ਚੰਡੀਗੜ੍ਹ: ਕੇਂਦਰ ਸਰਕਾਰ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਲਾ ਝਾੜ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਕੋਲ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਜੇਲ੍ਹ 'ਚ ਬੰਦ ਹੈ, ਪਰ ਉਸ ਨੂੰ ਚੰਡੀਗੜ੍ਹ ਵੱਲੋਂ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਸੀ ਕਿਉਂਕਿ ਬੇਅੰਤ ਸਿੰਘ ਦਾ ਕਤਲ ਚੰਡੀਗੜ੍ਹ ਵਿੱਚ ਹੋਇਆ ਸੀ।
ਰੰਧਾਵਾ ਨੇ ਕਿਹਾ ਪੰਜਾਬ ਸਰਕਾਰ ਦਾ ਇਸ ਮਾਮਲੇ ਨਾਲ ਕੁਝ ਲੈਣਾ ਦੇਣਾ ਨਹੀਂ। ਜੇਕਰ ਚੰਡੀਗੜ੍ਹ ਦਾ ਪ੍ਰਸ਼ਾਸਨ ਪੰਜਾਬ ਦੇ ਜੇਲ੍ਹ ਵਿਭਾਗ ਨੂੰ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਲਿਖੇਗਾ ਤਾਂ ਹੀ ਪੰਜਾਬ ਜੇਲ੍ਹ ਡਿਪਾਰਟਮੈਂਟ ਉਸ 'ਤੇ ਅਮਲ ਕਰੇਗਾ।
ਰੰਧਾਵਾ ਨੇ ਕਿਹਾ ਕਿ ਇਸੇ ਤਰ੍ਹਾਂ ਸਿੱਖ ਕੈਦੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਹਨ, ਉਹ ਵੱਖ-ਵੱਖ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਹਨ ਜਿਸ 'ਚ ਪੰਜਾਬ ਦਾ ਕੁਝ ਲੈਣਾ ਦੇਣਾ ਨਹੀਂ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਹੈ ਤਾਂ ਸਹੀ ਹੀ ਕੀਤਾ ਹੋਵੇਗਾ। ਰਾਜੋਆਣਾ ਇਸ ਸਮੇਂ ਪਟਿਆਲਾ ਦੀ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ।
Election Results 2024
(Source: ECI/ABP News/ABP Majha)
ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ 'ਚ ਬਦਲਣ ਨਾਲ ਪੰਜਾਬ ਸਰਕਾਰ ਦਾ ਨਹੀਂ ਕੋਈ ਲੈਣ-ਦੇਣ, ਮੰਤਰੀ ਰੰਧਾਵਾ ਨੇ ਝਾੜਿਆ ਪੱਲਾ
ਏਬੀਪੀ ਸਾਂਝਾ
Updated at:
13 Nov 2019 03:43 PM (IST)
ਕੇਂਦਰ ਸਰਕਾਰ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਲਾ ਝਾੜ ਦਿੱਤਾ ਹੈ।
- - - - - - - - - Advertisement - - - - - - - - -