ਪੜਚੋਲ ਕਰੋ

Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ

Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਲੀਡਰ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਲੀਡਰ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਚਰਨਜੀਤ ਸਿੰਘ ਬਰਾੜ ਪਾਰਟੀ ਦੇ ਜਨਰਲ ਸਕੱਤਰ ਤੇ ਮੁੱਖ ਬਲਾਰਾ ਵੀ ਸਨ। ਚਰਨਜੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਭਰਤੀ ਕਰਤਾ ਡੈਲੀਗੇਟ ਸਹਿਬਾਨ ਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸਿੱਪ ਤੋਂ ਅਸਤੀਫਾ ਦੇ ਰਿਹਾਂ ਹਾਂ। ਭਾਵੇਂ ਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾ ਬਹੁਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀ ਬਚਿਆ। 

ਉਨ੍ਹਾਂ ਨੇ ਕਿਹਾ ਕਿ ਮੈਨੂੰ ਇਸ ਗੱਲ ਦਾ ਗਹਿਰਾ ਅਹਿਸਾਸ ਹੈ ਕਿ ਪੰਜ ਮੈਂਬਰੀ ਭਰਤੀ ਕਮੇਟੀ ਰਾਹੀਂ ਕਰਵਾਈ ਗਈ ਭਰਤੀ ਲਈ ਮੈਂ ਬਹੁਤ ਹੀ ਉਤਸ਼ਾਹਿਤ ਤਰੀਕੇ ਨਾਲ ਦਿਨ ਰਾਤ ਮਿਹਨਤ ਕਰਕੇ ਤੁਹਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਵਾਸਤਾ ਪਾ ਕੇ ਵੀ ਭਰਤੀ ਕਰਵਾਈ ਸੀ ਤੇ ਖਾਸ ਕਰ ਮਾਲਵੇ ਵਿੱਚ ਬਾਦਲ ਪਰਿਵਾਰ ਦਾ ਆਪਣਾ ਨਿੱਜੀ ਦਬਾਅ ਹੋਣ ਦੇ ਬਾਵਜੂਦ ਮਾਲਵੇ ਸਮੇਤ ਸਾਰੇ ਹੀ ਪੰਜਾਬ ਤੇ ਪੰਜਾਬ ਤੋਂ ਬਾਹਰ ਵੀ ਭਰਤੀ ਕਰਕੇ ਡੈਲੀਗੇਟ ਸਹਿਬਾਨ ਦੀ ਚੋਣ ਕਰਵਾਈ। ਇਸ ਨਾਲ ਸਭ ਨੂੰ ਆਸ ਬੱਝੀ ਕਿ ਪੰਥ ਤੇ ਪੰਜਾਬ ਪ੍ਰਸਤ ਨਵੀਂ ਨਰੋਈ ਲੀਡਰਸ਼ਿਪ ਚੁਣ ਕੇ ਪਾਰਟੀ ਦੀ ਪੁਨਰ ਸੁਰਜੀਤੀ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਬੜੇ ਭਰੇ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਧਾਂਤਕ ਤੌਰ ਤੇ ਬੜੀਆਂ ਵੱਡੀਆਂ ਕੁਤਾਹੀਆਂ ਕੀਤੀਆਂ ਸਨ, ਜਿਸ ਕਰਕੇ ਮੇਰੇ ਪਰਿਵਾਰ ਦੀ ਮੁੱਢ ਤੋਂ ਹੀ ਬਾਦਲ ਪਰਿਵਾਰ ਨਾਲ ਸਿਆਸੀ ਤੋਂ ਬਣੀ ਪਰਿਵਾਰਕ ਸਾਂਝ ਨੂੰ ਵੀ ਛੱਡਿਆ ਸੀ। ਭਾਵੇਂ ਪਾਰਟੀ ਪ੍ਰਧਾਨ ਨਾਲ ਸਿਧਾਤਕ ਵਿਚਾਰਾਂ ਦੇ ਵਖਰੇਵਿਆਂ ਦੇ ਬਾਵਜੂਦ ਉਥੇ ਜਾਤੀ ਤੌਰ ਤੇ ਇਜ਼ਤ ਮਾਣ ਵਿੱਚ ਕੋਈ ਕਮੀ ਨਹੀਂ ਸੀ ਪਰ ਸਿਧਾਂਤਕ ਤੌਰ ਤੇ ਆਈਆਂ ਵੱਡੀਆਂ ਉਣਤਾਈਆਂ ਕਰਕੇ ਸਾਰਾ ਕੁਝ ਖੁਦ ਛੱਡ ਕੇ ਸੁਧਾਰ ਵੱਲ ਨੂੰ ਹੋ ਤੁਰਿਆ ਸੀ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਨਵੀਂ ਪਾਰਟੀ ਦੀ ਪੁਨਰ ਸੁਰਜੀਤੀ ਵਿੱਚ ਵੀ ਸਿਧਾਤਾਂ ਤੇ ਪਹਿਰਾ ਨਹੀਂ ਦਿੱਤਾ ਜਾ ਰਿਹਾ। 

ਇੱਥੋਂ ਤੱਕ ਕਿ ਮਿਤੀ 11 ਅਗਸਤ ਨੂੰ ਪਾਰਟੀ  ਪ੍ਰਧਾਨ ਦੀ ਚੋਣ ਤੋਂ ਬਾਅਦ ਪੰਜ ਮਹੀਨੇ ਵਿੱਚ ਕਿਸੇ ਵੀ ਲੋਕ ਮੁੱਦਿਆਂ ਲਈ ਧਰਤੀ ਤੇ ਕਿਤੇ ਵੀ ਲੜਦੇ ਨਜ਼ਰ ਨਹੀਂ ਆਏ ਤੇ ਨਾ ਹੀ ਪਾਰਟੀ ਨੂੰ ਕੋਈ ਵੀ ਠੋਸ ਪ੍ਰੋਗਰਾਮ ਦਿੱਤਾ ਗਿਆ ਜਿਸ ਕਰਕੇ ਭਰਤੀ ਕਰਨ ਵਾਲੇ ਹਰੇਕ ਵਰਕਰ ਦਾ ਮਨੋਬਲ ਲਗਪਗ ਟੁੱਟ ਚੁੱਕਿਆ ਹੈ। ਸੋ ਮੈਂ ਕਿਸੇ ਦੀ ਨੁਕਤਾਚੀਨੀ ਕਰਨ ਦੀ ਬਜਾਏ ਗੁਰੂ ਸਾਹਿਬ ਦੀ ਬਾਣੀ ਵਿੱਚੋਂ ਪੰਕਤੀ ਰਾਹੀ ਆਪਣਾ ਵਿਚਾਰ ਵਿਅਕਤ ਕਰਦਾਂ ਹਾਂ ਕਿ "ਹਮ ਨਹੀ ਚੰਗੇ ਬੁਰਾ ਨਹੀ ਕੋਇ"।

 ਆਸ ਕਰਦਾਂ ਹਾਂ ਕਿ ਪੁਨਰ ਸੁਰਜੀਤੀ ਲਈ ਸੁਧਾਰ ਦੇ ਰਸਤੇ ਤੋਂ ਭੜਕੀ ਹੋਈ ਲੀਡਰਸ਼ਿਪ ਹਾਲੇ ਵੀ ਆਪਣੇ ਆਪ ਨੂੰ ਦਰੁੱਸਤ ਕਰ ਲੈਣ ਤਾਂ ਪਾਰਟੀ ਵਿੱਚ ਸੁਧਾਰ ਹੋ ਸਕਦਾ ਹੈ ਤੇ ਪਾਰਟੀ ਕਾਮਯਾਬ ਹੋਵੇ ਮੇਰੀਆਂ ਪਾਰਟੀ ਲਈ ਇਹੀ ਸੁਭਕਾਮਨਾਵਾਂ ਹਨ। ਮੈਂ ਇਹ ਵੀ ਉਮੀਦ ਕਰਦਾਂ ਕਿ ਮੇਰੇ ਨਾਲ ਕਿਸੇ ਤਰਾਂ ਦੀ ਬਿਆਨਬਾਜੀ ਵਿੱਚ ਨਹੀਂ ਪੈਣਗੇ ਕਿਉਂਕਿ ਮੇਰੇ ਵੱਲੋਂ ਜਵਾਬ ਦੇਣ ਨਾਲ ਇਸ ਧੜੇ ਦਾ ਵੱਡਾ ਨੁਕਸਾਨ ਹੋਵੇਗਾ। ਮੇਰੇ ਦੁਆਰਾ ਹੀ ਪਹਿਲੀ ਚਿੱਠੀ ਲਿਖ ਕੇ ਸ਼ੁਰੂ ਕੀਤੀ ਇਹ ਦੂਸਰੀ ਸੁਧਾਰ ਲਹਿਰ ਦਾ ਨੁਕਸਾਨ ਕਿਸੇ ਕੀਮਤ ਵਿੱਚ ਮੈਂ ਨਹੀਂ ਕਰਨਾਂ ਚਾਹੁੰਦਾ। ਇਸੇ ਕਰਕੇ ਹੀ ਮੈਂ 13 ਅਕਤੂਬਰ 2025 ਤੋਂ ਕੰਮ ਛੱਡ ਕੇ ਚੁੱਪ-ਚਾਪ ਘਰ ਬੈਠ ਗਿਆ ਸੀ ਪਰ ਜਿੰਦਗੀ ਬੈਠਣ ਦਾ ਨਾਮ ਨਹੀਂ ਇਹ ਪਹੀਆ ਚਲਦਾ ਰਹੇ ਫਿਰ ਜਿੰਦਗੀ ਕਹਾਉਂਦਾ ਹੈ। ਵਾਹਿਗੁਰੂ ਸਾਹਿਬ ਜੀ ਜਿਥੇ ਚਾਹੁੰਣਗੇ ਉਥੇ ਆਉਣ ਵਾਲੇ ਸਮੇਂ ਵਿੱਚ ਪੰਥ ਤੇ ਪੰਜਾਬ ਲਈ ਸੇਵਾ ਲੈ ਲੈਣਗੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget