ਪੜਚੋਲ ਕਰੋ

ਚੰਨੀ ਵੱਲੋਂ 100 ਰੁਪਏ ਪ੍ਰਤੀ ਮਹੀਨਾ ਕੇਬਲ ਕੁਨੈਕਸ਼ਨ ਦਾ ਐਲਾਨ 'ਆਪ' ਵੱਲੋਂ ਝੂਠਾ ਤੇ ਤੁਗ਼ਲਕੀ ਕਰਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ’ਚ ਕੇਬਲ ਕੁਨੈਕਸ਼ਨ ਪ੍ਰਤੀ ਮਹੀਨਾ 100 ਰੁਪਏ ਕਰਨ ਦੇ ਦਾਅਵੇ ਨੂੰ ਸਿੱਧਾ- ਸਿੱਧਾ ਤੁਗ਼ਲਕੀ ਫ਼ੁਰਮਾਨ ਕਰਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ’ਚ ਕੇਬਲ ਕੁਨੈਕਸ਼ਨ ਪ੍ਰਤੀ ਮਹੀਨਾ 100 ਰੁਪਏ ਕਰਨ ਦੇ ਦਾਅਵੇ ਨੂੰ ਸਿੱਧਾ- ਸਿੱਧਾ ਤੁਗ਼ਲਕੀ ਫ਼ੁਰਮਾਨ ਦੱਸਦੇ ਹੋਏ ਚੰਨੀ ਸਰਕਾਰ ਨੂੰ ਇਸ ਫ਼ੈਸਲੇ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਚੁਣੌਤੀ ਦਿੱਤੀ ਹੈ। 

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਤੇ ਪ੍ਰੈਸ ਕਾਨਫਰੰਸ ਨੂੰ ਸਬੰਧਨ ਕਰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਅਤੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਸਮਰਥਨ ਤੋਂ ਬੁਖ਼ਲਾਹਟ ਵਿੱਚ ਆ ਕੇ ਮੁੱਖ ਮੰਤਰੀ ਚੰਨੀ ਬਿਨ੍ਹਾਂ ਸੋਚੇ-ਸਮਝੇ ਐਲਾਨ-ਦਰ-ਐਲਾਨ ਕਰਦੇ ਆ ਰਹੇ ਹਨ, ਪਰ ਅਸਲੀਅਤ ਵਿੱਚ ਜ਼ਮੀਨ ’ਤੇ ਕੁੱਝ ਵੀ ਅਮਲ ਨਹੀਂ ਹੋ ਰਿਹਾ।ਇਸੇ ਕਰਕੇ ਮੁੱਖ ਮੰਤਰੀ ਚੰਨੀ ‘ਨਕਲੀ ਕੇਜਰੀਵਾਲ’ ਵਜੋਂ ਲੋਕਾਂ ਦੇ ਮਜ਼ਾਕ ਦਾ ਪਾਤਰ ਬਣ ਰਹੇ ਹਨ।

ਮਾਲਵਿੰਦਰ ਸਿੰਘ ਕੰਗ ਨੇ ਕਿਹਾ, ‘‘100 ਰੁਪਏ ਪ੍ਰਤੀ ਕੁਨੈਕਸ਼ਨ ਦਾ ਸਵਾਗਤ ਹੈ,ਪਰ ਮੁੱਖ ਮੰਤਰੀ ਇਹ ਤਾਂ ਦੱਸਣ ਕਿ ਇਹ ਸੰਭਵ ਕਿਵੇਂ ਹੋਵੇਗਾ? ਇਸ ਬਾਰੇ ਨੋਟੀਫ਼ਿਕੇਸ਼ਨ ਕਦੋਂ ਜਾਰੀ ਕਰਨਗੇ?  ਫ਼ੈਸਲੇ ਦਾ ਐਲਾਨ ਕਰਨ ਤੋਂ ਪਹਿਲਾ ਚਰਨਜੀਤ ਸਿੰਘ ਚੰਨੀ ਨੇ ਕੀ ਕੇਬਲ ਨੈਟਵਰਕ ਓਪਰੇਸ਼ਨ ਲਈ ਸੂਬਾ ਅਤੇ ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਦੇ ਨਿਯਮ- ਕਾਨੂੰਨ ਅਤੇ ਅਧਿਕਾਰ ਖੇਤਰ ਬਾਰੇ ਕੋਈ ਪੜ੍ਹਾਈ- ਲਿਖਾਈ (ਸਟੱਡੀ) ਜਾਂ ਘੋਖ਼ ਪੜਤਾਲ ਕੀਤੀ ਸੀ? ਮੁੱਖ ਮੰਤਰੀ ਦੱਸਣ ਕਿ ਕੀ ਉਹ ਕੇਬਲ ਓਪਰੇਟਰਾਂ ਨੂੰ ਹੀ ਕੇਬਲ ਮਾਫੀਆ ਸਮਝਦੇ ਹਨ?’’

ਕੰਗ ਅਨੁਸਾਰ ਜੇਕਰ ਮੁੱਖ ਮੰਤਰੀ ਚੰਨੀ ਨੇ ਇਹਨਾਂ ਪੱਖਾਂ ਅਤੇ ਤੱਥਾਂ ਉਤੇ ਥੋੜੀ ਬਹੁਤੀ ਵੀ ਗ਼ੌਰ ਕੀਤੀ ਹੁੰਦੀ ਤਾਂ ਉਹ ਬਿਨ੍ਹਾਂ ਸੋਚੇ- ਸਮਝੇ 100 ਰੁਪਏ ਪ੍ਰਤੀ ਕੇਬਲ ਕੁਨੈਕਸ਼ਨ ਦਾ ਤੁਗਲਕੀ ਐਲਾਨ ਨਾ ਕਰਦੇ ਕਿਉਂਕਿ ਕੇਬਲ ਨੈਟਵਰਕ ਦੇ ਰੇਟ ਤਾਂ ਟਰਾਈ ਵੱਲੋਂ ਹੀ ਨਿਰਧਾਰਤ ਕੀਤੇ ਜਾਂਦੇ ਹਨ। 

ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਨੇ ਬਿਨ੍ਹਾਂ ਸੋਚੇ- ਸਮਝੇ 100 ਰੁਪਏ ਵਸੂਲੀ ਦਾ ਐਲਾਨ ਕਰਕੇ ਪੰਜਾਬ ਦੇ 5 ਹਜ਼ਾਰ ਕੇਬਲ ਓਪਰੇਟਰਾਂ ਤੋਂ ਰੋਜ਼ਗਾਰ ਖੋਹਣ ਦਾ ਐਲਾਨ ਕੀਤਾ ਹੈ, ਜਦੋਂ ਕਿ ਕਾਂਗਰਸੀਆਂ ਦੇ ਚੋਣ ਵਾਅਦਿਆਂ ਦੇ ਬਾਵਜੂਦ ਲੱਖਾਂ ਨੌਜਵਾਨ ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਹਨ। ਕਾਂਗਰਸ ਸਰਕਾਰ ਨੇ ਵਾਅਦੇ ਕਰਕੇ ਨਾ ਤਾਂ ਆਮ ਲੋਕਾਂ ਦੇ ਧੀਆਂ- ਪੁੱਤਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਨਾ ਹੀ ਰੇਤ ਅਤੇ ਕੇਬਲ ਮਾਫੀਆ ਸਮੇਤ ਟਰਾਂਸਪੋਰਟ ਮਾਫ਼ੀਆ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਐਲਾਨ ਤੋਂ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਵੱਡੇ ਕੇਬਲ ਅਤੇ ਨੈਟਵਰਕ ਮਾਫੀਆ ’ਤੇ ਕਾਰਵਾਈ ਕਰਨ ਦੀ ਥਾਂ ਆਮ ਕੇਬਲ ਓਪਰੇਟਰਾਂ ਨੂੰ ਮਾਰ ਰਹੀ ਹੈ।

ਕੰਗ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਨੇ ਕੇਬਲ ਕੁਨੈਕਸ਼ਨ  ਦਾ ਮੁੱਲ 100 ਰੁਪਏ ਕਰਨ ਦਾ ਐਲਾਨ ਕੇਵਲ ਤੇ ਕੇਵਲ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਤੋਂ ਘਬਰਾ ਕੇ ਕੀਤਾ ਹੈ, ਕਿਉਂਕਿ ਜਦੋਂ ਵੀ ਅਰਵਿੰਦ ਕੇਜਰੀਵਾਲ ਪੰਜਾਬਵਾਸੀਆਂ ਲਈ ਕੋਈ ਕਲਿਆਣਕਾਰੀ  ਗਰੰਟੀ ਦਾ ਐਲਾਨ ਕਰਦੇ ਹਨ ਤਾਂ ਮੁੱਖ ਮੰਤਰੀ ਚੰਨੀ ਘਬਰਾ ਕੇ ਕੋਈ ਨਾ ਕੋਈ ਸਗੂਫ਼ਾ ਛੱਡਦੇ ਹਨ, ਜੋ ਕਾਂਗਰਸ ਸਰਕਾਰ ਦੀ ਘਬਰਾਹਟ ਨੂੰ ਪੇਸ਼ ਕਰਦਾ ਹੈ। 

ਮਾਲਵਿੰਦਰ ਸਿੰਘ ਕੰਗ ਨੇ ਚੰਨੀ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਕੇਬਲ ਕੁਨੈਕਸ਼ਨ ਬਾਰੇ 100 ਰੁਪਏ ਪ੍ਰਤੀ ਮਹੀਨਾ ਵਸੂਲਣ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਜੇ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਅਗਲੇ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget