ਚੰਡੀਗੜ੍ਹ: ਪੰਜਾਬ 'ਚ ਸਿਆਸੀ ਝਗੜਾ ਸਿੱਖਰਾਂ 'ਤੇ ਹੈ।ਹੁਣ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਸਿੱਧਾ ਹਮਲਾ ਕਰ ਦਿੱਤਾ ਹੈ।ਕੈਪਟਨ ਨੇ ਕਿਹਾ ਅਕਾਲੀ ਦਲ ਨਾਲ ਮੈਂ ਨਹੀਂ ਚੰਨੀ ਮਿਲਿਆ ਹੋਇਆ ਸੀ।


ਕੈਪਟਨ  ਨੇ ਕਿਹਾ ਕਿ, "2007 ਦੀ ਚੋਣ ਅਜ਼ਾਦ ਉਮੀਦਵਾਰ ਵਜੋਂ ਜਿੱਤਣ ਮਗਰੋਂ ਚੰਨੀ ਨੇ ਅਕਾਲੀ ਦਲ ਨੂੰ ਸਮਰਥਨ ਦਿੱਤਾ ਸੀ।ਚੰਨੀ ਲੁਧਿਆਣਾ ਸਿਟੀ ਸਕੈਮ ਵਿੱਚ ਫਸੇ ਆਪਣੇ ਭਰਾ ਮਨਮੋਹਨ ਸਿੰਘ ਨੂੰ ਬਚਾਉਣ ਲਈ ਕੈਪਟਨ ਨੂੰ ਨਹੀਂ ਸਗੋਂ ਅਕਾਲੀ ਸਰਕਾਰ ਵਿੱਚ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ ਮਿਲਦੇ ਸਨ? ਫਿਰ ਚੰਨੀ ਕਹਿੰਦਾ ਕੈਪਟਨ ਅਕਾਲੀ ਦਲ ਨਾਲ ਰਲ ਗਿਆ.. ਮੈਂ ਨਹੀਂ ਚੰਨੀ ਅਕਾਲੀਆਂ ਨਾਲ ਰਲਾ ਗਿਆ..."


ਚੰਨੀ ਦੇ ਵਾਰ-ਵਾਰ ਕੈਪਟਨ ਤੇ ਅਕਾਲੀ ਦਲ ਦੇ ਨਾਲ ਮਿਲੇ ਹੋਣ ਦੀ ਗੱਲ ਕਹਿਣ ਤੋਂ ਬਾਅਦ ਕੈਪਟਨ ਨੇ ਚੰਨੀ ਨੂੰ ਇਹ ਜਵਾਬ ਦਿੱਤਾ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ ਸੀ।


ਅੱਜ ਬੰਗਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸੀ ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਹੈ।


ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।


ਅਕਾਲੀਆਂ `ਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਬਸਪਾ ਨਾਲ ਨਾਪਾਕ ਗਠਜੋੜ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਕਮਜ਼ੋਰ ਸੀਟਾਂ ਅਲਾਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਟਾਂ `ਤੇ ਜਿੱਤ ਨਾਲ ਅਕਾਲੀ ਭਾਜਪਾ ਨੂੰ ਲਾਭ ਪਹੁੰਚਾਉਣਗੇ।


ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਗਠਜੋੜ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਐਸ.ਸੀ. ਭਾਈਚਾਰੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾਵੇ।


 



 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ