ਪੜਚੋਲ ਕਰੋ

ਚਰਨਜੀਤ ਚੰਨੀ ਨੇ ਬਹਿਬਲ ਕਲਾਂ ਤੇ ਕੋਟਕਪੂਰਾ ਫਾਈਰਿੰਗ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ।

ਕੋਟਕਪੁਰਾ (ਫ਼ਰੀਦਕੋਟ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ।

ਮੁੱਖ ਮੰਤਰੀ ਅੱਜ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ "ਮਾਮਲਾ ਵਿਚਾਰ ਅਧੀਨ ਹੈ ਇਸ ਲਈ ਉਹ ਹੋਰ ਵੇਰਵੇ ਨਹੀਂ ਦੇ ਸਕਦੇ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨਾਲ ਬਾਦਲਾਂ ਦੀ ਮਿਲੀਭੁਗਤ ਸੀ।ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਹਨ।"

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ "ਇਨ੍ਹਾਂ ਥਾਵਾਂ ’ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਨਹੀਂ ਹੋਈ ਸਗੋਂ ਇਹ ਗੋਲੀਬਾਰੀ ਸਾਡੀਆਂ ਹਿੱਕਾਂ ’ਤੇ ਹੋਈ ਹੈ।" ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਅਸਲ ਦੋਸ਼ੀਆਂ ਅਤੇ ਖੇਤੀਬਾੜੀ ਬਿੱਲਾਂ ਨੂੰ ਲਾਗੂ ਕਰਨ `ਚ ਜਿਨ੍ਹਾਂ ਦਾ ਵੱਡੀ ਭੂਮਿਕਾ ਰਹੀ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ।"

ਆਪਣੀ ਸਰਕਾਰ ਦੇ ਰੁਖ਼ ਨੂੰ ਦੁਹਰਾਉਂਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਰੇ ਵਾਅਦੇ ਸਿਰਫ਼ ਦੋ ਮਹੀਨਿਆਂ ਦੌਰਾਨ ਹਕੀਕਤ ਵਿੱਚ ਬਦਲ ਗਏ ਹਨ। ਉਨ੍ਹਾਂ ਕਿਹਾ, “ਹੋਰ ਭਲਾਈ ਸਕੀਮਾਂ ਤੋਂ ਇਲਾਵਾ ਹੁਣ ਅਸੀਂ ਪੰਜਾਬ ਵਿੱਚ ਬਿਜਲੀ ਅਤੇ ਪੈਟਰੋਲ ਸਭ ਤੋਂ ਘੱਟ ਕੀਮਤ `ਤੇ ਦੇ ਰਹੇ ਹਾਂ ਜਿਨ੍ਹਾਂ ਦੀ ਅੱਜ ਸਭ ਤੋਂ ਜ਼ਿਆਦਾ ਲੋੜ ਹੈ।”

ਦੂਜੇ ਪਾਸੇ `ਆਪ` ਸਿਰਫ਼ ਝੂਠੇ ਵਾਅਦਿਆਂ, ਫਰਜ਼ੀ ਗਾਰੰਟੀਆਂ ਅਤੇ ਝੂਠ ਦੇ ਪੁਲੰਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਚੰਨੀ ਨੇ ਕਿਹਾ, "ਕੇਜਰੀਵਾਲ ਇੱਕ ਧੋਖੇਬਾਜ਼ ਹੈ ਅਤੇ ਉਸਦੇ ਐਲਾਨ ਅਤੇ ਸਕੀਮਾਂ ਦਾ ਅਸਲ ਵਿੱਚ ਦਿੱਲੀ ਵਿੱਚ ਵੀ ਲੋਕਾਂ ਨੂੰ ਕੋਈ ਫਾਇਦਾ ਨਹੀਂ, ਇਸ ਲਈ ਪੰਜਾਬ ਤਾਂ ਬਹੁਤ ਦੂਰ ਦੀ ਗੱਲ ਹੈ।" ਉਨ੍ਹਾਂ ਕਿਹਾ ਕਿ ਦਿੱਲੀ ਵਿੱਚ 400 ਯੂਨਿਟ ਤੱਕ ਮੁਫ਼ਤ ਬਿਜਲੀ ਦਾ ਐਲਾਨ ਇੱਕ ਡਰਾਮੇਬਾਜ਼ੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਰਕਾਰ 400 ਯੂਨਿਟਾਂ ਤੋਂ ਵਧ ਖ਼ਪਤ `ਤੇ ਭਾਰੀ ਰਕਮ ਵਸੂਲਦੀ ਹੈ, ਜੋ ਕਿ ਇੱਕ ਪਰਿਵਾਰ ਦੀ ਆਮ ਖਪਤ ਹੈ।

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲਾਂ ਦੀਆਂ ਬੱਸਾਂ ਨੂੰ ਰੋਕਣ ਦੀ ਕਦੇ ਕਿਸੇ ਨੇ ਹਿੰਮਤ ਨਹੀਂ ਕੀਤੀ ਅਤੇ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ ਸਾਰੀਆਂ ਗੈਰ-ਕਾਨੂੰਨੀ ਬੱਸਾਂ ਨੂੰ ਬੰਦ ਕਰ ਦਿੱਤਾ ਹੈ ਸਗੋਂ ਅਜਿਹੀਆਂ 135 ਬੱਸਾਂ ਨੂੰ ਕਬਜ਼ੇ ਵਿੱਚ ਲੈ ਕੇ ਸੂਬੇ ਦੇ ਖ਼ਜ਼ਾਨੇ ਨੂੰ 14 ਕਰੋੜ ਰੁਪਏ ਦਾ ਮੁਨਾਫ਼ਾ ਵੀ ਦਿਵਾਇਆ। ਮੰਤਰੀ ਨੇ ਦੱਸਿਆ ਕਿ ਸਰਕਾਰੀ ਬੱਸਾਂ ਦੀ ਰੋਜ਼ਾਨਾ ਆਮਦਨ ਵਧ ਕੇ 1.15 ਕਰੋੜ ਰੁਪਏ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਸੂਬੇ ਦਾ ਟਰਾਂਸਪੋਰਟ ਵਿਭਾਗ ਗੈਰ-ਕਾਨੂੰਨੀ ਬੱਸਾਂ ਨੂੰ ਚੱਲਣ ਤੋਂ ਰੋਕਣ ਲਈ ਜੋ ਕੁਝ ਵੀ ਕਰ ਰਿਹਾ ਹੈ, ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਹੌਸਲੇ ਸਦਕਾ ਹੈ।

ਸਮਾਗਮ ਦੀ ਸ਼ੁਰੂਆਤ ਮੌਕੇ ਮਾਰਫੈਡ ਪੰਜਾਬ ਦੇ ਚੇਅਰਮੈਨ ਅਤੇ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਫਰੀਦਕੋਟ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਮੰਗ ਕੀਤੀ।

ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਜੈਤੋ ਦੇ ਇੱਕ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਜਿਸ ਨੂੰ ਮੁੱਖ ਮੰਤਰੀ ਨੇ ਢੁੱਕਵੀਂ ਪ੍ਰਵਾਨਗੀ ਦੇ ਦਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Advertisement
ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget