ਪੜਚੋਲ ਕਰੋ

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲਾ : 2 ਨੌਜਵਾਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਦਿਆਰਥੀਆਂ ਨੇ ਦੇਰ ਰਾਤ ਧਰਨਾ ਕੀਤਾ ਖ਼ਤਮ , ਦੋਵਾਂ ਨੌਜਵਾਨਾਂ ਤੋਂ ਅੱਜ ਹੋਵੇਗੀ ਪੁੱਛਗਿੱਛ

ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੀਆਂ 60 ਤੋਂ ਵੱਧ ਵਿਦਿਆਰਥਣਾਂ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਵਿਦਿਆਰਥੀਆਂ ਦਾ ਧਰਨਾ ਰਾਤ 1.30 ਵਜੇ ਸਮਾਪਤ ਹੋ ਗਿਆ ਹੈ।

ਮੋਹਾਲੀ :  ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੀਆਂ 60 ਤੋਂ ਵੱਧ ਵਿਦਿਆਰਥਣਾਂ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਵਿਦਿਆਰਥੀਆਂ ਦਾ ਧਰਨਾ ਰਾਤ 1.30 ਵਜੇ ਸਮਾਪਤ ਹੋ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਡੀਸੀ ਅਮਿਤ ਤਲਵਾੜ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹੁਣ ਯੂਨੀਵਰਸਿਟੀ ਵਿੱਚ 24 ਸਤੰਬਰ ਤੱਕ  ਨਾਨ-ਟੀਚਿੰਗ ਡੇ ਘੋਸ਼ਿਤ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਲੜਕੀਆਂ ਨੇ ਹੋਸਟਲ ਖਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੇ ਮਾਪੇ ਆਪਣੀਆਂ ਧੀਆਂ ਨੂੰ ਲੈਣ ਲਈ ਸਵੇਰੇ ਹੀ ਪਹੁੰਚ ਗਏ।

ਹਿਮਾਚਲ ਪੁਲਿਸ ਨੇ ਦੇਰ ਰਾਤ ਇਸ ਮਾਮਲੇ ਵਿੱਚ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿਚ ਜਿਸ ਨੌਜਵਾਨ ਦੀ ਤਸਵੀਰ ਲੜਕੀ ਨੇ ਦਿਖਾਈ ਸੀ, ਉਹ ਸ਼ਿਮਲਾ ਦੇ ਧਾਲੀ ਤੋਂ ਫੜਿਆ ਗਿਆ। ਉਸਦਾ ਨਾਮ ਰੰਕਜ ਵਰਮਾ ਹੈ। ਜਦਕਿ ਦੂਜੇ ਦੋਸ਼ੀ ਸੰਨੀ ਮਹਿਤਾ ਨੂੰ ਰੋਹੜੂ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਗ੍ਰਿਫਤਾਰ ਕੀਤਾ ਸੀ। ਲੜਕੀ ਵੀ ਸ਼ਿਮਲਾ ਦੇ ਰੋਹੜੂ ਦੀ ਰਹਿਣ ਵਾਲੀ ਹੈ। ਉਹ ਲੜਕਿਆਂ ਨੂੰ ਲੰਬੇ ਸਮੇਂ ਤੋਂ ਜਾਣਦੀ ਹੈ।

ਦੇਰ ਸ਼ਾਮ ਦੋਵਾਂ ਨੌਜਵਾਨਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਸੰਨੀ (23 ਸਾਲ) ਇੱਕ ਬੇਕਰੀ ਵਿੱਚ ਅਤੇ ਰੰਕਜ (31 ਸਾਲ) ਇੱਕ ਟਰੈਵਲ ਏਜੰਸੀ ਵਿੱਚ ਕੰਮ ਕਰਦਾ ਹੈ। ਰੰਕਜ ਮੂਲ ਰੂਪ ਵਿੱਚ ਥੀਓਗ ਦੇ ਸੰਧੂ ਖੇਤਰ ਦਾ ਰਹਿਣ ਵਾਲਾ ਹੈ। ਹੁਣ ਉਨ੍ਹਾਂ ਕੋਲੋਂ ਵੀਡੀਓ ਮੰਗਵਾਉਣ ਅਤੇ ਵਾਇਰਲ ਕਰਨ ਦੇ ਮਕਸਦ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਪ੍ਰਸ਼ਾਸਨ ਨੇ ਮੰਨੀਆਂ ਵਿਦਿਆਰਥੀਆਂ ਦੀ ਮੰਗਾਂ 

ਸੂਤਰਾਂ ਅਨੁਸਾਰ ਵਿਦਿਆਰਥੀਆਂ ਨੇ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਨੀਵਾਰ ਰਾਤ ਨੂੰ ਹੋਏ ਇਸ ਮਾਮਲੇ ਦੀ ਪਾਰਦਰਸ਼ੀ ਜਾਂਚ , ਲਾਠੀਚਾਰਜ ਦੀ ਜਾਂਚ, ਹਸਪਤਾਲ 'ਚ ਦਾਖਲ ਵਿਦਿਆਰਥੀਆਂ ਨੂੰ ਮੁਆਵਜ਼ਾ ਦੇਣ , ਗਰਲਜ਼ ਹੋਸਟਲ ਦਾ ਸਮਾਂ ਸਾਢੇ 8 ਵਜੇ ਤੋਂ ਵਧਾ ਕੇ 9:30 ਵਜੇ ਤੱਕ ਕਰਨ ਅਤੇ ਹੋਸਟਲ ਦੇ ਸਾਰੇ ਵਾਰਡਨ ਨੂੰ ਬਦਲਣ ਦੀ ਮੰਗ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਦੋਵਾਂ ਪਾਸਿਆਂ ਤੋਂ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ। 
 
ਐਤਵਾਰ ਨੂੰ ਯੂਨੀਵਰਸਿਟੀ ਪ੍ਰਬੰਧਨ ਨੇ ਪ੍ਰਦਰਸ਼ਨਕਾਰੀ ਵਿਦਿਆਰਥਣਾਂ ਨੂੰ ਰੋਕਣ ਲਈ ਟੈਗੋਰ ਹੋਸਟਲ ਦੇ ਗੇਟ ਨੂੰ ਤਾਲਾ ਲਗਾ ਦਿੱਤਾ ਸੀ। ਇਸ ਤੋਂ ਬਾਅਦ ਵੀ ਲੜਕੀਆਂ 10 ਫੁੱਟ ਉੱਚੇ ਲੋਹੇ ਦੇ ਗੇਟ 'ਤੇ ਚੜ੍ਹ ਕੇ ਪ੍ਰਦਰਸ਼ਨ 'ਚ ਸ਼ਾਮਲ ਹੋਣ ਗਈਆਂ। ਉਨ੍ਹਾਂ ‘ਸਾਨੂੰ ਇਨਸਾਫ਼ ਚਾਹੀਦਾ ਹੈ’ ਦੇ ਨਾਅਰੇ ਲਾਏ। ਕਈ ਵਿਦਿਆਰਥੀਆਂ ਨੇ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਨੂੰ ਵੀ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚ ਭਾਰੀ ਹੰਗਾਮਾ ਕੀਤਾ ਸੀ।

ਪੁਲੀਸ ਵੱਲੋਂ ਇਨਕਾਰ ਕਰਨ ’ਤੇ ਵਿਦਿਆਰਥੀ ਭੜਕੇ

ਐਤਵਾਰ ਸਵੇਰੇ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਮਾਮਲੇ ਦੀ ਜਾਂਚ ਲਈ ਸੀਯੂ ਕੈਂਪਸ ਵਿੱਚ ਪੁੱਜੇ। ਸੀਯੂ ਮੈਨੇਜਮੈਂਟ ਦੇ ਨਾਲ-ਨਾਲ ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਕਿਸੇ ਵੀ ਵਿਦਿਆਰਥੀ ਦੀ ਵੀਡੀਓ ਵਾਇਰਲ ਨਹੀਂ ਹੋਈ ਅਤੇ ਵਿਦਿਆਰਥੀਆਂ ਨੂੰ ਗਲਤਫਹਿਮੀ ਹੋਈ ਹੈ। ਇਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਰੋਸ ਹੈ।

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਮੁਤਾਬਕ ਦੋਸ਼ੀ ਵਿਦਿਆਰਥਣ ਨੇ ਖੁਦ ਮੰਨਿਆ ਹੈ ਕਿ ਉਸ ਨੇ ਹੋਸਟਲ 'ਚ ਰਹਿਣ ਵਾਲੀਆਂ ਲੜਕੀਆਂ ਦੀਆਂ ਵੀਡੀਓ ਬਣਾ ਕੇ ਆਪਣੇ ਦੋਸਤ ਨੂੰ ਭੇਜੀਆਂ ਪਰ ਪੰਜਾਬ ਪੁਲਸ ਕਹਿ ਰਹੀ ਹੈ ਕਿ ਲੜਕੀ ਨੇ ਸਿਰਫ ਆਪਣੀ ਵੀਡੀਓ ਬਣਾਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਕੁਝ ਅਧਿਕਾਰੀਆਂ ਨੇ ਲੜਕੀਆਂ ਦੇ ਕੱਪੜਿਆਂ 'ਤੇ ਵੀ ਟਿੱਪਣੀਆਂ ਕੀਤੀਆਂ। ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਨਿਰਾਜਗੀ ਹੈ।

ਇਸ ਦੌਰਾਨ ਜਿੱਥੇ ਪੁਲਿਸ ਕਹਿ ਰਹੀ ਹੈ ਕਿ ਦੋਸ਼ੀ ਲੜਕੀ ਨੇ ਸਿਰਫ ਆਪਣੀ ਵੀਡੀਓ ਆਪਣੇ ਬੁਆਏਫ੍ਰੈਂਡ ਨੂੰ ਭੇਜੀ ਸੀ, ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਲੜਕੀ ਨੇ ਕਈ ਇਤਰਾਜ਼ਯੋਗ ਵੀਡੀਓ ਭੇਜੇ ਹਨ। ਕੇਜਰੀਵਾਲ ਨੇ ਵੀ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
IPL 2026 Auction: ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Embed widget