ਪੜਚੋਲ ਕਰੋ
(Source: ECI/ABP News)
ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ 'ਚ ਬਦਲਣ ਨਾਲ ਪੰਜਾਬ ਸਰਕਾਰ ਦਾ ਨਹੀਂ ਕੋਈ ਲੈਣ-ਦੇਣ, ਮੰਤਰੀ ਰੰਧਾਵਾ ਨੇ ਝਾੜਿਆ ਪੱਲਾ
ਕੇਂਦਰ ਸਰਕਾਰ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਲਾ ਝਾੜ ਦਿੱਤਾ ਹੈ।
![ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ 'ਚ ਬਦਲਣ ਨਾਲ ਪੰਜਾਬ ਸਰਕਾਰ ਦਾ ਨਹੀਂ ਕੋਈ ਲੈਣ-ਦੇਣ, ਮੰਤਰੀ ਰੰਧਾਵਾ ਨੇ ਝਾੜਿਆ ਪੱਲਾ changing Rajoana's death sentence to life imprisonment Punjab govt has no role : Minister Randhawa ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ 'ਚ ਬਦਲਣ ਨਾਲ ਪੰਜਾਬ ਸਰਕਾਰ ਦਾ ਨਹੀਂ ਕੋਈ ਲੈਣ-ਦੇਣ, ਮੰਤਰੀ ਰੰਧਾਵਾ ਨੇ ਝਾੜਿਆ ਪੱਲਾ](https://static.abplive.com/wp-content/uploads/sites/5/2019/07/17203517/Sukhjinder-singh-randhawa-on-abp-sanjha.jpg?impolicy=abp_cdn&imwidth=1200&height=675)
ਚੰਡੀਗੜ੍ਹ: ਕੇਂਦਰ ਸਰਕਾਰ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਲਾ ਝਾੜ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਕੋਲ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਜੇਲ੍ਹ 'ਚ ਬੰਦ ਹੈ, ਪਰ ਉਸ ਨੂੰ ਚੰਡੀਗੜ੍ਹ ਵੱਲੋਂ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਸੀ ਕਿਉਂਕਿ ਬੇਅੰਤ ਸਿੰਘ ਦਾ ਕਤਲ ਚੰਡੀਗੜ੍ਹ ਵਿੱਚ ਹੋਇਆ ਸੀ।
ਰੰਧਾਵਾ ਨੇ ਕਿਹਾ ਪੰਜਾਬ ਸਰਕਾਰ ਦਾ ਇਸ ਮਾਮਲੇ ਨਾਲ ਕੁਝ ਲੈਣਾ ਦੇਣਾ ਨਹੀਂ। ਜੇਕਰ ਚੰਡੀਗੜ੍ਹ ਦਾ ਪ੍ਰਸ਼ਾਸਨ ਪੰਜਾਬ ਦੇ ਜੇਲ੍ਹ ਵਿਭਾਗ ਨੂੰ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਲਿਖੇਗਾ ਤਾਂ ਹੀ ਪੰਜਾਬ ਜੇਲ੍ਹ ਡਿਪਾਰਟਮੈਂਟ ਉਸ 'ਤੇ ਅਮਲ ਕਰੇਗਾ।
ਰੰਧਾਵਾ ਨੇ ਕਿਹਾ ਕਿ ਇਸੇ ਤਰ੍ਹਾਂ ਸਿੱਖ ਕੈਦੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਹਨ, ਉਹ ਵੱਖ-ਵੱਖ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਹਨ ਜਿਸ 'ਚ ਪੰਜਾਬ ਦਾ ਕੁਝ ਲੈਣਾ ਦੇਣਾ ਨਹੀਂ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਹੈ ਤਾਂ ਸਹੀ ਹੀ ਕੀਤਾ ਹੋਵੇਗਾ। ਰਾਜੋਆਣਾ ਇਸ ਸਮੇਂ ਪਟਿਆਲਾ ਦੀ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)