Punjab News: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਆਉਂਦਿਆਂ ਹੀ ਉਨ੍ਹਾਂ ਉੱਪਰ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਚਰਨਜੀਤ ਚੰਨੀ ਨੂੰ ਮਾਨਸਾ ਦੀ ਅਦਾਲਤ ਵੱਲੋਂ ਪੰਜਾਬ ਪੁਲਿਸ ਰਾਹੀਂ ਸੰਮਨ ਸੌਂਪੇ ਗਏ ਹਨ। ਮਾਨਸਾ ਪੁਲਿਸ ਅਨੁਸਾਰ ਚੰਨੀ ਨੂੰ ਮਾਨਸਾ ਦੀ ਅਦਾਲਤ ਵਿੱਚ 12 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।



ਹਾਸਲ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਹ ਸੰਮਨ ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ, ਉਸ ਵੇਲੇ ਸੌਂਪੇ, ਜਦੋਂ ਚੰਨੀ ਉਹ ਉਥੇ ਰਾਤ ਤੋਂ ਠਹਿਰੇ ਹੋਏ ਸਨ। ਇਹ ਸੰਪਨ, ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵੇਲੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਚੋਣ ਦੌਰਾਨ ਲੰਘੇ ਸਮੇਂ ਤੋਂ ਬਾਅਦ ਕੀਤੇ ਗਏ ਚੋਣ ਪ੍ਰਚਾਰ ਤੇ ਵੱਧ ਇਕੱਠ ਕਰਨ ਲਈ ਥਾਣਾ ਸਿਟੀ-1 ਵਿਖੇ ਦਰਜ ਮਾਮਲੇ ਸਬੰਧੀ ਹਨ।


 ਇਹ ਵੀ ਪੜ੍ਹੋ : ਚਰਨਜੀਤ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ ,ਪਿੰਡ ਮੂਸੇ ਕੱਟੀ ਰਾਤ

ਡੀਐਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪਹਿਲਾਂ ਵਿਦੇਸ਼ ਫੇਰੀ ਉਤੇ ਸਨ, ਜਿਸ ਕਰਕੇ ਸੰਮਨ ਸੌਪੇ ਨਹੀਂ ਜਾ ਸਕੇ ਸਨ ਤੇ ਹੁਣ ਉਨ੍ਹਾਂ ਦੇ ਬਾਹਰੋਂ ਆਉਣ ਤੋਂ ਬਾਅਦ ਅਚਾਨਕ ਹੀ ਮਾਨਸਾ ਆਉਣ ਕਾਰਨ ਇਹ ਤਾਲੀਮ ਕਰਵਾਏ ਗਏ ਹਨ।


 ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ। ਇਸ ਸਬੰਧੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।

 


 ਦੋਵਾਂ ਸੀਟਾਂ ਹਾਰਨ ਤੋਂ ਬਾਅਦ ਗਾਇਬ ਹੋ ਗਏ ਸੀ ਚੰਨੀ


ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਅਤੇ ਆਪਣੀਆਂ ਦੋਵੇਂ ਸੀਟਾਂ ਹਾਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਇਸ ਹੱਦ ਤੱਕ ਗਾਇਬ ਹੋ ਗਏ ਕਿ ਮੁੜ ਕਦੇ ਨਜ਼ਰ ਨਹੀਂ ਆਏ। ਲੰਮੇ ਸਮੇਂ ਤੱਕ ਸਿਆਸਤ ਤੋਂ ਦੂਰ ਰਹਿਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਨਜ਼ਰ ਆਏ ਹਨ। ਰਾਤੋ ਰਾਤ ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸੀਟ ਨਹੀਂ ਜਿੱਤ ਸਕੇ।



 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।