ਪੜਚੋਲ ਕਰੋ

'ਪ੍ਰਧਾਨ ਸਾਬ੍ਹ' ਦੀ ਕੁਰਸੀ ਨੂੰ ਮੁੜ ਖੜ੍ਹਾ ਹੋਇਆ ਖ਼ਤਰਾ ! ਕਿਹਾ- ਨਹੀਂ ਕਬੂਲੀ ਜਾਵੇਗੀ ਸੁਖਬੀਰ ਦੀ ਲੀਡਰਸ਼ਿਪ, ਬਾਦਲ ਧੜੇ ਨੇ ਕੀਤੀ ਬੋਗਸ ਭਰਤੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੀ ਪ੍ਰਧਾਨ ਵਜੋਂ ਮੁੜ ਚੋਣ ਕਰਨ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉਨ੍ਹਾਂ ਨੂੰ ਸਿਰੋਪਾ ਦਿੱਤੇ ਜਾਣ ਤੋਂ ਬਾਅਦ ਸਵਾਲ ਖੜ੍ਹੇ ਹੋ ਰਹੇ ਹਨ ਕਿ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਦਾ ਭਵਿੱਖ ਕੀ ਹੋਏਗਾ।

Punjab News: ਬੇਸ਼ੱਕ ਇਸ ਵੇਲੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੀ ਕਮਾਨ ਬਾਦਲ ਧੜੇ ਹੱਥ ਹੈ ਪਰ ਅਹਿਮ ਗੱਲ਼ ਇਹ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਨੇ ਵੀ 15 ਲੱਖ ਤੋਂ ਵੱਧ ਮੈਂਬਰਸ਼ਿਪ ਪੂਰੀ ਕਰ ਲਈ ਹੈ ਤੇ ਅਗਲੇ ਦਿਨਾਂ ਅੰਦਰ ਸੱਤ ਲੱਖ ਹੋਰ ਭਰਤੀ ਹੋਣ ਦਾ ਦਾਅਵਾ ਕੀਤਾ ਹੈ। ਉਧਰ, ਬਾਗੀ ਧੜੇ ਨੇ ਸਪਸ਼ਟ ਸੰਕੇਤ ਦੇ ਦਿੱਤੇ ਹਨ ਕਿ ਉਹ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਨਹੀਂ ਕਬੂਲਣਗੇ ਤੇ ਪੰਥਕ ਧਿਰਾਂ ਨੂੰ ਇੱਕਜੁਟ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਇਕੱਠੇ ਹੋਣਗੇ।  ਇਸ ਮੌਕੇ ਉਨ੍ਹਾਂ ਵੱਲੋਂ ਅਕਾਲੀ ਦਲ ਵੱਲੋਂ ਕੀਤੀ ਭਰਤੀ ਨੂੰ ਬੋਗਸ ਦੱਸਿਆ ਹੈ।

ਇਸ ਨੂੰ ਲੈ ਕੇ ਚਰਨਜੀਤ ਸਿੰਘ ਬਰਾੜ ਨੇ 2 ਦਸੰਬਰ ਵਾਲਾ ਹੁਕਮਨਾਮਾ ਸਾਂਝਾ ਕਰਦਿਆਂ ਲਿਖਿਆ, ਸੰਗਤ ਖੁਦ ਆਪ ਪੜ੍ਹ ਕੇ ਫੈਸਲਾ ਕਰੇ ਕਿ ਇਹ ਨਿਗਰਾਨ ਕਮੇਟੀ ਹੈ ਜਾ ਭਰਤੀ ਕਮੇਟੀ ? ਦੂਸਰਾ ਝੂਠ ਬੋਲਦੇ ਹਨ ਕਿ ਪੰਜ ਮੈਂਬਰੀ ਭਰਤੀ ਕਮੇਟੀ ਵਾਲਿਆਂ ਦੇ ਨਾਮ ਕਿੱਥੇ ਹਨ ਇਹ ਵੀ ਸੰਗਤ ਜੀ ਪੜ ਕੇ ਉਹਨਾਂ ਨੂੰ ਦੱਸਿਓ ਜੀ।  ਸੁਖਬੀਰ ਧੜੇ ਦੀ ਭਰਤੀ ਕਿਉਂ ਬੋਗਸ ਕਿਉਂ ਹੈ ?

ਸੰਗਤ ਜੀ ਪੜੋ ਕਿ ਭਰਤੀ ਅਧਾਰ ਕਾਰਡ ਲੈ ਕੈ ਫਿਰ ਕਰਨੀ ਸੀ ਇਹਨਾਂ ਨਹੀ ਲਏ ਇਸ ਲਈ ਬੋਗਸ ਹੈ। ਇੱਕ ਧੜਾ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮਾ ਸਾਹਿਬ ਸੰਬੰਧੀ ਕੂੜ ਪ੍ਰਚਾਰ ਕਰ ਸਿਆਸਤ ਖੇਡ ਰਿਹਾ ਹੈ। ਅਸੀ ਉਸ ਪਰਮਾਤਮਾ ਦੇ ਚਰਨਾਂ ਵਿੱਚ ਇਹੀ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਉਹਨਾਂ ਨੂੰ ਸਮੱਤ ਬਖਸ਼ਣ ਤੇ ਸਹੀ ਦਿਸ਼ਾ ਵਿੱਚ ਚੱਲ ਸਕਣ। 2 ਦਿਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਦੀ ਕਾਪੀ ਸਾਂਝੀ ਕਰ ਰਿਹਾ ਹਾਂ ਜਿਸ ਵਿੱਚ ਸਾਫ਼ ਸਾਫ ਭਰਤੀ ਸ਼ੁਰੂ ਕਰਨ ਦੇ ਹੁਕਮ ਕੀਤੇ ਗਏ ਹਨ

ਇਸ ਹੁਕਮਾਨੇ ਵਿੱਚ ਲਿਖਿਆ ਗਿਆ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਈ। ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਹੇਠ ਲਿਖੇ ਅਨੁਸਾਰ ਆਦੇਸ਼ ਕੀਤੇ ਗਏ ਹਨ:-
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਆਪਣੇ ਇਨ੍ਹਾਂ ਗੁਨਾਹਾਂ ਕਾਰਨ ਸਿੱਖ ਪੰਥ ਦੀ ਰਾਜਸੀ ਅਗਵਾਈ ਕਰਨ ਦਾ ਨੈਤਿਕ ਅਧਿਕਾਰ ਗਵਾ ਚੁੱਕੀ ਹੈ। ਇਸ ਲਈ ਪੰਜ ਸਿੰਘ ਸਾਹਿਬਾਨ ਵੱਲੋਂ ਹੇਠ ਲਿਖੇ ਅਨੁਸਾਰ ਆਗੂਆਂ ਦੀ ਡਿਊਟੀ ਲਗਾਈ ਜਾਂਦੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਆਰੰਭ ਕਰਨ। ਭਰਤੀ ਬੋਗਸ ਨਾ ਹੋਵੇ, ਅਧਾਰ ਕਾਰਡ ਦੀ ਕਾਪੀ ਸਹਿਤ ਮੈਂਬਰ ਬਣਾਇਆ ਜਾਵੇ । ਪੁਰਾਣੇ ਡੈਲੀਗੇਟ ਦੇ ਨਾਲ-ਨਾਲ ਨਵੇਂ ਡੈਲੀਗੇਟ ਬਣਾ ਕੇ ਛੇ ਮਹੀਨੇ ਦੇ ਅੰਦਰ-ਅੰਦਰ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਿਧਾਨ ਮੁਤਾਬਿਕ ਕਰਨ। ਇਸ ਕਮੇਟੀ ਵਿਚ ਹੇਠ ਲਿਖੇ ਅਨੁਸਾਰ ਮੈਂਬਰ ਸ਼ਾਮਲ ਕੀਤੇ ਹਨ:-

ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਇਸ ਕਮੇਟੀ ਦੇ ਮੁਖੀ ਹੋਣਗੇ।

ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

ਇਕਬਾਲ ਸਿੰਘ ਝੂੰਦਾ

ਗੁਰਪ੍ਰਤਾਪ ਸਿੰਘ ਵਡਾਲਾ

ਮਨਪ੍ਰੀਤ ਸਿੰਘ ਇਆਲੀ

ਸੰਤਾ ਸਿੰਘ ਉਮੈਦਪੁਰੀ

ਬੀਬੀ ਸਤਵੰਤ ਕੌਰ ਸਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ ਜੀ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੀ ਪ੍ਰਧਾਨ ਵਜੋਂ ਮੁੜ ਚੋਣ ਕਰਨ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉਨ੍ਹਾਂ ਨੂੰ ਸਿਰੋਪਾ ਦਿੱਤੇ ਜਾਣ ਤੋਂ ਬਾਅਦ ਸਵਾਲ ਖੜ੍ਹੇ ਹੋ ਰਹੇ ਹਨ ਕਿ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਦਾ ਭਵਿੱਖ ਕੀ ਹੋਏਗਾ। ਇਨ੍ਹਾਂ ਸਵਾਲਾਂ ਦਾ ਜਵਾਬ ਦਿੰਦਿਆਂ ਭਰਤੀ ਕਮੇਟੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਜਾਰੀ ਰਹੇਗੀ। ਭਰਤੀ ਕਮੇਟੀ ਨੇ ਸੰਭਾਵਨਾ ਪ੍ਰਗਟਾਈ ਕਿ ਇਹ ਮੁਹਿੰਮ ਜੂਨ ਮਹੀਨੇ ਤੱਕ ਮੁਕੰਮਲ ਹੋ ਜਾਵੇਗੀ ਤੇ ਇਸ ਤੋਂ ਬਾਅਦ ਇਸ ਮਾਮਲੇ ਵਿੱਚ ਅਕਾਲ ਤਖ਼ਤ ਤੋਂ ਅਗਲੇ ਹੁਕਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਕੁਝ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਕਰਨ ਲਈ ਪੰਥ ਪ੍ਰਵਾਨਿਤ ਅਜਿਹੀ ਵੱਡੀ ਜਥੇਬੰਦੀ ਦੀ ਲੋੜ ਹੈ, ਜਿਸ ਮੰਚ ’ਤੇ ਸਮੁੱਚਾ ਸਿੱਖ ਜਗਤ ਇਕੱਠਾ ਹੋਵੇ। 

ਟਾਪ ਹੈਡਲਾਈਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget