ਪੜਚੋਲ ਕਰੋ

ਚਰਨਜੀਤ ਚੰਨੀ ਦਾ ਵੱਖਰਾ ਅੰਦਾਜ਼, ਹੁਣ ਬੱਕਰੀ ਚੌਂਦੇ ਆਏ ਨਜ਼ਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਕਸਰ ਕਈ ਤਰ੍ਹਾਂ ਦੇ ਕੰਮ ਕਰਦੇ ਨਜ਼ਰ ਆਉਂਦੇ ਹਨ। ਚੰਨੀ ਨੂੰ ਕਦੇ ਸਟੇਜ 'ਤੇ ਭੰਗੜਾ ਪਾਉਂਦੇ ਵੇਖਿਆ ਗਿਆ ਤੇ ਕਦੇ ਗਰਾਊਂਡ 'ਚ ਹਾਕੀ ਖੇਡਦੇ ਵੇਖਿਆ ਗਿਆ।

ਚੰਡੀਗੜ੍ਹ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਕਸਰ ਕਈ ਤਰ੍ਹਾਂ ਦੇ ਕੰਮ ਕਰਦੇ ਨਜ਼ਰ ਆਉਂਦੇ ਹਨ। ਚੰਨੀ ਨੂੰ ਕਦੇ ਸਟੇਜ 'ਤੇ ਭੰਗੜਾ ਪਾਉਂਦੇ ਵੇਖਿਆ ਗਿਆ ਤੇ ਕਦੇ ਗਰਾਊਂਡ 'ਚ ਹਾਕੀ ਖੇਡਦੇ ਵੇਖਿਆ ਗਿਆ। ਮੁੱਖ ਮੰਤਰੀ ਆਪਣੇ ਵੱਖੋ-ਵੱਖਰੇ ਅੰਦਾਜ਼ 'ਚ ਆਪਣੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕਰਦੇ ਰਹਿੰਦੇ ਹਨ। ਤਾਜ਼ਾ ਵੀਡੀਓ ਵਿੱਚ ਚਰਨਜੀਤ ਚੰਨੀ ਇੱਕ ਬੱਕਰੀ ਦਾ ਦੁੱਧ ਚੌਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਪਿੰਡ ਹਲਕਾ ਭਦੌੜ ਦਾ ਬਾਲੋ ਹੈ।

ਮੁੱਖ ਮੰਤਰੀ ਨੇ ਵੀਡੀਓ ਆਪਣੇ ਟਵਿੱਟਰ ਹੈਂਡਲ 'ਤੇ ਇਹ ਵੀਡੀਓ ਸ਼ੇਅਰ ਕੀਤਾ ਹੈ। ਚੰਨੀ ਇਕ ਚਰਵਾਹੇ ਦੀਆਂ ਬਕਰੀਆਂ ਕੋਲ ਬੈਠੇ ਨਜ਼ਰ ਆ ਰਹੇ ਹਨ। ਉਹ ਇੱਕ ਲਾਲ ਰੰਗ ਦੀ ਬੋਲਤ ਵਿੱਚ ਬੱਕਰੀ ਦਾ ਦੁੱਧ ਚੌਂਦੇ ਵੇਖੇ ਜਾ ਸਕਦੇ ਹਨ। ਇਸ ਦੇ ਨਾਲ ਹੀ ਚੰਨੀ ਚਰਵਾਹੇ ਨੂੰ ਕਹਿ ਰਹੇ ਹਨ, "ਮੈਂ ਬਹੁਤ ਧਾਰਾਂ ਚੌਈਆਂ ਹਨ।"

ਦਰਅਸਲ ਚਰਨਜੀਤ ਚੰਨੀ ਵੱਲੋਂ ਅੱਜ ਹਲਕਾ ਭਦੌੜ ਵਿਖੇ ਧੰਨਵਾਦੀ ਦੌਰਾ ਰੱਖਿਆ ਗਿਆ ਸੀ। ਇਸ ਮੌਕੇ ਸਟੇਜ 'ਤੇ ਸੰਬੋਧਨ ਹੁੰਦਿਆਂ ਚਰਨਜੀਤ ਚੰਨੀ ਨੇ ਹਲਕਾ ਭਦੌੜ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਮੁੜ ਮੁੱਖ ਮੰਤਰੀ ਬਣੇ ਤਾਂ ਹਲਕਾ ਭਦੌੜ ਨੂੰ ਨਹੀਂ ਛੱਡਣਗੇ। ਹਲਕਾ ਭਦੌੜ ਦਾ ਪਹਿਲ ਦੇ ਆਧਾਰ ਤੇ ਵਿਕਾਸ ਕੀਤਾ ਜਾਵੇਗਾ।

ਇਸ ਮੌਕੇ ਜਦ ਉਨ੍ਹਾਂ ਨੂੰ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਦੀਆਂ ਵੱਧ ਸੀਟਾਂ ਆਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ  ਪ੍ਰਤੀਕਿਰਿਆ ਦਿੰਦਿਆਂ ਇੱਕ ਗਾਣੇ ਦੇ ਬੋਲ ਸੁਣਾਏ ਕਿਸਮਤ ਚੰਦਰੀ ਬੰਦ ਪਈ ਵਿੱਚ ਮਸ਼ੀਨਾਂ ਦੇ। ਜਦ ਉਨ੍ਹਾਂ ਨੂੰ ਬੱਸੀ ਪਠਾਣਾ ਤੋਂ ਕਾਂਗਰਸ ਦੇ ਉਮੀਦਵਾਰ ਵੱਲੋਂ ਉਨ੍ਹਾਂ ਤੇ ਲਾਏ ਗਏ ਦੋਸ਼ਾਂ ਬਾਰੇ ਪੁੱਛਿਆ ਗਿਆ ਕਿ ਹਲਕਾ ਬੱਸੀ ਪਠਾਣਾਂ ਵਿੱਚ ਆਜ਼ਾਦ ਚੋਣ ਲੜ ਰਹੇ ਉਨ੍ਹਾਂ ਦੇ ਭਰਾ ਦੀ ਉਨ੍ਹਾਂ ਮਦਦ ਕੀਤੀ ਹੈ ਤਾਂ ਉਹ ਬਿਨਾਂ ਜੁਆਬ ਦਿੱਤੇ ਚਲੇ ਗਏ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget