ਪੜਚੋਲ ਕਰੋ

Border area Development: ਸਰਕਾਰ ਦਾ ਦਾਅਵਾ, ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਦੇਖਣ ਨੂੰ ਮਿਲਣਗੇ ਬਦਲਾਅ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ


Punjab News: ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਅੱਜ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਸ਼ੁਰੂ ਕਰਕੇ ਮਾਨ ਸਰਕਾਰ ਨੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾ ਰਿਹਾ ਹੈ, ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾ ਰਹੀ ਹੈ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 33 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਅਗਲੇ ਮਹੀਨੇ 26 ਜਨਵਰੀ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰਾਂ ਦੇ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਹੇਠਲੇ ਪੱਧਰ ’ਤੇ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮਿਲੇਗਾ। ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ  ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਮੌਜੂਦ ਸਨ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਤੋਂ ਵੱਡੀ ਖਬਰ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਤੋਂ ਵੱਡੀ ਖਬਰ
Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Embed widget