ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਨੇ ਕੱਲ੍ਹ 16 ਨਵੰਬਰ ਨੂੰ ਫਿਰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਉੱਪਰ ਚਰਚਾ ਹੋਏਗੀ। ਚੰਨੀ ਕੈਬਨਿਟ ਦੀ ਇਹ ਮੀਟਿੰਗ ਦੁਪਹਿਰ 3:15 ਵਜੇ ਹੋਵੇਗੀ। ਕੈਬਨਿਟ ਮੀਟਿੰਗ ਮਗਰੋਂ ਸੀਐਮ ਚੰਨੀ ਵੱਡਾ ਐਲਾਨ ਵੀ ਕਰ ਸਕਦੇ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ 2022 ਦੇ ਮੱਦੇਨਜ਼ਰ ਪੰਜਾਬ ਸਰਕਾਰ ਨਿੱਤ ਨਵੇਂ ਫੈਸਲੇ ਲੈ ਰਹੀ ਹੈ। ਮੁੱਖ ਮੰਤਰੀ ਚੰਨੀ ਹਰ ਹਫਤੇ ਕੈਬਨਿਟ ਮੀਟਿੰਗ ਕਰਕੇ ਨਵੇਂ-ਨਵੇਂ ਫੈਸਲਿਆਂ ਉੱਪਰ ਮੋਹਰ ਲਾ ਰਹੇ ਹਨ।
ਨੌਕਰੀਆਂ ਬਾਰੇ ਚੰਨੀ ਦਾ ਵੱਡਾ ਐਲਾਨ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਦੇ ਨਾਲ ਹੀ ਪ੍ਰਾਈਵੇਟ ਨੌਕਰੀਆਂ 'ਚ ਪੰਜਾਬੀਆਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ ਸਰਕਾਰ ਕਾਨੂੰਨ ਲਿਆਏਗੀ ਜਿਸ ਤਹਿਤ ਸਰਕਾਰੀ ਤੇ ਨਿੱਜੀ ਸੈਕਟਰ ਵਿੱਚ ਕੋਟਾ ਤੈਅ ਹੋਵੇਗਾ। ਇਸ ਬਾਰੇ ਵਿਧਾਨ ਸਭਾ ਸੈਸ਼ਨ ਵਿਚ ਵੀ ਕਾਨੂੰਨ ਲਿਆਂਦਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਇਹ ਐਲਾਨ ਮੀਡੀਆ ਨੂੰ ਦਿੱਤੀ ਇੰਟਰਵਿਊ ਵਿੱਚ ਕੀਤਾ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ 'ਚ ਵੀ ਪੰਜਾਬੀਆਂ ਨੂੰ ਰੁਜ਼ਗਾਰ ਲਈ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਸਰਕਾਰੀ ਤੇ ਨਿੱਜੀ ਖੇਤਰ ਦੀਆਂ ਨੌਕਰੀਆਂ 'ਚ ਸਥਾਨਕ ਲੋਕਾਂ ਲਈ ਲਗਪਗ 100 ਫ਼ੀਸਦ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਾਨੂੰਨ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਲਈ ਨੌਕਰੀ ਦੇ ਮੌਕਿਆਂ 'ਤੇ ਕਾਨੂੰਨੀ ਟੀਮ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ।
ਦੱਸ ਦਈਏ ਕਿ ਇਸ ਵੇਲੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਜਗ੍ਹਾ 'ਤੇ ਨੌਕਰੀ ਦਿੱਤੀ ਜਾਂਦੀ ਹੈ। ਅਜਿਹੇ ਹੀ ਮਾਮਲੇ ਪਿਛਲੇ ਸਮੇਂ ਪੰਜਾਬ ਪੁਲਿਸ ਦੀ ਭਰਤੀ ਵੇਲੇ ਹੋਇਆ ਸੀ। ਇਸ ਮਾਮਲੇ 'ਤੇ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਵੀ ਆਈ ਸੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਹੁਣ ਸਥਾਨਕ ਲੋਕਾਂ ਲਈ ਲਗਪਗ 100 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ