆਪਣੇ ਜਾਣਕਾਰ ਲੜਕੇ ਨੂੰ ਭੇਜ ਦਿੱਤੀ। ਇਸ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਐਮਐਮਐਸ ਬਣਾਉਣ ਵਾਲੀ ਲੜਕੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਦੋਸ਼ੀ ਲੜਕੀ ਖਿਲਾਫ FIR ਦਰਜ ਕਰ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਯੂਨੀਵਰਸਿਟੀ ਮੈਨੇਜਮੈਂਟ ’ਤੇ ਵੀ ਇਸ ਮਾਮਲੇ ਨੂੰ ਦਬਾਉਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਮੈਨੇਜਮੈਂਟ ਨੂੰ ਸ਼ਿਕਾਇਤ ਕੀਤੀ ਸੀ ਪਰ ਮੈਨੇਜਮੈਂਟ ਨੇ ਇਸ ਮਾਮਲੇ 'ਤੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਦੇਰ ਰਾਤ ਯੂਨੀਵਰਸਿਟੀ ਵਿੱਚ ਜੰਮ ਕੇ ਨਾਅਰੇਬਾਜ਼ੀ ਕੀਤੀ।
SSP ਨੇ ਕੀਤਾ ਵੱਡਾ ਦਾਅਵਾ
ਇਸ ਦੇ ਨਾਲ ਹੀ ਐਸਐਸਪੀ ਮੁਹਾਲੀ ਨੇ ਇਸ ਮਾਮਲੇ ਵਿੱਚ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਤੱਕ ਸਿਰਫ਼ ਇੱਕ ਵੀਡੀਓ ਸਾਹਮਣੇ ਆਈ ਹੈ ਜੋ ਮੁਲਜ਼ਮਾਂ ਦੀ ਹੈ। ਇਸ ਤੋਂ ਇਲਾਵਾ ਜਾਂਚ ਵਿੱਚ ਕੋਈ ਹੋਰ ਵੀਡੀਓ ਸਾਹਮਣੇ ਨਹੀਂ ਆਇਆ ਹੈ।
ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ਇਸ ਮਾਮਲੇ ਵਿੱਚ ਕਿਹਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਤੋਂ ਇਲਾਵਾ ਕੁਝ ਹੋਰ ਵੀਡਿਓ ਬਣਾਏ ਗਏ ਹਨ, ਇਹ ਪੂਰੀ ਤਰ੍ਹਾਂ ਗਲਤ ਹੈ। ਸਾਡੀ ਜਾਂਚ ਵਿੱਚ ਅਜਿਹਾ ਕੋਈ ਹੋਰ ਵੀਡੀਓ ਸਾਹਮਣੇ ਨਹੀਂ ਆਇਆ ਹੈ। ਸਾਡੀ ਤਰਫੋਂ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਸੀਂ ਇੱਕ ਵਿਦਿਆਰਥਣ ਨੂੰ ਗ੍ਰਿਫਤਾਰ ਵੀ ਕੀਤਾ ਹੈ।