Channi All-Party Meeting: ਚੰਨੀ ਨੇ ਬੁਲਾਈ ਸਰਬ ਪਾਰਟੀ ਮੀਟਿੰਗ, BSF ਅਤੇ ਖੇਤੀ ਕਾਨੂੰਨਾਂ ਸਮੇਤ ਕਈ ਮੁੱਦਿਆਂ 'ਤੇ ਹੋਵੇਗੀ ਚਰਚਾ, BJP ਨੇ ਕੀਤਾ ਬਾਈਕਾਟ
Punjab News: ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ, ਕਾਂਗਰਸ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਚੁੱਕੀ ਹੈ। ਚੰਨੀ ਨੇ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ- ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਨੇ ਕੇਂਦਰ ਸਰਕਾਰ ਨਾਲ ਵੱਖ-ਵੱਖ ਬਕਾਇਆ ਮੁੱਦਿਆਂ 'ਤੇ ਸਹਿਮਤੀ ਬਣਾਉਣ ਲਈ ਬੁਲਾਈ ਗਈ ਮੀਟਿੰਗ ਵਿੱਚ ਹਿੱਸਾ ਲੈਣ ਲਈ ਸਹਿਮਤੀ ਦੇ ਦਿੱਤੀ ਹੈ।
ਐਤਵਾਰ ਨੂੰ ਸਰਬ ਪਾਰਟੀ ਮੀਟਿੰਗ ਦੇ ਐਲਾਨ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਆਪਣੇ ਮੰਤਰੀਆਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ, ਜੋ ਸਰਬ ਪਾਰਟੀ ਮੀਟਿੰਗ 'ਚ ਚਰਚਾ ਲਈ ਰੱਖੇ ਜਾਣੇ ਹਨ। ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਅੰਦਰ ਬੀਐਸਐਫ ਦਾ ਅਧਿਕਾਰ ਖੇਤਰ ਪੰਜਾਬ ਅੰਦਰ ਭਾਰਤ-ਪਾਕਿ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਏ ਜਾਣ ਦੇ ਫੈਸਲੇ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਸਰਬਸੰਮਤੀ ਇਕੱਠੀ ਕੀਤੀ ਜਾਵੇਗੀ।
ਫਿਲਹਾਲ ਜਿੱਥੇ ਕਾਂਗਰਸ ਇਸ ਫੈਸਲੇ ਦਾ ਵਿਰੋਧ ਕਰ ਰਹੀ ਹੈ, ਉਥੇ ਵਿਰੋਧੀ ਪਾਰਟੀਆਂ ਕੇਂਦਰ ਦੇ ਇਸ ਫੈਸਲੇ ਨੂੰ ਮੁੱਖ ਮੰਤਰੀ ਚੰਨੀ ਦੀ ਕਮਜ਼ੋਰੀ ਕਰਾਰ ਦੇ ਰਹੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸਰਹੱਦ ਪਾਰ ਅੱਤਵਾਦ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੁੱਦੇ 'ਤੇ ਸਰਹੱਦ ਨੂੰ ਸੀਲ ਕਰਨ ਦੀ ਚੰਨੀ ਦੀ ਮੰਗ ਤੋਂ ਬਾਅਦ ਹੀ ਕੇਂਦਰ ਨੇ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਕੀਤਾ ਹੈ। ਹਾਲਾਂਕਿ, ਵਿਰੋਧੀ ਪਾਰਟੀਆਂ ਵੀ ਕੇਂਦਰ ਦੇ ਫੈਸਲੇ ਦੇ ਵਿਰੁੱਧ ਹਨ। ਵਿਰੋਧੀ ਪਾਰਟੀਆਂ ਵੀ ਚੰਨੀ ਸਰਕਾਰ ਤੋਂ ਇਸ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕਰ ਰਹੀਆਂ ਸਨ।
ਇਨ੍ਹਾਂ ਮੁੱਦਿਆਂ ਤੋਂ ਇਲਾਵਾ, ਸਰਬ-ਪਾਰਟੀ ਮੀਟਿੰਗ ਵਿੱਚ ਤਿੰਨੋਂ ਵਿਵਾਦਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਨਾਲ ਹੀ ਕੇਂਦਰ 'ਤੇ ਦਬਾਅ ਪਾਇਆ ਗਿਆ ਕਿ ਉਹ ਪੰਜਾਬੀ ਭਾਸ਼ਾ ਨੂੰ ਛੋਟੀਆਂ ਭਾਸ਼ਾਵਾਂ ਦੀ ਸੂਚੀ ਚੋਂ ਬਾਹਰ ਕੱਢ ਅਤੇ ਸਰਹੱਦੀ ਸੂਬਿਆਂ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕਰੇਹਨ। ਇਸ ਦੇ ਨਾਲ ਹੀ ਐਤਵਾਰ ਨੂੰ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਬਸਪਾ ਨੇ ਮੀਟਿੰਗ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ, ਹਾਲਾਂਕਿ ਭਾਜਪਾ ਦੇ ਮੰਤਰੀ ਮਨੋਰੰਜਨ ਕਾਲੀਆ ਨੇ ਸੋਮਵਾਰ ਮੀਟਿੰਗ ਤੋੰ ਪਹਿਲਾਂ ਪ੍ਰੈਸ ਕਾਨਫਰੰਸ ਕਰਕੇ ਇਸ ਮੀਟਿੰਗ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਰਬ ਪਾਰਟੀ ਮੀਟਿੰਗ ਵਿੱਚ ਹਿੱਸਾ ਲੈਣਗੇ। ਉਨ੍ਹਾਂ ਨੇ ਐਤਵਾਰ ਨੂੰ ਫੋਨ 'ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੇ ਨਾਲ ਸੂਬਾ ਕਾਂਗਰਸ ਦੇ ਕਈ ਸੀਨੀਅਰ ਨੇਤਾ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ।
ਉਧਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਰਬ ਪਾਰਟੀ ਮੀਟਿੰਗ ਸੱਦਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਮੀਟਿੰਗ ਵਿੱਚ ਜਾਵੇਗੀ ਅਤੇ ਸਰਕਾਰ ਨੂੰ ਸਹਿਯੋਗ ਦੇਵੇਗੀ।
ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਅਕਾਲੀ ਦਲ ਕੇਂਦਰ ਵੱਲੋਂ ਪੰਜਾਬ ਵਿੱਚ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਵਾਧੇ ਦਾ ਸਖ਼ਤ ਵਿਰੋਧ ਕਰਦਾ ਹੈ ਅਤੇ ਪਾਰਟੀ ਇਸ ਮੁੱਦੇ ’ਤੇ ਸਹਿਮਤੀ ਬਣਾਉਣ ਲਈ ਸੂਬਾ ਸਰਕਾਰ ਦੇ ਨਾਲ ਖੜ੍ਹੀ ਹੈ।
ਬਸਪਾ ਦੇ ਸੀਨੀਅਰ ਆਗੂ ਜਸਬੀਰ ਸਿੰਘ ਗੜ੍ਹੀ ਨੇ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਸਵਾਗਤ ਕੀਤਾ ਹੈ। ਬੀਐਸਐਫ ਬਾਰੇ ਕੇਂਦਰ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਫੈਸਲਾ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਦੀ ਪਾਰਟੀ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਏਗੀ ਅਤੇ ਜੋ ਵੀ ਫੈਸਲਾ ਸਰਬਸੰਮਤੀ ਨਾਲ ਲਿਆ ਜਾਂਦਾ ਹੈ, ਬਸਪਾ ਇਸ ਵਿੱਚ ਸ਼ਾਮਲ ਹੋਵੇਗੀ।
ਇਹ ਵੀ ਪੜ੍ਹੋ: T-20 ਵਿਸ਼ਵ ਕੱਪ 'ਚ ਟੀਮ ਇੰਡੀਆ ਦੀ ਹਾਰ ਬਰਦਾਸ਼ਤ ਨਹੀਂ ਕਰ ਸਕੇ ਫੈਨਸ ਤਾਂ ਤੋੜ ਦਿੱਤੇ TV
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: