Punjab Weather: ਬਦਲਿਆ ਮੌਸਮ, ਭਾਰੀ ਮੀਂਹ ਦਾ ਅਲਰਟ ਜਾਰੀ, 17 ਜ਼ਿਲ੍ਹਿਆਂ 'ਚ ਲੱਗੇਗੀ ਤਕੜੀ ਝੱਟ !
ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਵੱਧ ਸੀ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 25.2 ਡਿਗਰੀ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਪੰਜਾਬ 'ਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਿਹਾ।

Punjab News: ਪੰਜਾਬ 'ਚ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ 'ਤੇ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹੀ ਮੀਂਹ ਪਵੇਗਾ। ਇਸ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਇਸ ਦੌਰਾਨ ਵਾਹਨ ਸਾਵਧਾਨੀ ਨਾਲ ਚਲਾਉਣ, ਦਰੱਖਤਾਂ ਹੇਠ ਸ਼ਰਨ ਨਾ ਲੈਣ, ਜਲਘਰਾਂ ਦੇ ਨੇੜੇ ਨਾ ਜਾਣ ਅਤੇ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਲਈ ਕਿਹਾ ਹੈ।
ਦੂਜੇ ਪਾਸੇ ਸ਼ੁੱਕਰਵਾਰ ਨੂੰ ਤਾਪਮਾਨ 'ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਨਾਲੋਂ 1.8 ਡਿਗਰੀ ਵੱਧ ਰਿਹਾ। ਇਸ ਦੌਰਾਨ ਫ਼ਰੀਦਕੋਟ ਦਾ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 36.4 ਡਿਗਰੀ, ਲੁਧਿਆਣਾ ਵਿੱਚ 34.0, ਪਟਿਆਲਾ ਵਿੱਚ 34.7, ਪਠਾਨਕੋਟ ਵਿੱਚ 36.5, ਬਠਿੰਡਾ ਵਿੱਚ 37.2, ਗੁਰਦਾਸਪੁਰ ਵਿੱਚ 34.5, ਐਸਬੀਐਸ ਨਗਰ ਵਿੱਚ 33.2, ਫਿਰੋਜ਼ਪੁਰ ਵਿੱਚ 37.5, ਹੁਸ਼ਿਆਰਪੁਰ ਵਿੱਚ 36.2, ਸ੍ਰੀ ਮੁਕਤਸਰ ਸਾਹਿਬ ਵਿੱਚ 35.33 ਅਤੇ ਰੋਜਾਨਾ ਦਰਜ ਕੀਤਾ ਗਿਆ।
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਵੱਧ ਸੀ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 25.2 ਡਿਗਰੀ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਪੰਜਾਬ 'ਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਿਹਾ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦਰਜ ਕੀਤੀ ਗਈ
ਇਹ ਵੀ ਪੜ੍ਹੋ: Rice Price: ਭਾਰਤ ਤੇ ਰੂਸ ਦੇ ਫੈਸਲੇ ਨਾਲ ਦੁਨੀਆ ਭਰ 'ਚ ਹਾਹਾਕਾਰ, ਚੌਲਾਂ ਦੀਆਂ ਕੀਮਤਾਂ ਨੇ ਤੋੜਿਆ 12 ਸਾਲ ਦਾ ਰਿਕਾਰਡ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
