ਚੰਡੀਗੜ੍ਹ ਦੇ ਇਹ ਦੋ ਇਲਾਕਿਆਂ 'ਚ 4 ਅਗਸਤ ਤੋਂ ਮੁੜ ਲਗੇਗਾ ਲੌਕਡਾਊਨ
ਏਬੀਪੀ ਸਾਂਝਾ | 03 Aug 2020 06:12 PM (IST)
ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਵੇਖਦੇ ਹੋਏ ਧਨਾਸ ਅਤੇ ਮਨੀਮਾਜਰਾ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।
ਚੰਡੀਗੜ੍ਹ: ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਵੇਖਦੇ ਹੋਏ ਧਨਾਸ ਅਤੇ ਮਨੀਮਾਜਰਾ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।ਇਨ੍ਹਾਂ ਇਲਾਕਿਆਂ 'ਚ 4 ਅਗਸਤ ਦੀ ਰਾਤ ਤੋਂ ਲੌਕਡਾਊਨ ਲਾਗੂ ਕਰ ਦਿੱਤਾ ਜਾਵੇਗਾ।ਇਹ ਆਦੇਸ਼ ਯੂ ਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਾਰੀਦਾ ਵਲੋਂ ਜਾਰੀ ਕੀਤੇ ਗਏ ਹਨ। ਇਹ ਫੈਸਲਾ ਚੰਡੀਗੜ੍ਹ ਮਿਊਂਸਪਲ ਕਮਿਸ਼ਨਰ, ਜ਼ਿਲ੍ਹਾ ਮੈਜਿਸਟਰੇਟ, ਸੀਨੀਅਰ ਪੁਲਿਸ ਕਪਤਾਨ ਅਤੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਦੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ।