ਚਰਨਜੀਤ ਚੰਨੀ ਨੇ ਲੋਕ ਸਭਾ 'ਚ ਚੁੱਕਿਆ ਸਿੱਧੂ ਮੂਸੇਵਾਲਾ ਲਈ ਇਨਸਾਫ਼ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ
ਜਲੰਧਰ ਕਾਂਗਰਸ ਦੇ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦਾ ਮੁੱਦਾ ਚੁੱਕਿਆ। ਚਰਨਜੀਤ ਸਿੰਘ ਚੰਨੀ ਅੱਜ ਸਦਨ ਦੀ ਕਾਰਵਾਈ 'ਚ ਕਰੀਬ 20 ਮਿੰਟ ਭਾਸ਼ਣ ਦਿੱਤਾ।
![ਚਰਨਜੀਤ ਚੰਨੀ ਨੇ ਲੋਕ ਸਭਾ 'ਚ ਚੁੱਕਿਆ ਸਿੱਧੂ ਮੂਸੇਵਾਲਾ ਲਈ ਇਨਸਾਫ਼ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ Charanjit Channi raised the issue of justice for Sidhu Moosewala and release of Amritpal Singh in Lok Sabha. ਚਰਨਜੀਤ ਚੰਨੀ ਨੇ ਲੋਕ ਸਭਾ 'ਚ ਚੁੱਕਿਆ ਸਿੱਧੂ ਮੂਸੇਵਾਲਾ ਲਈ ਇਨਸਾਫ਼ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ](https://feeds.abplive.com/onecms/images/uploaded-images/2024/07/25/97e82383ad391101ca9f4ffc0c13f63a1721900217919785_original.avif?impolicy=abp_cdn&imwidth=1200&height=675)
ਜਲੰਧਰ ਕਾਂਗਰਸ ਦੇ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦਾ ਮੁੱਦਾ ਚੁੱਕਿਆ। ਚਰਨਜੀਤ ਸਿੰਘ ਚੰਨੀ ਅੱਜ ਸਦਨ ਦੀ ਕਾਰਵਾਈ 'ਚ ਕਰੀਬ 20 ਮਿੰਟ ਭਾਸ਼ਣ ਦਿੱਤਾ।
ਜਿਸ ਦੌਰਾਨ ਚੰਨੀ ਨੇ ਅਣ ਐਲਾਨੀਆਂ ਐਮਰਜੈਂਸੀਆਂ ਦਾ ਜ਼ੀਕਰ ਕਰਦਿਆਂ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਿਆ ਇਹ ਵੀ ਇੱਕ ਐਮਰਜੈਂਸੀ ਹੈ।
ਇਸ ਤੋਂ ਇਲਾਵਾ ਚੰਨੀ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ NSA ਲਗਾ ਕੇ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਖਡੂਰ ਸਾਹਿਬ ਹਲਕੇ ਦੇ ਲੋਕਾਂ ਦੀ ਆਵਾਜ਼ ਜੇਲ੍ਹ ਵਿੱਚ ਬੰਦ ਹੈ ਇਸ ਹਲਕੇ ਦੀਆਂ ਮੁਸ਼ਕਲਾਂ ਨੂੰ ਕੌਣ ਸਾਂਸਦ 'ਚ ਪਹੁੰਚਾਏਗਾ ਜਦਕਿ ਇੱਥੋਂ ਦਾ ਐਮਪੀ ਜੇਲ੍ਹ ਵਿੱਚ ਬੰਦ ਹੈ। ਇਹ ਵੀ ਇੱਕ ਐਮਰਜੈਂਸੀ ਹੈ।
ਚਰਨਜੀਤ ਸਿੰਘ ਚੰਨੀ ਨੇ ਜਲੰਧਰ ਹਲਕੇ ਦੇ ਵੀ ਕਈ ਮੁੱਦੇ ਚੁੱਕੇ। ਉਹਨਾਂ ਨੇ ਕਿਹਾ ਕਿ ਜਲੰਧਰ 'ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਜਲੰਧਰ ਦੀ ਲੈਦਰ ਮਾਰਕਿਟ ਖ਼ਤਮ ਹੁੰਦੀ ਜਾ ਰਹੀ ਹੈ। ਜਲੰਧਰ ਦੀ ਸਪੋਰਟਸ ਇੰਡਰਸਟਰੀ ਵੀ ਆਰਥਿਕ ਮਾਰ ਦੇ ਭੇਂਟ ਚੜ੍ਹ ਰਹੀ ਹੈ ਇਹ ਵੀ ਇੱਕ ਐਮਰਜੈਂਸੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)