Punjab News: ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਚਰਨਜੀਤ ਚੰਨੀ ਨੂੰ ਅੱਜ ਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਹੈ। ਖਾਸ ਗੱਲ ਹੈ ਕਿ ਪੰਜਾਬ ਵਿਜੀਲੈਂਸ ਨੇ ਇਹ ਸਖਤੀ ਚੰਨੀ ਵੱਲੋਂ ਸੀਐਮ ਭਗਵੰਤ ਮਾਨ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਨ ਮਗਰੋਂ ਵਿਖਾਈ ਹੈ। ਚੰਨੀ ਨੇ ਸਰਕਾਰ ਨੂੰ ਦਲਿਤ ਵਿਰੋਧੀ ਤੇ ਸਿੱਖ ਵਿਰੋਧੀ ਕਰਾਰ ਦਿੱਤਾ ਸੀ। ਸੂਤਰਾਂ ਮੁਤਾਬਕ ਇਸ ਤੋਂ ਦੋ ਘੰਟੇ ਬਾਅਦ ਹੀ ਐਕਸ਼ਨ ਹੋ ਗਿਆ। ਵਿਜੀਲੈਂਸ ਨੇ ਕਿਹਾ ਕਿ ਉਹ 20 ਅਪ੍ਰੈਲ ਨੂੰ ਨਹੀਂ ਸਗੋਂ ਅੱਜ ਹੀ ਜਾਂਚ ਵਿੱਚ ਪੇਸ਼ ਹੋਣ।
ਉਧਰ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਪਾ ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਵਿਜੀਲੈਂਸ ਨੇ ਸਰਕਾਰ ਦੇ ਦਬਾਅ ਹੇਠ ਜਲਦੀ ਸੰਮਨ ਕੀਤਾ ਹੈ। ਚੋਣਾਂ 'ਚ ਆਪਣੀ ਹਾਰ ਤੇ ਸੂਬੇ 'ਚ ਆਪਣੀ ਡਿੱਗਦੀ ਸਾਖ ਨੂੰ ਦੇਖ ਕੇ ਸਰਕਾਰ ਬੁਖਲਾ ਗਈ ਹੈ। ਉਨ੍ਹਾਂ ਕਿਹਾ ਕਿ ਚੰਨੀ ਨੇ ਜਿਵੇਂ ਹੀ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਦਿੱਤਾ ਤਾਂ ਵਿਜੀਲੈਂਸ ਨੇ 20 ਅਪ੍ਰੈਲ ਦਾ ਇੰਤਜ਼ਾਰ ਕੀਤੇ ਬਿਨਾਂ ਚੰਨੀ ਨੂੰ ਤੁਰੰਤ ਪੇਸ਼ ਹੋਣ ਦਾ ਸੁਨੇਹਾ ਭੇਜ ਦਿੱਤਾ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਮਾਮਲੇ ਦੀ ਤਫਤੀਸ਼ ’ਚ ਸ਼ਾਮਲ ਹੋਣ ਲਈ ਮੁੜ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਨੂੰ ਅੱਜ ਤਫਤੀਸ਼ ’ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਵਿਜੀਲੈਂਸ ਦੇ ਅਧਿਕਾਰੀ ਨੇ ਦੱਸਿਆ ਕਿ ਬਿਊਰੋ ਦੀ ਰੋਪੜ ਇਕਾਈ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਸਾਬਕਾ ਮੁੱਖ ਮੰਤਰੀ ਖਿਲਾਫ਼ ਭ੍ਰਿਸ਼ਟਾਚਾਰ ਤੇ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਜਾਂਚ ਆਰੰਭੀ ਗਈ ਸੀ। ਇਸ ਜਾਂਚ ਦੌਰਾਨ ਵਿਜੀਲੈਂਸ ਨੇ ਮੁੱਢਲੇ ਤੌਰ ’ਤੇ ਜੋ ਤੱਥ ਇਕੱਤਰ ਕੀਤੇ ਹਨ, ਉਨ੍ਹਾਂ ਦੀ ਪੁਸ਼ਟੀ ਤੇ ਹੋਰ ਦਸਤਾਵੇਜ਼ ਹਾਸਲ ਕਰਨ ਲਈ ਸਾਬਕਾ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਚੰਨੀ ਤੋਂ ਵਿਜੀਲੈਂਸ ਦੇ ਮੁੱਖ ਦਫ਼ਤਰ ’ਚ ਪੁੱਛ ਪੜਤਾਲ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਤੇ ਬੈਂਕ ਖਾਤਿਆਂ ਦੀ ਜਾਣਕਾਰੀ ਵੀ ਮੰਗੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਅੱਧੀ ਦਰਜਨ ਤੋਂ ਵੱਧ ਸਾਬਕਾ ਮੰਤਰੀਆਂ ਖਿਲਾਫ਼ ਜਾਂਚ ਵੀ ਅਰੰਭੀ ਹੋਈ ਹੈ ਤੇ ਤਿੰਨ ਸਾਬਕਾ ਮੰਤਰੀਆਂ ਭਾਰਤ ਭੂਸ਼ਨ ਆਸ਼ੂ, ਸੁੰਦਰ ਸ਼ਾਮ ਅਰੋੜਾ ਤੇ ਸਾਧੂ ਸਿੰਘ ਧਰਮਸੋਤ ਨੂੰ ਤਾਂ ਵਿਜੀਲੈਂਸ ਗ੍ਰਿਫ਼ਤਾਰ ਵੀ ਕਰ ਚੁੱਕੀ ਹੈ।
ਵਿਜੀਲੈਂਸ ਵੱਲੋਂ ਪ੍ਰਾਹੁਣਚਾਰੀ ਵਿਭਾਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੀ ਜਾਂਚ ਸ਼ੁਰੂ ਕੀਤੀ ਗਈ ਸੀ ਤੇ ਇਸ ਮਾਮਲੇ ਨੂੰ ਵੀ ਚੰਨੀ ਨਾਲ ਹੀ ਜੋੜ ਕੇ ਦੇਖਿਆ ਜਾ ਰਿਹਾ ਹੈ। ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇ ਕਰੀਬੀ ਸਰਪੰਚ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਬਿਊਰੋ ਨੇ ਲੁੱਕ ਆਊਟ ਸਰਕੁਲਰ ਵੀ ਜਾਰੀ ਕਰਵਾਇਆ ਹੋਇਆ ਹੈ।