ਚਰਨਜੀਤ ਚੰਨੀ ਦਾ ਭਾਣਜੇ 3 ਦਿਨਾਂ ਰਿਮਾਂਡ 'ਤੇ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ED ਦੇ ਅਧਿਕਾਰੀਆਂ ਨੇ ਜਲੰਧਰ ਦੀ ਅਦਾਲਤ 'ਚ ਪੇਸ਼ ਕੀਤਾ।
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ED ਦੇ ਅਧਿਕਾਰੀਆਂ ਨੇ ਜਲੰਧਰ ਦੀ ਅਦਾਲਤ 'ਚ ਪੇਸ਼ ਕੀਤਾ। ED ਦੇ ਵਕੀਲ ਨੇ 10 ਦਿਨਾਂ ਦੀ ਰਿਮਾਂਡ ਮੰਗੀ ਸੀ ਪਰ ਸੈਸ਼ਨ ਜੱਜ ਨੇ ਹਨੀ ਨੂੰ 3 ਦਿਨਾਂ ਦੀ ਰਿਮਾਂਡ 'ਤੇ ਭੇਜ ਦਿੱਤਾ ਹੈ।ਭੁਪਿੰਦਰ ਹਨੀ ਨੂੰ ਜਲੰਧਰ ਦੀ ਜੁਡੀਸ਼ੀਅਲ ਕੋਰਟ ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਚਹਿਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਹਿਸ ਈਡੀ ਦੇ ਵਕੀਲ ਲੋਕੇਸ਼ ਨਾਰੰਗ ਅਤੇ ਭੁਪਿੰਦਰ ਸਿੰਘ ਹਨੀ ਦੇ ਵਕੀਲ ਹਰਨੀਤ ਸਿੰਘ ਓਬਰਾਏ ਦੀਆਂ ਦਲੀਲਾਂ 'ਤੇ ਹੋਈ।
ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 3 ਫਰਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ। ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਹਨੀ 2018 ਦੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਦੇ ਸਬੰਧ ਵਿੱਚ ਆਪਣਾ ਬਿਆਨ ਦੇਣ ਲਈ ਈਡੀ ਦਫ਼ਤਰ ਗਿਆ ਸੀ।ਉਸ ਨੂੰ ਪੁੱਛਗਿੱਛ ਦੌਰਾਨ ਅਤੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਸਹਿਯੋਗ ਨਾ ਕਰਨ ਅਤੇ ਟਾਲ-ਮਟੋਲ ਦੇ ਜਵਾਬ ਦੇਣ ਲਈ ਗ੍ਰਿਫਤਾਰ ਕੀਤਾ ਗਿਆ ਸੀ।
ਹਨੀ 4 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਈਡੀ ਦੀ ਹਿਰਾਸਤ ਵਿੱਚ ਹੈ। ਏਜੰਸੀ ਨੇ ਉਸ ਦੀ 14 ਦਿਨਾਂ ਦੀ ਹਿਰਾਸਤ ਮੰਗੀ ਸੀ।ਜੱਜ ਨੇ ਹੁਕਮ ਸੁਣਾਉਂਦੇ ਹੋਏ ਹਨੀ ਨੂੰ 8 ਫਰਵਰੀ ਤੱਕ ਚਾਰ ਦਿਨਾਂ ਲਈ ਹਿਰਾਸਤ 'ਚ ਰੱਖਣ ਦੀ ਇਜਾਜ਼ਤ ਦਿੱਤੀ ਸੀ। ਇਹ ਵੀ ਹੁਕਮ ਦਿੱਤਾ ਗਿਆ ਸੀ ਕਿ ਈਡੀ ਦੀ ਹਿਰਾਸਤ ਦੌਰਾਨ, ਹਨੀ ਨੂੰ ਦੂਜੇ ਦਿਨ ਦੋ ਘੰਟੇ ਲਈ ਆਪਣੇ ਵਕੀਲ ਤੱਕ ਪਹੁੰਚ ਕਰਨ ਦਿੱਤੀ ਜਾਵੇਗੀ।
ਈਡੀ ਵੱਲੋਂ 18 ਜਨਵਰੀ ਦੇ ਛਾਪੇ ਵਿੱਚ ਹਨੀ ਅਤੇ ਉਸਦੇ ਸਾਥੀਆਂ ਦੀਆਂ ਜਾਇਦਾਦਾਂ ਤੋਂ ਖਾਸ ਤੌਰ 'ਤੇ 10 ਕਰੋੜ ਰੁਪਏ ਨਕਦ, 21 ਲੱਖ ਰੁਪਏ ਦਾ ਸੋਨਾ, 12 ਲੱਖ ਰੁਪਏ ਦੀ ਰੋਲੇਕਸ ਘੜੀ ਅਤੇ ਕਈ ਅਪਰਾਧਕ ਦਸਤਾਵੇਜ਼ ਮਿਲੇ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :