ਚੰਦੂਮਾਜਰਾ ਦਾ ਕਾਂਗਰਸ ਤੇ 'ਆਪ' 'ਤੇ ਹਮਲਾ, ਕਿਹਾ ਬਿੱਲਾਂ ਤੋਂ ਪਾਸਾ ਵੱਟ ਆਪਣੀ ਲੁਕਵੀਂ ਸਾਂਝ ਕੀਤੀ ਜੱਗ ਜ਼ਾਹਿਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਖੇਤੀਬਾੜੀ ਆਰਡੀਨੈਂਸਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ਤੋਂ ਬਾਅਦ ਕਾਂਗਰਸ ਤੇ 'ਆਪ' ਦੇ ਗੰਭੀਰ ਦੋਸ਼ ਲਾਏ ਹਨ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਖੇਤੀਬਾੜੀ ਆਰਡੀਨੈਂਸਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ਤੋਂ ਬਾਅਦ ਕਾਂਗਰਸ ਤੇ 'ਆਪ' ਦੇ ਗੰਭੀਰ ਦੋਸ਼ ਲਾਏ ਹਨ। ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ 'ਆਪ' ਪਾਰਟੀ ਨੇ ਇਨ੍ਹਾਂ ਮਹੱਤਵਪੂਰਨ ਬਿੱਲਾਂ ਤੋਂ ਪਾਸਾ ਵੱਟ ਕੇ ਆਪਣੀ ਲੁਕਵੀਂ ਸਾਂਝ ਵੀ ਜੱਗ ਜ਼ਾਹਿਰ ਕਰ ਲਈ ਹੈ ਤੇ ਦੋਗਲਾ ਚਿਹਰਾ ਤੇ ਵਿਸ਼ਵਾਸਘਾਤ ਕਰਨ ਦੇ ਇਤਿਹਾਸ ਤੇ ਵਿਰਸੇ ਤੇ ਵੀ ਮੋਹਰ ਲਾ ਦਿੱਤੀ ਹੈ।
ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਖੇਤੀਬਾੜੀ ਆਰਡੀਨੈਂਸਾਂ ਬਾਰੇ ਬੋਲਦੇ ਕਿਹਾ ਕਿ ਕਿਸਾਨਾਂ ਤੇ ਪੰਜਾਬੀਆਂ ਦੇ ਹੱਕ ਵਿੱਚ ਸੰਸਦ ਅੰਦਰ ਸਟੈਂਡ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਮਾਨਾਮੱਤੀ ਵਿਰਸਾ ਤੇ ਇਤਿਹਾਸ ਦੁਹਰਾਇਆ ਹੈ।
ਉਨ੍ਹਾਂ ਕਿਹਾ ਕਿ ਸੰਸਦ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਖੇਤੀ ਸਬੰਧੀ ਆਰਡੀਨੈਂਸਾਂ ਵਿਰੁੱਧ ਸਪੱਸ਼ਟ, ਠੋਸ ਵਿਚਾਰ ਰੱਖਕੇ ਤੇ ਬਿੱਲ ਦੇ ਵਿਰੋਧ ਵਿੱਚ ਭੁਗਤ ਕੇ ਸਾਬਤ ਕਰ ਦਿੱਤਾ ਹੈ ਕਿ "ਅਕਾਲੀ ਦਲ ਜੋ ਕਹਿੰਦਾ ਹੈ ਉਸ ਤੇ ਪੂਰਾ ਉੱਤਰਦੀ ਹੈ।"