Punjab News: ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਫੈਸਲੇ ਤੋਂ ਬਾਅਦ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਲੰਮੀ ਛੁੱਟੀ 'ਤੇ ਗਏ ਹਨ।
ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਗਿਆਨੀ ਅਮਰਜੀਤ ਸਿੰਘ ਨਵੇਂ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ। ਦੱਸ ਦਈਏ ਕਿ ਗਿਆਨੀ ਰਘੁਬੀਰ ਸਿੰਘ ਦੀ ਤਬਦੀਲੀ ਨੂੰ ਲੈਕੇ ਕਿਤੇ ਨਾ ਕਿਤੇ ਸਵਾਲ ਚੁੱਕੇ ਜਾ ਰਹੇ ਹਨ। ਇਹ ਇੱਕ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਜ਼ਿਕਰਯੋਗ ਹੈ ਕਿ ਮਾਰਚ 2025 ਵਿੱਚ ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘੁਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਕਦਮ ਧਾਰਮਿਕ ਮਰਿਆਦਾ ਬਣਾਈ ਰੱਖਣ ਅਤੇ ਸੰਗਠਨਾਤਮਕ ਸਮੀਖਿਆ ਦੇ ਅਨੁਸਾਰ ਚੁੱਕਿਆ ਗਿਆ ਸੀ।
ਹਾਲਾਂਕਿ, ਰਾਜਨੀਤਿਕ ਅਤੇ ਧਾਰਮਿਕ ਸਮੂਹਾਂ ਨੇ ਇਸ ਫੈਸਲੇ ਦੀ ਆਲੋਚਨਾ ਕੀਤੀ ਸੀ, ਇਸਨੂੰ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਅਤੇ ਰਾਜਨੀਤਿਕ ਦਬਾਅ ਤੋਂ ਪ੍ਰੇਰਿਤ ਦੱਸਿਆ। ਇਸ ਵਿਵਾਦ ਨੇ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਹੋਈ। ਧਾਰਮਿਕ ਸੰਗਠਨਾਂ ਅਤੇ ਸ਼੍ਰੋਮਣੀ ਕਮੇਟੀ ਵਿਚਕਾਰ ਤਣਾਅਪੂਰਨ ਸਥਿਤੀ ਪੈਦਾ ਹੋ ਗਈ, ਅਤੇ ਲੀਡਰਸ਼ਿਪ ਦੇ ਭਵਿੱਖ ਬਾਰੇ ਅਨਿਸ਼ਚਿਤਤਾ ਵੱਧ ਗਈ।