ਪੜਚੋਲ ਕਰੋ

ਬਾਬੇ ਨਾਨਕ ਦੀ ਲਈ ਨਹੀਂ ਬਣ ਸਕੀ ਸਾਂਝ, ਮੰਤਰੀ ਨੂੰ ਨਹੀਂ ਮਿਲੇ ਜਥੇਦਾਰ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਦੀ ਆਖਰੀ ਕੋਸ਼ਿਸ਼ ਵੀ ਨਾਕਾਮਯਾਬ ਹੋ ਗਈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਸੀ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ। ਸਰਕਾਰ ਵੱਲੋਂ ਬਣਾਈ ਗਈ ਮੰਤਰੀਆਂ ਦੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਅੱਜ ਕੈਪਟਨ ਦਾ ਸੁਨੇਹਾ ਲੈ ਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪਹੁੰਚੇ ਸੀ ਪਰ ਜਥੇਦਾਰ ਨਾਲ ਮੁਲਾਕਾਤ ਨਹੀਂ ਹੋ ਪਾਈ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਦੀ ਆਖਰੀ ਕੋਸ਼ਿਸ਼ ਵੀ ਨਾਕਾਮਯਾਬ ਹੋ ਗਈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਸੀ ਪਰ ਉਨ੍ਹਾਂ ਨੂੰ ਖਾਲੀ ਹੱਥ ਮੁੜਨਾ ਪਿਆ। ਸਰਕਾਰ ਵੱਲੋਂ ਬਣਾਈ ਗਈ ਮੰਤਰੀਆਂ ਦੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਅੱਜ ਕੈਪਟਨ ਦਾ ਸੁਨੇਹਾ ਲੈ ਕੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪਹੁੰਚੇ ਸੀ ਪਰ ਜਥੇਦਾਰ ਨਾਲ ਮੁਲਾਕਾਤ ਨਹੀਂ ਹੋ ਪਾਈ। ਇਸ ਬਾਰੇ ਚੰਨੀ ਨੇ ਕਿਹਾ ਕਿ ਸਰਕਾਰ ਫਿਰ ਤੋਂ ਕੋਸ਼ਿਸ਼ ਕਰ ਰਹੀ ਹੈ ਕਿ ਐਸਜੀਪੀਸੀ ਨਾਲ ਰਲ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾਣ। ਇਸ ਲਈ ਸ਼੍ਰੀ ਅਕਾਲ ਤਖ਼ਤ ਰਾਹੀਂ ਐਸਜੀਪੀਸੀ ਨਾਲ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਚੰਨੀ ਨੇ ਕਿਹਾ ਕਿ ਮਾਮਲੇ ਦੀ ਅਗਲੀ ਕਾਰਵਾਈ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਕਰਕੇ ਕੀਤੀ ਜਾਵੇਗੀ। ਆਖਰ ਜਥੇਦਾਰ ਨੂੰ ਕਿਉਂ ਮਿਲਣ ਗਏ ਸੀ ਚੰਨੀ? ਸੂਤਰਾਂ ਮੁਤਾਬਕ ਚੰਨੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਤਰ ਸੌਂਪਣਾ ਸੀ। ਇਸ ਰਾਹੀ ਉਨ੍ਹਾਂ ਦੱਸਿਆ ਜਾਣਾ ਸੀ ਕਿ 550ਵੇਂ ਗੁਰਪੁਰਬ ਨੂੰ ਸਾਂਝੇ ਤੌਰ ਉੱਤੇ ਮਨਾਉਣ ਦੇ ਹੁਕਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਬਾਦਲ ਪਰਿਵਾਰ ਦੇ ਦਬਾਅ ਹੇਠ ਤਾਰਪੀਡੋ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੈਪਟਨ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਸਾਂਝੇ ਸਮਾਗਮ ਕਰਨ ਬਾਰੇ ਮੀਟਿੰਗਾਂ ਕਰਦੇ ਰਹੇ ਪਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਤੇ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇ ਦਿੱਤੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਮਾਗਮ ਸਾਂਝੇ ਕਰਨ ਦੀ ਥਾਂ ਵੱਖਰੇ ਤੌਰ ਉੱਤੇ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ ਤੇ ਪੰਡਾਲ ਲਾਉਣ ਲਈ ਦਿੱਲੀ ਦੀ ਇੱਕ ਫਰਮ ਨੂੰ ਟੈਂਡਰ ਵੀ ਦੇ ਦਿੱਤਾ ਹੈ। ਅਜਿਹਾ ਕਰਨ ਪਿੱਛੇ ਬਾਦਲ ਪਰਿਵਾਰ ਦਾ ਦਬਾਅ ਸੀ ਕਿਉਂਕਿ ਸਾਂਝੇ ਸਮਾਗਮ ਦੀ ਸਟੇਜ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੈਠ ਨਹੀਂ ਸਕਦੇ ਸਨ। ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦੀ ਸਾਂਝੀ ਮੀਟਿੰਗ ਵਿੱਚ ਸਟੇਜ ਉੱਤੇ ਬੈਠਣ ਵਾਲੇ ਚਾਰ ਆਗੂਆਂ ਬਾਰੇ ਫੈਸਲਾ ਹੋ ਗਿਆ ਸੀ ਪਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਨੇ ਦੋ ਹੋਰ ਆਗੂਆਂ ਦੇ ਸਟੇਜ ਉੱਤੇ ਬੈਠਣ ਦੀ ਗੱਲ ਕੀਤੀ ਸੀ ਪਰ ਉਨ੍ਹਾਂ ਦੇ ਨਾਂ ਨਹੀਂ ਦੱਸੇ ਸਨ।

ਟਾਪ ਹੈਡਲਾਈਨ

 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget