ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਨਾਲ ਸੋਗ ਦੀ ਲਹਿਰ, ਮੁੱਖ ਮੰਤਰੀ ਚੰਨੀ ਵੱਲੋਂ ਦੁੱਖ ਦਾ ਪ੍ਰਗਟਾਵਾ
ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਨਾਲ ਪੰਜਾਬੀਆਂ ਅੰਦਰ ਸੋਗ ਦੀ ਲਹਿਰ ਹੈ। ਕਲਾਕਾਰਾਂ ਨੇ ਨਾਲ ਹੀ ਸਿਆਸੀ ਤੇ ਸਮਾਜਿਕ ਲੀਡਰਾਂ ਨੇ ਦੁੱਖ ਜਾਹਰ ਕੀਤਾ ਹੈ।
ਚੰਡੀਗੜ੍ਹ: ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਨਾਲ ਪੰਜਾਬੀਆਂ ਅੰਦਰ ਸੋਗ ਦੀ ਲਹਿਰ ਹੈ। ਕਲਾਕਾਰਾਂ ਨੇ ਨਾਲ ਹੀ ਸਿਆਸੀ ਤੇ ਸਮਾਜਿਕ ਲੀਡਰਾਂ ਨੇ ਦੁੱਖ ਜਾਹਰ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਇਸ ਨੂੰ ਵੱਡਾ ਘਾਟਾ ਦੱਸਿਆ।
Shocked and saddened to hear the news of Gurmeet Bawa Ji’s demise. Her contribution to Punjabi folk music is indelible. My sincere condolences, thoughts & prayers are with her family. pic.twitter.com/y2pj3gjBd5
— Charanjit S Channi (@CHARANJITCHANNI) November 21, 2021
ਪ੍ਰੈੱਸ ਬਿਆਨ ਵਿੱਚ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।
ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਰੰਧਾਵਾ ਤੇਪਰਗਟ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਿਆਂ ਗੁਰਮੀਤ ਬਾਵਾ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਪ੍ਰਸੰਸਕਾਂ ਨਾਲ ਦੁੱਖ ਵੀ ਸਾਂਝਾ ਕੀਤਾ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :