CM ਮਾਨ ਦੇ ਅੰਮ੍ਰਿਤਸਰ 'ਚ ਰਾਵਣ ਸਾੜਨ ਮਗਰੋਂ ਮੱਚੀ ਹਫੜਾ-ਦਫੜੀ, ਟੁੱਟੇ ਬੈਰੀਕੇਡ, ਪ੍ਰਸ਼ਾਸਨ ਨੇ ਮਸਾਂ ਸਾਂਭੇ ਹਲਾਤ, ਦੋ ਜ਼ਖ਼ਮੀ
ਦੱਸਿਆ ਜਾਂਦਾ ਹੈ ਕਿ ਜਿਵੇਂ ਹੀ ਸੀਐਮ ਮਾਨ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਤਾਂ ਲੋਕ ਅਚਾਨਕ ਪਿੱਛੇ ਹਟਣ ਲੱਗੇ। ਇਸ ਦੌਰਾਨ ਭੀੜ ਦੇ ਦਬਾਅ ਕਾਰਨ ਬੈਰੀਕੇਡਿੰਗ ਟੁੱਟ ਗਈ ਅਤੇ ਲੋਕ ਅਚਾਨਕ ਭੱਜਣ ਲੱਗੇ।
Punjab News: ਅੰਮ੍ਰਿਤਸਰ 'ਚ ਸੀ.ਐਮ ਭਗਵੰਤ ਮਾਨ ਦੇ ਸਮਾਗਮ 'ਚ ਜਿਵੇਂ ਹੀ ਰਾਵਣ ਸਾੜਿਆ ਗਿਆ ਤਾਂ ਹਫੜਾ-ਦਫੜੀ ਮਚ ਗਈ ਅਤੇ ਭਾਜੜ ਵਰਗੀ ਸਥਿਤੀ ਪੈਦਾ ਹੋ ਗਈ। ਜਿਵੇਂ ਹੀ ਰਾਵਣ ਦਹਨ ਹੋਇਆ, ਲੋਕ ਪਿੱਛੇ ਹਟਣ ਲੱਗੇ ਤੇ ਬੈਰੀਕੇਡਿੰਗ ਤੋੜ ਦਿੱਤੀ ਜਿਸ ਕਾਰਨ ਦੋ-ਤਿੰਨ ਵਿਅਕਤੀਆਂ ਦੀਆਂ ਪੱਗਾਂ ਲੱਥ ਗਈਆਂ। ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋ ਲੋਕ ਜ਼ਖਮੀ ਹੋਏ ਹਨ।
ਭਾਰੀ ਭੀੜ ਕਾਰਨ ਬਹੁਤ ਸਾਰੇ ਲੋਕ ਰਾਵਣ ਦਹਿਨ ਦੇਖਣ ਲਈ ਅੰਦਰ ਵੀ ਨਹੀਂ ਜਾ ਸਕੇ ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਉਹ ਇੱਕ ਦਰਸ਼ਕ ਬਣ ਕੇ ਆਏ ਹਨ ਤੇ ਲੋਕਾਂ ਨੂੰ ਆਪਣੀ ਹਉਮੈ ਤਿਆਗ ਕੇ ਤਰੱਕੀ ਦੇ ਰਾਹ 'ਤੇ ਅੱਗੇ ਵਧਣ ਲਈ ਕਿਹਾ ਹੈ।
ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਸਭ ਨੂੰ ਮੁਬਾਰਕਾਂ...
— Bhagwant Mann (@BhagwantMann) October 12, 2024
ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦੁਸਹਿਰਾ ਗਰਾਊਂਡ, ਦੁਰਗਿਆਣਾ ਤੀਰਥ ਤੋਂ Live... https://t.co/1AeL1EHX1C
ਅੰਮ੍ਰਿਤਸਰ ਦਾ ਦੁਸਹਿਰਾ ਗਰਾਊਂਡ ਸ਼੍ਰੀ ਦੁਰਗਿਆਣਾ ਮੰਦਿਰ ਦੇ ਬਿਲਕੁਲ ਨੇੜੇ ਸਥਿਤ ਹੈ, ਜਿਸ ਕਾਰਨ ਇੱਥੇ ਕਾਫੀ ਭੀੜ ਰਹਿੰਦੀ ਹੈ। ਸ਼ਾਰਦੀਆ ਨਵਰਾਤਰੀ ਕਾਰਨ ਇੱਥੇ ਲੰਗੂਰ ਮੇਲੇ ਤੇ ਹਨੂੰਮਾਨ ਸੈਨਾ ਦੀ ਭੀੜ ਲੱਗੀ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਨ ਦੁਸਹਿਰਾ ਗਰਾਊਂਡ ਵਿੱਚ ਬੈਰੀਕੇਡ ਕੀਤਾ ਗਿਆ ਸੀ ਤੇ ਲੋਕਾਂ ਦੇ ਬੈਠਣ ਲਈ ਜਗ੍ਹਾ ਘੱਟ ਸੀ ਜਿਸ ਕਾਰਨ ਥੋੜੀ ਘਬਰਾਹਟ ਪੈਦਾ ਹੋ ਗਈ ਸੀ ਪਰ ਸਮੇਂ ਸਿਰ ਸਭ ਕੁਝ ਸੰਭਾਲ ਲਿਆ ਗਿਆ ਅਤੇ ਸਮਾਗਮ ਨੂੰ ਨੇਪਰੇ ਚਾੜਿਆ ਗਿਆ।
ਦੱਸਿਆ ਜਾਂਦਾ ਹੈ ਕਿ ਜਿਵੇਂ ਹੀ ਸੀਐਮ ਮਾਨ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਤਾਂ ਲੋਕ ਅਚਾਨਕ ਪਿੱਛੇ ਹਟਣ ਲੱਗੇ। ਇਸ ਦੌਰਾਨ ਭੀੜ ਦੇ ਦਬਾਅ ਕਾਰਨ ਬੈਰੀਕੇਡਿੰਗ ਟੁੱਟ ਗਈ ਅਤੇ ਲੋਕ ਅਚਾਨਕ ਭੱਜਣ ਲੱਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।