Punjab News: ਪੰਜਾਬ ਦੇ ਬਰਨਾਲਾ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਟੀ. ਬੇਨਿਥ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇੱਕ ਹੁਕਮ ਜਾਰੀ ਕੀਤਾ ਹੈ ਕਿ ਦੁਕਾਨਦਾਰ ਸ਼ਹਿਰ ਦੇ ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ, ਹੰਢਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਵਿੱਚ ਆਪਣੀਆਂ ਦੁਕਾਨਾਂ ਦੀ ਸੀਮਾ ਤੋਂ ਬਾਹਰ ਕਿਸੇ ਵੀ ਤਰ੍ਹਾਂ ਦਾ ਸਮਾਨ ਨਾ ਰੱਖਣ। ਕੋਈ ਵੀ ਚਾਰ ਪਹੀਆ ਵਾਹਨ ਸਦਰ ਬਾਜ਼ਾਰ ਵਿੱਚ ਦਾਖਲ ਨਹੀਂ ਹੋਣਾ ਚਾਹੀਦਾ ਅਤੇ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਅਜਿਹੇ ਵਾਹਨ ਖੜ੍ਹੇ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਚਾਰ ਪਹੀਆ ਵਾਹਨ ਸਿਰਫ਼ ਫਰਵਾਹੀ ਅਤੇ ਹੰਢਿਆਇਆ ਬਾਜ਼ਾਰ ਵਿੱਚ ਨਿਰਧਾਰਤ ਪਾਰਕਿੰਗ ਲਾਈਨਾਂ ਦੇ ਅੰਦਰ ਹੀ ਖੜ੍ਹੇ ਕੀਤੇ ਜਾਣੇ ਚਾਹੀਦੇ ਹਨ। ਸਾਰੇ ਬਾਜ਼ਾਰਾਂ ਵਿੱਚ ਲੋਡਿੰਗ ਵਾਹਨਾਂ, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਟਾ 407 ਅਤੇ ਭਾਰੀ ਟਰੱਕਾਂ ਦਾ ਦਾਖਲਾ ਸਿਰਫ਼ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਵੈਧ ਹੋਵੇਗਾ। ਦਿਨ ਦੇ ਹੋਰ ਸਮੇਂ ਇਨ੍ਹਾਂ ਵਾਹਨਾਂ ਦੇ ਦਾਖਲੇ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।
ਸ਼ੋਰ ਪ੍ਰਦੂਸ਼ਣ ਕਰਨ ਵਾਲੇ ਯੰਤਰਾਂ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ
ਇੱਕ ਹੋਰ ਹੁਕਮ ਤਹਿਤ, ਉਨ੍ਹਾਂ ਜ਼ਿਲ੍ਹੇ ਵਿੱਚ ਬਿਨਾਂ ਇਜਾਜ਼ਤ ਦੇ ਸ਼ੋਰ ਪ੍ਰਦੂਸ਼ਣ ਕਰਨ ਵਾਲੇ ਯੰਤਰਾਂ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਅਤੇ ਆਮ ਨਾਗਰਿਕਾਂ ਵੱਲੋਂ ਆਯੋਜਿਤ ਸੱਭਿਆਚਾਰਕ, ਧਾਰਮਿਕ ਜਾਂ ਹੋਰ ਪ੍ਰੋਗਰਾਮਾਂ ਵਿੱਚ ਲਾਊਡਸਪੀਕਰ, ਆਰਕੈਸਟਰਾ ਅਤੇ ਸ਼ੋਰ ਪ੍ਰਦੂਸ਼ਣ ਕਰਨ ਵਾਲੇ ਯੰਤਰਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਦਾ ਆਮ ਲੋਕਾਂ, ਮਾਨਸਿਕ ਤੌਰ 'ਤੇ ਬਿਮਾਰਾਂ ਅਤੇ ਬੱਚਿਆਂ ਦੀ ਸਿਹਤ ਅਤੇ ਸਿੱਖਿਆ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਐਕਟ ਸ਼ੋਰ ਪ੍ਰਦੂਸ਼ਣ) 1956 ਦੇ ਅਨੁਸਾਰ, ਕੋਈ ਵੀ ਵਿਅਕਤੀ ਪਹਿਲਾਂ ਇਜਾਜ਼ਤ ਤੋਂ ਬਿਨਾਂ ਲਾਊਡਸਪੀਕਰ ਜਾਂ ਧੁਨੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ। ਕੋਈ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਵਿਅਕਤੀ ਜੋ ਲਾਊਡਸਪੀਕਰ ਦੀ ਵਰਤੋਂ ਕਰਨਾ ਚਾਹੁੰਦਾ ਹੈ, ਨੂੰ ਸਬੰਧਤ ਉਪ-ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਇਜਾਜ਼ਤ ਲੈਣੀ ਪਵੇਗੀ। ਇਹ ਹੁਕਮ 15 ਸਤੰਬਰ, 2025 ਤੱਕ ਲਾਗੂ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
'