Chandrayaan-3 Mission:  ਬਚਪਨ ਵਿੱਚ ਜਿਹੜਾ ਬੱਚਾ ਵੀਡੀਓ ਗੇਮਾਂ ਜਾਂ ਕੋਈ ਹੋਰ ਇਲੈਕਟ੍ਰਾਨਿਕ ਚੀਜ਼ਾਂ ਖੋਲ੍ਹ ਕੇ ਪ੍ਰਯੋਗ ਕਰਨ ਵਾਲਾ ਬੱਚਾ ਅੱਜ ਚੰਦਰਯਾਨ-3 ਦੀ ਸਫਲਤਾ ਦਾ ਹਿੱਸਾ ਬਣਿਆ। ਜੀ ਹਾਂ ਇਸ ਬੱਚੇ ਨੇ ਵੱਡਾ ਹੋ ਕੇ ਕਾਮਲ ਕਰ ਦਿਖਾਇਆ ਹੈ, ਜਿਸ ਉੱਤੇ ਅੱਜ ਹਰ ਪੰਜਾਬੀ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਚੰਦਰਯਾਨ 3 ਦੀ ਟੀਮ ਵਿੱਚ ਖੰਨਾ ਦੇ ਪਿੰਡ ਧਮੋਟ ਦਾ ਰਹਿਣ ਵਾਲਾ ਮੋਹਿਤ ਸ਼ਰਮਾ ਵੀ ਸ਼ਾਮਲ ਸੀ।



ਚੰਦਰਯਾਨ 3 ਦੀ ਟੀਮ ਵਿੱਚ


ਬਚਪਨ ਦਾ ਸ਼ੌਕ ਉਸਨੂੰ ਉਸ ਮੁਕਾਮ ਤੱਕ ਲੈ ਗਿਆ ਜਿੱਥੇ ਅੱਜ ਹਰ ਕੋਈ ਉਸਦੀ ਮਿਹਨਤ ਨੂੰ ਸਲਾਮ ਕਰ ਰਿਹਾ ਹੈ। ਚੰਦਰਯਾਨ 3 ਦੀ ਟੀਮ ਵਿੱਚ ਖੰਨਾ ਦੇ ਪਿੰਡ ਧਮੋਟ ਦਾ ਰਹਿਣ ਵਾਲਾ ਮੋਹਿਤ ਸ਼ਰਮਾ ਵੀ ਸ਼ਾਮਲ ਸੀ। ਸਫਲ ਲੈਂਡਿੰਗ ਤੋਂ ਬਾਅਦ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਛਾਇਆ ਪਿਆ ਹੈ। ਪਿੰਡਾਂ ਦੇ ਲੋਕ ਅਤੇ ਰਿਸ਼ਤੇਦਾਰ ਵਧਾਈਆਂ ਦੇ ਰਹੇ ਹਨ।


ਪਿੰਡ ਵਿੱਚ ਮੋਹਿਤ ਦੇ ਸਵਾਗਤ ਦੇ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ 'ਤੇ 


ਮੋਹਿਤ ਦੇ ਪਿੰਡ ਪਹੁੰਚਣ 'ਤੇ ਉਸਦੇ ਸਵਾਗਤ ਦਾ ਪ੍ਰੋਗਰਾਮ ਵੀ ਤੈਅ ਕੀਤਾ ਜਾ ਰਿਹਾ ਹੈ। ਪਿਤਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਚੰਦਰਯਾਨ 3 ਪ੍ਰੋਜੈਕਟ ਅਹਿਮਦਾਬਾਦ ਤੋਂ ਸ਼ੁਰੂ ਹੋਇਆ ਸੀ। ਜਿਸ 'ਚ ਉਨ੍ਹਾਂ ਦਾ ਬੇਟਾ ਮੋਹਿਤ ਵੀ ਇਸਦਾ ਹਿੱਸਾ ਸੀ। ਉਹਨਾਂ ਨੇ ਮਿਲ ਕੇ ਚੰਦਰਯਾਨ ਦੇ ਲੈਂਡਿੰਗ ਸੈਂਸਰ 'ਤੇ ਕੰਮ ਕੀਤਾ। ਸਕੇ ਸਬੰਧੀਆਂ ਤੇ ਰਿਸ਼ਤੇਦਾਰਾਂ ਨੂੰ ਪਤਾ ਸੀ ਕਿ ਉਹਨਾਂ ਦਾ ਪੁੱਤਰ ਇਸਰੋ ਵਿੱਚ ਹੈ। ਇਸਰੋ ਦੇ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਹਰ ਕਿਸੇ ਵੱਲੋਂ ਵਧਾਈਆਂ ਮਿਲ ਰਹੀਆਂ ਹਨ।


ਮਾਪਿਆਂ ਨੂੰ ਮਾਣ ਮਹਿਸੂਸ ਹੋ ਰਿਹਾ


ਉਹ ਵੀ ਬਹੁਤ ਮਾਣ ਮਹਿਸੂਸ ਕਰਦੇ ਹਨ। ਰਜਿੰਦਰ ਕੁਮਾਰ ਨੇ ਦੱਸਿਆ ਕਿ ਮੋਹਿਤ ਸ਼ਰਮਾ 2019 ਵਿੱਚ ਇਸਰੋ ਵਿੱਚ ਚੁਣਿਆ ਗਿਆ ਸੀ ਅਤੇ 2020 ਵਿੱਚ ਜੁਆਇਨ ਕੀਤਾ ਸੀ। ਮੋਹਿਤ ਨੇ ਮੁੱਢਲੀ ਸਿੱਖਿਆ ਪਿੰਡ ਦੇ ਸਕੂਲ ਤੋਂ ਪ੍ਰਾਪਤ ਕੀਤੀ। ਰਾੜਾ ਸਾਹਿਬ ਸਕੂਲ ਤੋਂ ਸੈਕੰਡਰੀ ਸਿੱਖਿਆ ਪ੍ਰਾਪਤ ਕੀਤੀ। ਜਮਾਤ ਵਿੱਚ ਟਾਪਰ ਹੁੰਦਾ ਸੀ। 2016 ਵਿੱਚ ਥਾਪਰ ਯੂਨੀਵਰਸਿਟੀ ਵਿੱਚ ਦਾਖਲਾ ਲਿਆ। ਉਹਨਾਂ ਕਿਹਾ ਕਿ ਮੋਹਿਤ ਨੇ ਦੇਸ਼ ਦੇ ਨਾਲ ਨਾਲ ਆਪਣੇ ਇਲਾਕੇ ਤੇ ਉਹਨਾਂ ਦਾ ਨਾਂਅ ਰੌਸ਼ਨ ਕੀਤਾ। ਦਾਦੀ ਪੁਸ਼ਪਿੰਦਰਾ ਰਾਣੀ ਨੇ ਕਿਹਾ ਕਿ ਇੰਨੀ ਖੁਸ਼ੀ ਹੈ ਕਿ ਇਸ ਨੂੰ ਸ਼ਬਦਾਂ ਦੇ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪੋਤਾ ਬਚਪਨ ਤੋਂ ਹੀ ਇਨ੍ਹਾਂ ਕੰਮਾਂ ਵੱਲ ਧਿਆਨ ਦਿੰਦਾ ਸੀ। ਉਦੋਂ ਹੀ ਇਹ ਅੰਦਾਜ਼ਾ ਲਗਾਇਆ ਗਿਆ ਸੀ ਕਿ ਇਹ ਭਾਰਤ ਦਾ ਨਾਂਅ ਰੌਸ਼ਨ ਕਰੇਗਾ। ਅੱਜ ਭਾਰਤ ਦਾ ਨਾਮ ਪੂਰੀ ਦੁਨੀਆ ਵਿੱਚ ਚਮਕਿਆ ਹੈ। ਭੈਣ ਮੁਸਕਾਨ ਸ਼ਰਮਾ ਨੇ ਕਿਹਾ ਕਿ ਉਸਨੂੰ ਬਹੁਤ ਮਾਣ ਹੈ ਕਿ ਉਸ ਦੇ ਭਰਾ ਨੇ ਇੰਨਾ ਵਧੀਆ ਕੰਮ ਕੀਤਾ ਹੈ। ਇਸ ਨਾਲ ਦੇਸ਼ ਦਾ ਨਾਂ ਰੌਸ਼ਨ ਹੋਇਆ ਹੈ।