Punjab News: ਸੀਐਮ ਭਗਵੰਤ ਮਾਨ ਨੂੰ ਚਰਨਜੀਤ ਚੰਨੀ ਦਾ ਜਵਾਬ, ਮੇਰਾ ਫੋਨ 24 ਘੰਟੇ ਖੁੱਲ੍ਹਾ, ਜਦੋਂ ਮਰਜ਼ੀ ਖੜਕਾ ਲਵੋ...
Bhagwant Mann: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰਾ ਫੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਨੂੰ ਫੋਨ ਕਰਕੇ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ।
Chandigarh: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰਾ ਫੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਨੂੰ ਫੋਨ ਕਰਕੇ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਈ ਵੀ ਜਾਣਕਾਰੀ ਚਾਹੀਦੀ ਹੈ ਤਾਂ ਉਨ੍ਹਾਂ ਨੂੰ ਫੋਨ ਕਰ ਲਵੇ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੇ ਆਖਰੀ ਦਿਨਾਂ ਦੌਰਾਨ ਕਈ ਅਜਿਹੇ ਫੈਸਲੇ ਲਏ, ਜਿਨ੍ਹਾਂ ਕਰਕੇ ਮੌਜੂਦਾ ਸਰਕਾਰ ਸਾਹਮਣੇ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਸਰਕਾਰ, ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਤੇ ਕਿਵੇਂ ਲਏ ਗਏ ਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ।
ਕਾਂਗਰਸ ਦਾ ਮੁੱਖ ਮੰਤਰੀ ਦਾ Candidate ਕਿੱਥੇ ਹੈ?
— AAP Punjab (@AAPPunjab) September 27, 2022
ਕਾਂਗਰਸੀ ਉਹਨਾਂ ਚਿਰ ਹੀ ਇਮਾਨਦਾਰ ਰਹਿੰਦੇ ਨੇ, ਜਦੋਂ ਤੱਕ ਕੋਈ ਅਹੁਦਾ ਨਹੀਂ ਮਿਲਦਾ, ਜਿਸ ਦਿਨ ਕੁਝ ਬਣ ਜਾਂਦੇ ਨੇ, ਉਸ ਦਿਨ ਤੋਂ ਹੀ ਪੈਸੇ ਲੁੱਟਣ ਦੇ ਫੱਟੇ ਚੱਕ ਦਿੰਦੇ ਨੇ
CM @BhagwantMann ਜੀ ਦੇ ਸਵਾਲਾਂ ਦਾ ਜੁਆਬ ਦੇਵੇ @INCPunjab pic.twitter.com/z6GHsN4BQv
ਉਨ੍ਹਾਂ ਕਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਦਾ ਕੋਈ ਖੁਰਾ-ਖੋਜ ਨਹੀਂ ਲੱਭ ਰਿਹਾ....ਕਾਂਗਰਸ ਪਾਰਟੀ ਹੀ ਦੱਸ ਦੇਵੇ ਕਿ ਉਸ ਦਾ ਸਾਬਕਾ ਮੁੱਖ ਮੰਤਰੀ ਤੇ ਲੰਘੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਇਸ ਸਮੇਂ ਕਿੱਥੇ ਹੈ? ਇਸ ਦੌਰਾਨ ਕਾਂਗਰਸ ਦੇ ਦੋ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਪਰਗਟ ਸਿੰਘ ਸਮੇਤ ਆਜ਼ਾਦ ਵਿਧਾਇਕ ਰਾਣਾ ਇੰਦਰ ਸਿੰਘ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਗੈਰਹਾਜ਼ਰ ਰਹੇ। ਪਰਗਟ ਸਿੰਘ ਅੱਜਕੱਲ੍ਹ ਵਿਦੇਸ਼ ਗਏ ਹੋਏ ਹਨ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਿਅੰਗਮਈ ਲਹਿਜ਼ੇ ਵਿੱਚ ਕਿਹਾ ਸੀ ਕਿ ਬਹੁਤ ਸਾਰੀਆਂ ਫ਼ਾਈਲਾਂ ਤੇ ਚੰਨੀ ਦੇ ਦਸਤਖ਼ਤ ਹਨ, ਜਿਨ੍ਹਾਂ ਫ਼ੈਸਲਿਆਂ ਬਾਰੇ ਉਹ ਚੰਨੀ ਤੋਂ ਪੁੱਛਣਾ ਚਾਹੁੰਦੇ, ਪਰ ਚੰਨੀ ਪਤਾ ਨਹੀਂ ਕਿੱਥੇ ਗਵਾਚ ਗਏ ਹਨ। ਭਗਵੰਤ ਮਾਨ ਦੇ ਇਸ ਵਿਅੰਗਮਈ ਲਹਿਜ਼ੇ ਦਾ ਜਵਾਬ ਦਿੰਦਿਆਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਂ ਫਿਰ ਮੁੱਖ ਮੰਤਰੀ ਵੱਲੋਂ ਕੋਈ ਅਜਿਹਾ ਸੁਨੇਹਾ ਜਾਂ ਲਿਖਤੀ ਸੰਦੇਸ਼ ਨਹੀਂ ਮਿਲਿਆ, ਜਿਸ ਰਾਹੀਂ ਕਿਸੇ ਫ਼ਾਈਲ ਬਾਰੇ ਕੋਈ ਜਾਣਕਾਰੀ ਮੰਗੀ ਗਈ ਹੋਵੇ।
ਚੰਨੀ ਨੇ ਕਿਹਾ ਕਿ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਭਲੇ ਲਈ 150 ਤੋਂ ਵੱਧ ਫਾਈਲਾਂ 'ਤੇ ਦਸਤਖ਼ਤ ਕਰ ਕੇ ਫ਼ੈਸਲੇ ਕੀਤੇ, ਜਿਨ੍ਹਾਂ ਵਿੱਚੋਂ ਬਿਜਲੀ ਦੇ ਤਿੰਨ ਰੁਪਏ ਪ੍ਰਤੀ ਯੂਨਿਟ ਦਰਾਂ ਘਟਾਉਣ ਦਾ ਵੀ ਸ਼ਾਮਲ ਸੀ। ਹੁਣ ਉਨ੍ਹਾਂ ਨੂੰ ਨਹੀਂ ਪਤਾ ਕਿ, ਭਗਵੰਤ ਮਾਨ ਕਿਹੜੀ ਫ਼ਾਈਲ ਦੇ ਬਾਰੇ ਜਾਣਕਾਰੀ ਲੈਣੀ ਚਾਹੁੰਦੇ ਹਨ।