ਚੰਡੀਗੜ੍ਹ: ਪੰਜਾਬ ਵਿੱਚ ਦਲਿਤ ਵੋਟ ਨੂੰ ਲੈ ਕੇ ਸਿਆਸਤ ਛਿੜ ਗਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਅੱਜ ਇਲਜ਼ਾਮ ਲਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਤੇ ਇੱਕ ਰਿਸ਼ਤੇਦਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦੇ ਕੇ ਕਾਂਗਰਸ ਪਾਰਟੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਸ ਨੇ ਚੰਨੀ ਨੂੰ ਮੁੱਖ ਮੰਤਰੀ ਸਿਰਫ਼ ਅਨੁਸੂਚਿਤ ਜਾਤੀ ਦੀਆਂ ਵੋਟਾਂ ਹਾਸਲ ਕਰਨ ਲਈ ਬਣਾਇਆ ਸੀ।

ਰਾਘਵ ਚੱਢਾ ਨੇ ਕਿਹਾ, ‘‘ਚੰਨੀ ਦਾ ਭਰਾ ਮਨੋਹਰ ਸਿੰਘ ਬਸੀ ਪਠਾਣਾਂ ਤੋਂ ਚੋਣ ਲੜਨਾ ਚਾਹੁੰਦਾ ਸੀ ਪਰ ਉਸ ਦੀ ਥਾਂ ਗੁਰਪ੍ਰੀਪ ਸਿੰਘ ਜੀਪੀ ਨੂੰ ਟਿਕਟ ਦੇ ਦਿੱਤੀ ਗਈ। ਇਸੇ ਤਰ੍ਹਾਂ ਮਹਿੰਦਰ ਸਿੰਘ ਕੇਪੀ ਜੋ ਜਲੰਧਰ ਜ਼ਿਲ੍ਹੇ ਵਿੱਚ ਪੈਂਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਟਿਕਟ ਮੰਗ ਰਹੇ ਸਨ, ਨੂੰ ਵੀ ਇਸੇ ਵਾਸਤੇ ਟਿਕਟ ਨਹੀਂ ਦਿੱਤੀ ਗਈ ਕਿਉਂਕਿ ਉਹ ਚੰਨੀ ਦੇ ਰਿਸ਼ਤੇਦਾਰ ਹਨ, ਜਦਕਿ ਕਾਂਗਰਸ ਨੇ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਮਰ ਸਿੰਘ ਤੇ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰਾਂ ਨੂੰ ਟਿਕਟਾਂ ਦੇ ਦਿੱਤੀਆਂ।’’

ਉਨ੍ਹਾਂ ਕਿਹਾ, ‘‘ਚੰਨੀ ਸਾਹਿਬ ਦੀ ਪਾਰਟੀ ਵਿਚ ਐਨੀ ਵੀ ਨਹੀਂ ਚੱਲਦੀ ਕਿ ਉਹ ਦੋ ਟਿਕਟਾਂ ਆਪਣੇ ਪਰਿਵਾਰ ਲਈ ਲੈ ਸਕਣ। ਇਸ ਤੋਂ ਲੱਗਦਾ ਹੈ ਕਿ ਕਾਂਗਰਸ ਨੇ ਅਨੁਸੂਚਿਤ ਜਾਤੀ ਦੀਆਂ ਵੋਟਾਂ ਲੈਣ ਲਈ ਚੰਨੀ ਨੂੰ ਇਕ ਹਥਿਆਰ ਵਜੋਂ ਇਸਤੇਮਾਲ ਕੀਤਾ ਹੈ।’’


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin



 


https://apps.apple.com/in/app/abp-live-news/id811114904