Punjab Weather: ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਪਾਰਾ ਡਿੱਗਣ ਨਾਲ ਗਰਮੀ ਤੋਂ ਮਿਲੀ ਰਾਹਤ
ਅੰਮ੍ਰਿਤਸਰ ਵਿੱਚ 22.0 ਮਿਲੀਮੀਟਰ, ਫਿਰੋਜ਼ਪੁਰ ਵਿੱਚ 2.5 ਅਤੇ ਪਠਾਨਕੋਟ ਵਿੱਚ 0.3 ਮਿਲੀਮੀਟਰ ਮੀਂਹ ਪਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

Punjab Weather: ਪੰਜਾਬ 'ਚ ਸ਼ਨੀਵਾਰ ਨੂੰ ਮੌਸਮ ਬਦਲ ਗਿਆ। ਅੰਮ੍ਰਿਤਸਰ, ਕਪੂਰਥਲਾ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਸੀ। ਮੀਂਹ ਕਾਰਨ ਪਾਰਾ ਹੇਠਾਂ ਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।
ਸ਼ੁੱਕਰਵਾਰ ਨੂੰ ਖੁਸ਼ਕ ਮੌਸਮ ਕਾਰਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2.7 ਡਿਗਰੀ ਵੱਧ ਸੀ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 39.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 35.2 ਡਿਗਰੀ, ਲੁਧਿਆਣਾ ਵਿੱਚ 37.4, ਪਟਿਆਲਾ ਵਿੱਚ 37.5, ਪਠਾਨਕੋਟ ਵਿੱਚ 37.0, ਬਠਿੰਡਾ ਵਿੱਚ 38.2, ਗੁਰਦਾਸਪੁਰ ਵਿੱਚ 34.0, ਫਿਰੋਜ਼ਪੁਰ ਵਿੱਚ 37.0, ਜਲੰਧਰ ਵਿੱਚ 37.9, ਮੋਗਾ ਵਿੱਚ 37.0 ਅਤੇ ਰੋਪੜ ਵਿੱਚ 370 ਡਿਗਰੀਆਂ ਦਰਜ ਕੀਤੀਆਂ ਗਈਆਂ।
ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਖੁਸ਼ਕ ਰਿਹਾ। ਸਿਰਫ਼ ਅੰਮ੍ਰਿਤਸਰ ਵਿੱਚ 22.0 ਮਿਲੀਮੀਟਰ, ਫਿਰੋਜ਼ਪੁਰ ਵਿੱਚ 2.5 ਅਤੇ ਪਠਾਨਕੋਟ ਵਿੱਚ 0.3 ਮਿਲੀਮੀਟਰ ਮੀਂਹ ਪਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.2 ਡਿਗਰੀ ਵੱਧ ਸੀ। ਫਿਰੋਜ਼ਪੁਰ ਅਤੇ ਬਲਾਚੌਰ ਵਿੱਚ ਸਭ ਤੋਂ ਘੱਟ ਤਾਪਮਾਨ 26 ਡਿਗਰੀ ਰਿਹਾ।
ਮੌਸਮ ਵਿਭਾਗ ਮੁਤਾਬਕ, ਪੰਜਾਬ ਵਿੱਚ ਐਤਵਾਰ ਤੋਂ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਨੂੰ ਸਹਿਣਾ ਪੈਣਾ ਹੈ। ਮੌਸਮ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਮੀਂਹ ਕਾਰਨ ਆਮ ਨਾਲੋਂ 0.8 ਡਿਗਰੀ ਸੈਲਸੀਅਸ ਘੱਟ ਸੀ।
ਹਰਿਆਣੇ ਵਿੱਚ ਵੀ ਯੈਲੋ ਅਲਰਟ ਜਾਰੀ
ਹਰਿਆਣਾ 'ਚ ਮੌਨਸੂਨ ਦੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ। ਮੌਸਮ ਵਿਭਾਗ ਨੇ ਹੁਣ ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅਗਲੇ 24 ਘੰਟਿਆਂ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ। ਅੱਜ ਦੋ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 22 ਜੁਲਾਈ ਤੋਂ 25 ਜੁਲਾਈ ਤੱਕ ਵੱਖ-ਵੱਖ ਥਾਵਾਂ 'ਤੇ ਬਿਜਲੀ ਡਿੱਗਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















