ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਚਮੌਕਰ ਸਾਹਿਬ ਤੋਂ ਇਲਾਵਾ ਭਦੌੜ ਤੋਂ ਵੀ ਚੋਣ ਲੜਨਗੇ।ਇਹ ਤਸਵੀਰ ਐਤਵਾਰ ਨੂੰ ਕਾਂਗਰਸ ਵੱਲੋਂ ਆਪਣੇ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਸਾਫ ਹੋਈ ਹੈ।


ਮੁੱਖ ਮੰਤਰੀ ਚੰਨੀ ਦੋ ਸੀਟਾਂ ਤੋਂ ਚੋਣ ਲੜਨਗੇ।ਇਸ ਤੋਂ ਇਲਾਵਾ ਕਾੰਗਰਸ ਨੇ ਕੈਪਟਨ ਖਿਲਾਫ ਪਟਿਆਲਾ ਸ਼ਹਿਰੀ ਤੋਂ ਵਿਸ਼ਨੂੰ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ।ਜਦੋਂਕਿ ਜਲਾਲਾਬਾਦ ਤੋਂ ਰਮਿੰਦਰ ਆਵਲਾ ਦੀ ਟਿਕਟ ਕੱਟਕੇ ਪਾਰਟੀ ਨੇ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਨੂੰ ਟਿਕਟ ਦਿੱਤੀ ਹੈ।ਇਸੇ ਤਰ੍ਹਾਂ ਬਰਨਾਲਾ ਸੀਟ ਲਈ ਪਵਨ ਬਾਂਸਲ ਦੇ ਬੇਟੇ ਮਨੀਸ਼ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ। ਜਦੋਂਕਿ ਬਰਨਾਲਾ ਸੀਟ ਤੋਂ ਕੇਵਲ ਢਿੱਲੋਂ ਟਿਕਟ ਦੇ ਦਾਵੇਦਾਰ ਮੰਨੇ ਜਾ ਰਹੇ ਸਨ।


ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਨੇ ਅੱਜ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ।  ਇਸ ਤੋਂ ਪਹਿਲਾਂ ਕਾਂਗਰਸ ਨੇ 109 ਉਮੀਦਵਾਰਾਂ ਦੀਆਂ ਸੀਟਾਂ ਦਾ ਐਲਾਨ ਕਰ ਦਿੱਤਾ ਸੀ। ਸਾਰੀਆਂ ਪਾਰਟੀਆਂ ਨੇ ਲਗਪਗ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ। ਪਾਰਟੀਆਂ ਚੋਣ ਪ੍ਰਚਾਰ ਵੀ ਜ਼ੋਰਾਂ ਦੇ ਚੱਲ ਰਿਹਾ ਹੈ। ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਫਲਿਆਂਵਾਲਾ ਨੂੰ ਉਤਾਰਿਆ ਗਿਆ ਹੈ।


ਨਵਾਂਸ਼ਹਿਰ ਹਲਕੇ ਤੋਂ ਸਤਬੀਰ ਸੈਣੀ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ।ਇਸ ਸੀਟ ਤੋਂ ਮੌਜਦਾ ਵਿਧਾਇਕ ਅੰਗਦ ਸੈਣੀ ਦੀ ਟਿਕਟ ਕੱਟ ਦਿੱਤੀ ਹੈ।ਅਟਾਰੀ ਤੋਂ ਤਰਸੇਮ ਸਿੰਘ ਸਿਆਲਕਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।


ਮੁੱਖ ਮੰਤਰੀ ਦੇ ਭਦੌੜ ਤੋਂ ਵੀ ਚੋਣ ਲੜਨ ਦਾ ਐਲਾਨ ਹੋਇਆ ਤਾਂ ਭਦੌੜ ਤੋਂ ਕਾਂਗਰਸੀ ਸਮਰਥਕਾਂ ਨੇ ਮੁੱਖ ਮੰਤਰੀ ਚੰਨੀ ਨੂੰ ਵੀਡੀਓ ਕਾਲ ਜ਼ਰੀਏ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।


ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ, "ਚੰਨੀ ਚਮਕੌਰ ਸਾਹਿਬ ਤੋਂ ਡਰ ਗਿਆ ਸੀ ਕਿਉਂਕਿ ਉਥੇ ਰੇਤਾ ਦਾ ਵੱਡਾ ਸਕੈਂਡਲ ਫੜਿਆ ਗਿਆ ਸੀ।" ਉਧਰ ਕੇਜਰੀਵਾਲ ਨੇ ਭਦੌੜ ਤੋਂ ਚੰਨੀ ਦੇ ਚੋਣ ਲੜਨ ਉਤੇ ਤਨਜ਼ ਕੱਸਿਆ। ਕੇਜਰੀਵਾਲ ਨੇ ਟਵਿਟ ਕਰਕੇ ਦਾਅਵਾ ਕੀਤਾ ਕਿ ਉਨਾਂ ਦਾ ਸਰਵੇ ਸੱਚ ਸਾਬਤ ਹੋਇਆ ਕਿ ਚੰਨੀ ਚਮਕੌਰ ਸਾਹਿਬ ਤੋਂ ਚੋਣ ਹਾਰ ਰਹੇ ਨੇ।


 









ਮੁੱਖ ਮੰਤਰੀ ਚੰਨੀ ਨੂੰ ਦੋ ਸੀਟਾਂ ਤੋਂ ਚੋਣ ਮੈਦਾਨ 'ਚ ਉਤਾਰਨ ਪਿੱਛੇ ਹਾਈਕਾਮਨ ਦਾ ਕੀ ਮਕਸਦ ਹੈ ਇਹ ਤਾਂ ਅਜੇ ਸਾਫ ਨਹੀਂ, ਪਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਿਸੇ ਵੀ ਉਮੀਦਾਵਰ ਦੇ ਦੋ ਥਾਂ ਤੋ ਚੋਣ ਲੜਨ ਉਤੇ ਸਵਾਲ ਖੜੇ ਕਰਦੇ ਰਹੇ ਹਨ।


ਖੈਰ ਮੁੱਖ ਮੰਤਰੀ ਚੰਨੀ ਨੂੰ ਦੋ ਸੀਟਾਂ ਤੋਂ ਚੌਣ ਮਾਦਨ 'ਚ ਉਤਾਰਨ ਪਿਛੇ ਦੋ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ।ਇੱਕ ਤਾਂ ਇਹ ਕਿ ਹਾਈਕਾਮਨ ਚੰਨੀ ਨੂੰ ਹੀ ਮੁੱਖ ਮੰਤਰੀ ਚਾਹਿਰਾ ਐਲਾਨਣ ਦੇ ਮੂਡ 'ਚ ਹੋ ਸਕਦੀ ਹੈ।ਦੂਜਾ ਕਾਰਨ ਜੋ ਵਿਰੋਧੀਆਂ ਸਮੇਤ ਖੁੱਦ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੱਸ ਰਹੇ ਹਨ, ਯਾਨੀ ਚਮੌਕਰ ਸਾਹਿਬ ਤੋਂ ਮਾਮਲਾ ਗੜਬੜ ਹੋ ਸਕਦਾ ਹੈ।


 


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ