ਪੜਚੋਲ ਕਰੋ

ਪੰਜਾਬ ਸਰਕਾਰ ਦਾ ਵੱਡਾ ਧਮਾਕਾ! ਕਰ ਦਿੱਤਾ ਇੱਕ ਹੋਰ ਵੱਡਾ ਐਲਾਨ

ਮਾਈਨਿੰਗ ਨੂੰ ਲੈ ਕੇ ਚੰਨੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਜ਼ਮੀਨ ਦਾ ਮਾਲਕ 3 ਫੁੱਟ ਤੱਕ ਰੇਤਾ ਕੱਢ ਸਕਦਾ।ਪੰਜਾਬ ਵਿੱਚ ਰੇਤਾ ਦਾ ਭਾਅ  5.50 ਰੁਪਏ ਫੁੱਟ ਤੈਅ ਕੀਤਾ ਗਿਆ ਹੈ।ਸਾਰੇ ਖਰਚੇ ਇਸ ਵਿੱਚ ਹੀ ਸ਼ਾਮਲ ਕੀਤੇ ਜਾਣਗੇ।

ਚੰਡੀਗੜ੍ਹ: ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ।ਮਾਈਨਿੰਗ ਨੂੰ ਲੈ ਕੇ ਚੰਨੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਜ਼ਮੀਨ ਦਾ ਮਾਲਕ 3 ਫੁੱਟ ਤੱਕ ਰੇਤਾ ਕੱਢ ਸਕਦਾ।ਪੰਜਾਬ ਵਿੱਚ ਰੇਤਾ ਦਾ ਭਾਅ  5.50 ਰੁਪਏ ਫੁੱਟ ਤੈਅ ਕੀਤਾ ਗਿਆ ਹੈ।ਸਾਰੇ ਖਰਚੇ ਇਸ ਵਿੱਚ ਹੀ ਸ਼ਾਮਲ ਕੀਤੇ ਜਾਣਗੇ।

ਮੁੱਖ ਮੰਤਰੀ ਚੰਨੀ ਨੇ ਕਿਹਾ, "ਜੇ 5.50 ਰੁਪਏ ਤੋਂ ਵੱਧ ਰੇਤਾ ਵਿਕਿਆ ਤਾਂ ਮੈਂ ਜ਼ਿੰਮੇਦਾਰ।" ਕੱਲ੍ਹ ਤੋਂ ਪੰਜਾਬ ਦੇ ਦਰਿਆਵਾਂ 'ਤੇ ਸਾਢੇ ਪੰਜ ਰੁਪਏ ਦੀ ਹਿਸਾਬ ਨਾਲ ਰੇਤਾ ਵਿਕੇਗਾ।ਇਸ ਤੋਂ ਇਲਾਵਾ, ਸਰਕਾਰ ਨੇ ਐਲਾਨ ਕੀਤਾ ਹੈ ਕਿ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਏਗਾ।

ਸੂਬੇ ਭਰ ਵਿੱਚ ਲੋਕਾਂ ਨੂੰ ਰੇਤ ਅਤੇ ਗਰੈਵਲ ਘੱਟ ਤੋਂ ਘੱਟ ਵਾਜਬ ਰੇਟਾਂ ‘ਤੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਸੂਬੇ ਭਰ ਵਿੱਚ ਰੇਤ ਅਤੇ ਗਰੈਵਲ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ‘ਤੇ ਮੁਹੱਈਆ ਕਰਵਾਉਣ ਲਈ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਪ੍ਰਵਾਨਗੀ ਦਿੱਤੀ ਹੈ। 

ਮੁੱਖ ਮੰਤਰੀ ਨੇ ਅੱਜ ਪ੍ਰੈੱਸ ਕਾਨਫਰੰਸ ਕਰ ਦੱਸਿਆ ਕਿ ਨਵੀਂ ਮਾਈਨਿੰਗ ਪਾਲਿਸੀ ਅਨੁਸਾਰ ਆਮ ਪਬਲਿਕ ਨੂੰ ਰੇਤ ਅਤੇ ਗਰੈਵਲ ਮਾਈਨਿੰਗ ਸਾਈਟਾਂ ਉਤੇ 5.50 ਰੁਪਏ ਪ੍ਰਤੀ ਕਿਊਬਕ ਫੁੱਟ ‘ਤੇ ਉਪਲੱਬਧ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਲੋਡਿੰਗ ਦਾ ਖ਼ਰਚਾ ਸ਼ਾਮਲ ਹੈ। ਇਸ ਤੋਂ ਇਲਾਵਾ ਜਨਤਕ ਹਿੱਤ ਵਿੱਚ ਆਰਡੀਨਰੀ ਕਲੇਅ ਅਤੇ ਆਰਡੀਨਰੀ ਮਿੱਟੀ ਲਈ ਰਾਇਲਟੀ ਦਾ ਰੇਟ 10 ਰੁਪਏ ਪ੍ਰਤੀ ਟਨ ਤੋਂ ਘੱਟ ਕਰਕੇ 2.50 ਰੁਪਏ ਪ੍ਰਤੀ ਟਨ ਕਰ ਦਿੱਤਾ ਜਾਵੇਗਾ।

ਇਸ ਨਵੀਂ ਪਾਲਿਸੀ ਅਨੁਸਾਰ ਜ਼ਮੀਨ ਦੇ ਮਾਲਕ ਜਾਂ ਜਿਸ ਦੇ ਕਬਜ਼ੇ ਵਿੱਚ ਜ਼ਮੀਨ ਹੈ, ਆਪਣੇ ਵਾਹੀਯੋਗ ਖੇਤਾਂ ਨੂੰ ਪੱਧਰਾ ਕਰਨ ਲਈ 3 ਫੁੱਟ ਤੱਕ ਖੁਦਾਈ ਜਾਂ ਹਟਾਈ ਗਈ ਮਿੱਟੀ ਨੂੰ ਨਿਪਟਾ ਸਕਦਾ ਹੈ। ਜ਼ਮੀਨ ਦੇ ਮਾਲਕ /ਪੰਚਾਇਤ ਵੱਲੋਂ ਆਪਣੀ ਜ਼ਮੀਨ ਨੂੰ ਲੇਵਲ ਕਰਨ ਦੀ ਜ਼ਰੂਰਤ ਅਤੇ ਹੋਰ ਧਾਰਮਿਕ ਅਤੇ ਵਿਕਾਸ ਗਤੀਵਿਧੀਆਂ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਮਾਈਨਰ ਮਿਨਰਲ ਦੀ ਖੁਦਾਈ ਕਰਨ ਦੀ ਆਗਿਆ ਹੈ।

ਇਹਨਾਂ ਗਤੀਵਿਧੀਆਂ ਲਈ ਕੋਈ ਕਿਰਾਇਆ, ਰਾਇਲਟੀ ਜਾਂ ਪਰਮਿਟ ਫੀਸ ਅਤੇ ਕਿਸ ਪਰਮਿੰਟ ਦੀ ਜ਼ਰੂਰਤ ਨਹੀਂ ਹੈ। ਇਹਨਾਂ ਗਤੀਵਿਧੀਆਂ ਵਿੱਚ ਕਰਮਚਾਰੀਆਂ ਅਤੇ ਠੇਕੇਦਾਰਾਂ ਵਲੋਂ ਬਿਨਾ ਕਿਸੇ ਉਚਿਤ ਕਾਰਨ ਦੇ ਰੁਕਾਵਟ ਨਹੀਂ ਪਾਈ ਜਾਵੇਗੀ ਅਤੇ ਜੇਕਰ ਕੋਈ ਕਰਮਚਾਰੀ ਜਾਂ ਠੇਕੇਦਾਰ ਨੂੰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਆਰੰਭੀ ਜਾਵੇਗੀ।

ਇਸ ਸਬੰਧੀ ਆਮ ਜਨਤਾ ਦੀ ਜਾਣਕਾਰੀ ਲਈ ਮੀਡੀਆ ਰਾਂਹੀ,ਮਾਈਨਾਂ ਸਾਈਟ ਦੇ ਪਿੱਟ ਹੈੱਡ, ਸਰਕਾਰੀ ਦਫਤਰਾਂ ਅਤੇ ਦਫਤਰਾਂ ਅਧੀਨ ਹੋਰ ਥਾਵਾਂ ‘ਤੇ ਨੋਟਿਸ ਬੋਰਡ ਲਗਾਕੇ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਿਅਕਤੀ ਨਿਰਧਾਰਤ ਰੇਟਾਂ ਤੋਂ ਵੱਧ ਰੇਟ ਨਾ ਵਸੂਲੇ। ਜੇਕਰ ਠੇਕੇਦਾਰ ਵੱਲੋਂ ਇਸ ਦੀ ਕੋਈ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖਪਤਕਾਰ ਨੂੰ ਸਮਰਪਿਤ ਟੋਲ ਫਰੀ ਨੰਬਰ ਉਪਲੱਬਧ ਕਰਵਾਇਆ ਜਾਵੇਗਾ। ਜੇਕਰ ਕੋਈ ਵਿਅਕਤੀ ਨਿਰਧਾਰਤ ਰੇਟ ਤੋਂ ਵੱਧ ਰੇਟ ਵਸੂਲ ਕਰਦਾ ਹੈ ਤਾਂ ਖਪਤਕਾਰ ਇਸ ਟੋਲ ਫਰੀ ਨੰਬਰ ਰਾਹੀਂ ਆਪਣੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਵਿੱਚ ਰੇਤ ਅਤੇ ਗਰੈਵਲ ਦੀਆਂ ਮਾਈਨਾਂ ਈ-ਆਕਸ਼ਨ ਰਾਂਹੀ ਵੱਖ-ਵੱਖ ਠੇਕੇਦਾਰਾਂ ਨੂੰ ਪੰਜਾਬ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2018 ਅਨੁਸਾਰ ਅਲਾਟ ਕੀਤੀਆਂ ਗਈਆਂ ਹਨ। ਮਾਈਨਾਂ ਵਿੱਚੋਂ ਨਿਕਾਸੀ ਕਰਨ ਦੀ ਮਾਤਰਾ 350 ਲੱਖ ਮੀਟਰਕ ਟਨ ਸਲਾਨਾ ਨਿਰਧਾਰਤ ਕੀਤੀ ਗਈ ਸੀ। ਇਸ ਪਾਲਿਸੀ ਅਨੁਸਾਰ ਸਰਕਾਰ ਨੇ ਰੇਤ ਅਤੇ ਗਰੈਵਲ ਦਾ ਪਿਟ ਹੈਂਡ ‘ਤੇ ਵਿਕਰੀ ਕੀਮਤ 9 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤੀ ਹੈ ਜਿਸ ਵਿੱਚ ਲੋਡਿੰਗ ਦਾ ਖਰਚਾ ਸ਼ਾਮਲ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੇਤ ਅਤੇ ਗਰੈਵਲ ਦੀ ਔਸਤ ਵਿਕਰੀ ਕੀਮਤ ਮੂਲ ਸਰੋਤ ਤੋਂ ਪਹੁੰਚ ਸਥਾਨ ਦੀ ਦੂਰੀ ਦੇ ਅਧਾਰ ‘ਤੇ 20 ਰੁਪਏ ਤੋਂ ਲੈ ਕੇ 35 ਰੁਪਏ ਪ੍ਰਤੀ ਕਿਊਬਿਕ ਫੁੱਟ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget